20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਅੱਜ ‘ ਪੰਜਾਬ ਬੰਦ’ ਦੇ ਸੱਦੇ ਦਾ ਅਕਾਲ ਕਾਲਜ ਕੌਂਸਲ ਵਲੋਂ ਪੂਰਨ ਸਮਰਥਨ

ਸੰਗਰੂਰ, 20 ਅਗਸਤ (ਸੁਖਵਿੰਦਰ ਸਿੰਘ ਫੁੱਲ) - ਕੌਮੀ ਇਨਸਾਫ਼ ਮੋਰਚੇ ਵੱਲੋਂ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ‘ਬੰਦੀ ਸਿੰਘਾਂ’ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਨੂੰ ‘ਪੰਜਾਬ ਬੰਦ’ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੌਮੀ ਇਨਸਾਫ਼ ਮੋਰਚੇ ਵੱਲੋਂ ਸਾਲ 2023 ਤੋਂ ਮੋਹਾਲੀ ਵਿਖੇ ਪੱਕਾ ਧਰਨਾ ਜਾਰੀ ਹੈ।

Ad Position 21
No active advertisement
ਅਜੀਤ ਡੈਸਕ 21-08-2026
ਸੰਗਰੂਰ, 20 ਅਗਸਤ (ਸੁਖਵਿੰਦਰ ਸਿੰਘ ਫੁੱਲ) - ਕੌਮੀ ਇਨਸਾਫ਼ ਮੋਰਚੇ ਵੱਲੋਂ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ‘ਬੰਦੀ ਸਿੰਘਾਂ’ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਨੂੰ ‘ਪੰਜਾਬ ਬੰਦ’ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੌਮੀ ਇਨਸਾਫ਼ ਮੋਰਚੇ ਵੱਲੋਂ ਸਾਲ 2023 ਤੋਂ ਮੋਹਾਲੀ ਵਿਖੇ ਪੱਕਾ ਧਰਨਾ ਜਾਰੀ ਹੈ। ਮੋਰਚੇ ਦੇ ਐਲਾਨ ਮੁਤਾਬਕ 21 ਅਗਸਤ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਭਰ ਵਿੱਚ ਬੰਦ ਦਾ ਐਲਾਨ ਕੀਤਾ ਗਿਆ ਹੈ। ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਅਤੇ ਸਮੂਹ ਕਮੇਟੀ ਮੈਂਬਰ ਸਾਹਿਬਾਨ ਵੱਲੋਂ ਕੌਮੀ ਇਨਸਾਫ਼ ਮੋਰਚੇ ਦੇ 21 ਅਗਸਤ ਦੇ ‘ਪੰਜਾਬ ਬੰਦ’ ਦੇ ਸੱਦੇ ਦਾ ਪੂਰਨ ਸਮਰਥਨ ਕੀਤਾ ਗਿਆ ਹੈ। ਇਸ ਸਬੰਧੀ ਅਕਾਲ ਕਾਲਜ ਕੌਂਸਲ ਦੇ ਪ੍ਰਬੰਧ ਅਧੀਨ ਚੱਲਦੀਆਂ ਸਮੂਹ ਵਿਦਿਅਕ ਸੰਸਥਾਵਾਂ 21 ਅਗਸਤ ਨੂੰ ਮੁਕੰਮਲ ਤੌਰ ‘ਤੇ ਬੰਦ ਰਹਿਣਗੀਆਂ। ਸਕੱਤਰ ਜਸਵੰਤ ਸਿੰਘ ਖਹਿਰਾ ਅਤੇ ਸਮੂਹ ਕਮੇਟੀ ਮੈਂਬਰਾਂ ਵੱਲੋਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਕੌਮ ਦਾ ਗੰਭੀਰ ਤੇ ਇਨਸਾਫ਼ ਪਸੰਦ ਲੋਕਾਂ ਦਾ ਮੁੱਦਾ ਹੈ। ਇਸ ਲਈ ਅਕਾਲ ਕਾਲਜ ਕੌਂਸਲ ਇਸ ਬੰਦ ਦੇ ਸੱਦੇ ਪੁਰਜ਼ੋਰ ਸਮਰਥਨ ਕਰਦੀ ਹੈ ਅਤੇ ਕੌਂਸਲ ਅਧੀਨ ਚੱਲ ਰਹੇ ਸਮੂਹ ਸਕੂਲ, ਕਾਲਜ ਅਤੇ ਹੋਰ ਅਦਾਰੇ ਬੰਦ ਰੱਖੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਪੁਨਰ ਸੁਰਜੀਤ ਦੇ ਸਮਾਗਮ ਦੌਰਾਨ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਐੱਮ.ਐੱਲ.ਜੀ. ਕਾਨਵੈਂਟ ਸਕੂਲ ਚੀਮਾ ਦੇ ਤਾਇਕਵਾਂਡੋ ਖਿਡਾਰੀਆਂ ਦੀ ਸ਼ਾਨਦਾਰ ਉਪਲਬਧੀ
Ad Position 24