23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪਿੰਡਾਂ ਦੇ ਵਿਕਾਸ ਕਾਰਜ ਜਲਦ ਤੋਂ ਜਲਦ ਕੀਤੇ ਜਾਣ ਮੁਕੰਮਲ - ਬਰਿੰਦਰ ਗੋਇਲ

ਲਹਿਰਾਗਾਗਾ, 22 ਅਗਸਤ (ਅਸ਼ੋਕ ਗਰਗ) - ਹਲਕਾ ਲਹਿਰਾਗਾਗਾ ਅਧੀਨ ਪੈਂਦੇ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਪਿੰਡਾਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨਾਲ ਸਬੰਧਤ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਨ ਲਈ ਕਿਹਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 23-08-2026
ਲਹਿਰਾਗਾਗਾ, 22 ਅਗਸਤ (ਅਸ਼ੋਕ ਗਰਗ) - ਹਲਕਾ ਲਹਿਰਾਗਾਗਾ ਅਧੀਨ ਪੈਂਦੇ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਪਿੰਡਾਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨਾਲ ਸਬੰਧਤ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਸਰਪੰਚਾਂ ਤੋਂ ਉਨ੍ਹਾਂ ਦੇ ਪਿੰਡਾਂ ਦੀਆਂ ਵਿਕਾਸ ਸਬੰਧੀ ਲੋੜਾਂ, ਚੱਲ ਰਹੇ ਕੰਮਾਂ ਅਤੇ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ ਅਤੇ ਇਸ ਲਈ ਪਿੰਡ ਪੱਧਰ ’ਤੇ ਲੋੜੀਂਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸ੍ਰੀ ਗੋਇਲ ਨੇ ਕਿਹਾ ਕਿ ਸੜਕਾਂ, ਗਲੀਆਂ - ਨਾਲੀਆਂ, ਪੀਣ ਵਾਲਾ ਪਾਣੀ, ਸੀਵਰੇਜ, ਸਟਰੀਟ ਲਾਈਟਾਂ, ਸਫ਼ਾਈ, ਛੱਪੜਾਂ ਦੀ ਸਾਂਭ-ਸੰਭਾਲ ਅਤੇ ਹੋਰ ਜਨਤਕ ਸਹੂਲਤਾਂ ਨਾਲ ਸਬੰਧਤ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਕਿਸਮ ਦੀ ਬੇਲੋੜੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕੰਮਾਂ ਦੀ ਗੁਣਵੱਤਾ ਨਾਲ ਕਿਸੇ ਵੀ ਪੱਧਰ ’ਤੇ ਸਮਝੌਤਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਚਾਇਤਾਂ ਪਿੰਡਾਂ ਦੇ ਵਿਕਾਸ ਦੀ ਮੁੱਢਲੀ ਇਕਾਈਆਂ ਹਨ ਅਤੇ ਸਰਪੰਚਾਂ ਦੀਆਂ ਤਜਵੀਜ਼ਾਂ ਅਤੇ ਸਥਾਨਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਕੀਤੀ ਜਾਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਜੀ.ਟੀ.ਬੀ. ਸਕੂਲ ਬਰੜ੍ਹਵਾਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ’ਚ ਗੱਡੇ ਝੰਡੇ, ਸਟੇਟ ਲਈ ਹੋਈ ਚੋ... ਅਗਲੀ ਖ਼ਬਰ ਐੱਮ.ਏ ਪੰਜਾਬੀ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24