23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਮੇਨ ਵੱਲੋਂ ਡਾ. ਸੰਜੀਵ ਕੰਬੋਜ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 22 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਮੇਨ ਦਾ ਇਕ ਵਫਦ ਪ੍ਰਧਾਨ ਮਨਦੀਪ ਸਿੰਘ ਜੋਸਨ ਦੀ ਅਗਵਾਈ ਵਿਚ ਡਾਕਟਰ ਸੰਜੀਵ ਕੰਬੋਜ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਭਾਈਚਾਰੇ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਕਮੇਟੀ ਪ੍ਰਧਾਨ ਮਨਦੀਪ ਜੋਸ਼ਨ ਨੇ ਦੱਸਿਆ ਕਿ ਪੇਸ਼ੇ ਵਜੋਂ ਡਾਕਟਰ ਸੰਜੀਵ ਕੰਬੋਜ ਖਰੜ ਵਿਖੇ ਕੰਬੋਜ ਹਸਪਤਾਲ ਚਲਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 23-08-2026
ਸੁਨਾਮ ਊਧਮ ਸਿੰਘ ਵਾਲਾ, 22 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਮੇਨ ਦਾ ਇਕ ਵਫਦ ਪ੍ਰਧਾਨ ਮਨਦੀਪ ਸਿੰਘ ਜੋਸਨ ਦੀ ਅਗਵਾਈ ਵਿਚ ਡਾਕਟਰ ਸੰਜੀਵ ਕੰਬੋਜ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਭਾਈਚਾਰੇ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਕਮੇਟੀ ਪ੍ਰਧਾਨ ਮਨਦੀਪ ਜੋਸ਼ਨ ਨੇ ਦੱਸਿਆ ਕਿ ਪੇਸ਼ੇ ਵਜੋਂ ਡਾਕਟਰ ਸੰਜੀਵ ਕੰਬੋਜ ਖਰੜ ਵਿਖੇ ਕੰਬੋਜ ਹਸਪਤਾਲ ਚਲਾ ਰਹੇ ਹਨ। ਡਾਕਟਰ ਸੰਜੀਵ ਕੰਬੋਜ ਨੇ ਸ਼ਹੀਦ ਊਧਮ ਸਿੰਘ ਦੀ ਜਨਮ ਭੋਂਇ ਤੋਂ ਆਏ ਵਫਦ ਦਾ ਮਾਣ ਸਨਮਾਨ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਉਹ ਜਲਦ ਹੀ ਸੁਨਾਮ ਪਹੁੰਚ ਕੇ ਸ਼ਹੀਦ ਦੇ ਜੱਦੀ ਘਰ ਨਮਸਤਕ ਹੋਣਗੇ। ਇਸ ਮੌਕੇ ਪ੍ਰਧਾਨ ਮਨਦੀਪ ਸਿੰਘ ਜੋਸ਼ਨ, ਨਰਿੰਦਰ ਸਿੰਘ ਢੋਟ, ਬਲਜਿੰਦਰ ਸਿੰਘ ਕਾਕਾ ਅਤੇ ਕੁਲਦੀਪ ਸਿੰਘ ਬਾਬਾ ਕੈਂਚੀ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਹੁਣ ਹਿੰਦੂ ਧਾਰਮਿਕ ਸਥਾਨਾਂ ਦੀ ਤੀਰਥ ਯਾਤਰਾ ਵੀ ਹੋਈ ਸ਼ੁਰੂ ਅਗਲੀ ਖ਼ਬਰ ਪੰਚਾਇਤ ਬਨਭੌਰਾ ਵੱਲੋਂ ਪਿੰਡ ’ਚ ਲੱਖਾਂ ਰੁਪਏ ਦੇ ਵਿਕਾਸ ਕਾਰਜ ਸ਼ੁਰੂ
Ad Position 24