23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਵਿਧਾਇਕ ਡਾ. ਰਹਿਮਾਨ ਨੇ 6.34 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਸਕੂਲ ਦਾ ਲਿਆ ਜਾਇਜ਼ਾ

ਮਾਲੇਰਕੋਟਲਾ, 22 ਅਗਸਤ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕਰਦਿਆਂ ਸਕੂਲ ‘ਚ ਵਿਦਿਆਰਥਣਾਂ ਲਈ ਉਪਲੱਬਧ ਕਰਵਾਈਆਂ ਜਾ ਰਹੀਆਂ ਆਧੁਨਿਕ ਵਿਦਿਅਕ ਸਹੂਲਤਾਂ ਦਾ ਜਾਇਜ਼ਾ ਲਿਆ ।

Ad Position 21
No active advertisement
ਅਜੀਤ ਡੈਸਕ 23-08-2026
ਮਾਲੇਰਕੋਟਲਾ, 22 ਅਗਸਤ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕਰਦਿਆਂ ਸਕੂਲ ‘ਚ ਵਿਦਿਆਰਥਣਾਂ ਲਈ ਉਪਲੱਬਧ ਕਰਵਾਈਆਂ ਜਾ ਰਹੀਆਂ ਆਧੁਨਿਕ ਵਿਦਿਅਕ ਸਹੂਲਤਾਂ ਦਾ ਜਾਇਜ਼ਾ ਲਿਆ । ਉਨ੍ਹਾਂ ਸਕੂਲ ਪ੍ਰਬੰਧਕਾਂ ਤੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਵਿਦਿਆਰਥਣਾਂ ਦੀ ਪੜ੍ਹਾਈ, ਬੁਨਿਆਦੀ ਸਹੂਲਤਾਂ ਤੇ ਸਕੂਲ ਦੀਆਂ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ । ਵਿਧਾਇਕ ਮਾਲੇਰਕੋਟਲਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬਿਹਤਰ ਬੁਨਿਆਦੀ ਢਾਂਚਾ ਤੇ ਆਧੁਨਿਕ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣਾ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਮਹੱਤਵਪੂਰਨ ਹੈ । ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ, ਸਿਹਤ ਸਹੂਲਤਾਂ ਤੇ ਰੁਜ਼ਗਾਰ ਦੇ ਮੌਕਿਆਂ ਨਾਲ ਜੋੜ ਕੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਸਰਕਾਰ ਵੱਲੋਂ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਲੜਕੀਆਂ ਲਈ ਬਣਾਈ ਗਈ ਨਵੀਂ ਪੰਜ-ਮੰਜ਼ਿਲਾ ਸਰਕਾਰੀ ਸਕੂਲ ਇਮਾਰਤ 6.34 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਈ ਹੈ । ਉਨ੍ਹਾਂ ਕਿਹਾ ਕਿ ਨਵੀਂ ਇਮਾਰਤ ਵਿਦਿਆਰਥਣਾਂ ਨੂੰ ਬਿਹਤਰ ਵਿੱਦਿਅਕ ਮਾਹੌਲ ਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਸਹਾਈ ਹੋਵੇਗੀ । ਡਾ. ਰਹਿਮਾਨ ਨੇ ਕਿਹਾ ਕਿ ਵਿਦਿਆਰਥਣਾਂ ਦੀ ਸਿੱਖਿਆ ਨੂੰ ਨਿਰਵਿਘਨ ਜਾਰੀ ਰੱਖਣ ਲਈ ਆਵਾਜਾਈ ਦੀਆਂ ਸਹੂਲਤਾਂ ਵੀ ਮਹੱਤਵਪੂਰਨ ਹਨ । ਉਨ੍ਹਾਂ ਕਿਹਾ ਕਿ ਸੂਬੇ ’ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਐਨ.ਈ.ਈ.ਟੀ ਤੇ ਜੇ.ਈ.ਈ. ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਹਾਸਲ ਕੀਤੀਆਂ ਸਫ਼ਲਤਾਵਾਂ ਇਹ ਦਰਸਾਉਂਦੀਆਂ ਹਨ ਕਿ ਉਚਿਤ ਸਹੂਲਤਾਂ ਤੇ ਮਿਹਨਤ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਉੱਚ ਪੱਧਰੀ ਸਿੱਖਿਆ ਤੇ ਪ੍ਰਤੀਯੋਗੀ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਸਕਦੇ ਹਨ । ਵਿਧਾਇਕ ਨੇ ਸਕੂਲ ਸਟਾਫ਼ ਨੂੰ ਵਿਦਿਆਰਥਣਾਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ, ਹੁਨਰ ਨਿਰਮਾਣ ਤੇ ਕਰੀਅਰ ਮਾਰਗਦਰਸ਼ਨ ’ਤੇ ਵੀ ਵਿਸ ਼ੇਸ਼ ਧਿਆਨ ਦੇਣ ਲਈ ਕਿਹਾ । ਉਨ੍ਹਾਂ ਕਿਹਾ ਕਿ ਸਿੱਖਿਆ, ਹੁਨਰ ਤੇ ਮੌਕਿਆਂ ਨਾਲ ਲੈਸ ਨੌਜਵਾਨ ਹੀ ਭਵਿੱਖ ਦੇ ਮਜ਼ਬੂਤ ਪੰਜਾਬ ਦੀ ਨੀਂਹ ਬਣ ਸਕਦੇ ਹਨ । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਚਰਨਜੀਤ ਵਾਤਿਸ਼ ਵੱਲੋਂ ਵਿਧਾਇਕ ਨੂੰ ਸਕੂਲ ਦੀਆਂ ਵੱਖ-ਵੱਖ ਗਤੀਵਿਧੀਆਂ ਤੇ ਲੋੜੀਂਦੀਆਂ ਸਹੂਲਤਾਂ ਸਬੰਧੀ ਜਾਣਕਾਰੀ ਵੀ ਦਿੱਤੀ ਗਈ । ਇਸ ਮੌਕੇ ਲੈਕਚਰਾਰ ਭੁਪਿੰਦਰ ਸਿੰਘ, ਬਲਾਕ ਨੋਡਲ ਅਫਸਰ ਮੁਹੰਮਦ ਇਮਰਾਨ, ਲਾਇਬ੍ਰੇਰੀ ਅਟੈਂਡੈਂਟ ਪੁਸ਼ਪਿੰਦਰ ਸਿੰਘ, ਕੰਪਿਊਟਰ ਫੈਕਲਟੀ ਦਵਿੰਦਰ ਸਿੰਘ ਤੇ ਕੁਨਾਲ ਕਪੂਰ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਬਨਭੌਰਾ ਵੱਲੋਂ ਪਿੰਡ ’ਚ ਲੱਖਾਂ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਅਗਲੀ ਖ਼ਬਰ ਐੱਸ.ਬੀ.ਐੱਸ. ਸਕੂਲ ਮੌੜਾਂ ਦੀ ਵਿਦਿਆਰਥਣ ਨੇ 3000 ਮੀਟਰ ਡੀ - ਰਿੰਕ ਰੇਸ (ਸਕੇਟਿੰਗ) ਵਿੱਚ ਜਿੱਤਿਆ ਸੋਨ ਤਗਮਾ
Ad Position 24