23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਵਿਚ ਸੱਭਿਆਚਾਰਕ ਸਮਾਗਮ ਕਰਵਾਇਆ

ਸੰਗਰੂਰ, 22 ਅਗਸਤ (ਅਮਨਦੀਪ ਸਿੰਘ ਬਿੱਟ) - ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ, ਸੰਗਰੂਰ ਦੇ ਮਿਡਲ ਵਿੰਗ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਵੱਲੋਂ ਵੱਖ-ਵੱਖ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਅਤੇ ਸੱਭਿਆਚਾਰਕ ਵਿਭਿੰਨਤਾ ਦਾ ਪ੍ਰਦਰਸ਼ਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 23-08-2026
ਸੰਗਰੂਰ, 22 ਅਗਸਤ (ਅਮਨਦੀਪ ਸਿੰਘ ਬਿੱਟ) - ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ, ਸੰਗਰੂਰ ਦੇ ਮਿਡਲ ਵਿੰਗ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਵੱਲੋਂ ਵੱਖ-ਵੱਖ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਅਤੇ ਸੱਭਿਆਚਾਰਕ ਵਿਭਿੰਨਤਾ ਦਾ ਪ੍ਰਦਰਸ਼ਨ ਕੀਤਾ ਗਿਆ। ਪ੍ਰੋਗਰਾਮ ਦੌਰਾਨ ਪੰਜਾਬੀ ਨਾਟਕ, ਅੰਗਰੇਜ਼ੀ ਇੰਟਰਲਿਊਡ ਅਤੇ ਜੋਸ਼ ਭਰਪੂਰ ਰੈਟਰੋ ਬਾਲੀਵੁੱਡ ਡਾਂਸ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਪੰਜਾਬੀ ਲੋਕ ਨਾਚ ਭੰਗੜੇ ਰਾਹੀਂ ਪੰਜਾਬ ਦੀ ਸ਼ਾਨ ਅਤੇ ਰੌਣਕ ਨੂੰ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਅੰਗਰੇਜ਼ੀ ਨਾਟਕ ਅਤੇ ਹਿੰਦੀ ਨਾਟਕ ਨੇ ਵਿਦਿਆਰਥੀਆਂ ਦੀ ਅਦਾਕਾਰੀ ਦੀ ਕਾਬਲੀਅਤ ਨੂੰ ਉਜਾਗਰ ਕੀਤਾ। ਸੱਭਿਆਚਾਰਕ ਸਮਾਗਮ ਵਿੱਚ ਮਨਮੋਹਕ ਰਾਜਸਥਾਨੀ ਨਾਚ, ਰੂਹਾਨੀ ਪੰਜਾਬੀ ਗੀਤ, ਰੰਗ-ਬਿਰੰਗਾ ਫੈਸ਼ਨ ਸ਼ੋਅ ਅਤੇ ਜੋਸ਼ੀਲੇ ਪੰਜਾਬੀ ਰਵਾਇਤੀ ਨਾਚ ਨੇ ਵੀ ਖੂਬ ਵਾਹ-ਵਾਹ ਖੱਟੀ। ਹਰ ਪੇਸ਼ਕਾਰੀ ਨੂੰ ਦਰਸ਼ਕਾਂ ਵੱਲੋਂ ਖ਼ੂਬ ਸਰਾਹਿਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਕੂਲ ਦੇ ਮਾਣਮੱਤੇ ਸਾਬਕਾ ਵਿਦਿਆਰਥੀ ਡਾ. ਅਮਿਤ ਸਿੰਗਲਾ (ਬੱਚਿਆਂ ਦੇ ਮਾਹਿਰ) ਨੇ ਸ਼ਿਰਕਤ ਕੀਤੀ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ, ਮਿਹਨਤ ਅਤੇ ਸਮਰਪਣ ਨਾਲ ਜੀਵਨ ਵਿੱਚ ਉੱਚੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੀ ਵਿਸ਼ੇਸ਼ ਖਿੱਚ ਮੁੱਖ ਮਹਿਮਾਨ ਦੇ ਸਪੁੱਤਰ ਅਤੇ ਸਕੂਲ ਦੇ ਸਾਬਕਾ ਵਿਦਿਆਰਥੀ ਸ਼ੌਰਿਆ ਸਿੰਗਲਾ ਦੀ ਨੀਟ ਵਿੱਚ ਸ਼ਾਨਦਾਰ ਪ੍ਰਾਪਤੀ ਲਈ ਕੀਤਾ ਗਿਆ ਵਿਸ਼ੇਸ਼ ਸਨਮਾਨ ਸੀ। ਸ਼ੌਰਿਆ ਸਿੰਗਲਾ ਨੇ ਨੀਟ ਵਿੱਚ ਪੂਰੇ ਭਾਰਤ 174ਵਾਂ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਵੱਲੋਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਸ੍ਰੀ ਦਿਨੇਸ਼ ਦੇਵ ਥਪਲਿਆਲ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਅਤੇ ਸਟਾਫ਼ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਭ ਨੂੰ ਵਧਾਈ ਦਿੱਤੀ। ਵਾਈਸ-ਪ੍ਰਿੰਸੀਪਲ ਸ੍ਰੀਮਤੀ ਗੀਤਾ ਸ਼ਰਮਾ ਨੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਅਤੇ ਸਮੂਹ ਸਟਾਫ਼ ਦੀ ਮਿਹਨਤ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਨਾਲ- ਨਾਲ ਉਨ੍ਹਾਂ ਨੂੰ ਸੱਭਿਆਚਾਰਕ ਵਿਰਾਸਤ ਨਾਲ ਜੋੜਦੇ ਹਨ। ਮਿਡਲ ਵਿੰਗ ਇੰਚਾਰਜ ਸ਼੍ਰੀਮਤੀ ਜਸਵਿੰਦਰ ਕਲੇਰ ਨੇ ਧੰਨਵਾਦੀ ਭਾਸ਼ਣ ਰਾਹੀਂ ਮੁੱਖ ਮਹਿਮਾਨ ਅਤੇ ਮਾਪਿਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਹਨ ਨਵੇਂ ਉਪਰਾਲੇ ਰਾਜਨ ਸਿੰਗਲਾ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਮਲੇਰਕੋਟਲਾ ਨੂੰ 2 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮੁਹੱਈਆ ਕਰਵਾਇਆ ਜਾਵੇਗਾ - ਆਜ਼ਮ ਦਾਰਾ, ਇਮਤਿਆਜ਼...
Ad Position 24