ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਹਨ ਨਵੇਂ ਉਪਰਾਲੇ ਰਾਜਨ ਸਿੰਗਲਾ
ਸੁਨਾਮ ਊਧਮ ਸਿੰਘ ਵਾਲਾ, 22 ਅਗਸਤ (ਰੁਪਿੰਦਰ ਸਿੰਘ ਸੱਗੂ) - ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਹਲਕੇ ਦੇ ਵਿਕਾਸ ਲਈ ਹਰ ਦਿਨ ਕੀਤੇ ਜਾ ਰਹੇ ਹਨ ਨਵੇਂ ਉਪਰਾਲੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਜਨ ਸਿੰਗਲਾ ਨੇ ਕਿਹਾ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪੰਜਾਬ ਅਤੇ ਆਪਣੇ ਹਲਕੇ ਦੀ ਤਰੱਕੀ ਲਈ ਦਿਨ ਰਾਤ ਕੰਮ ਕਰ ਰਹੇ ਹਨ। ਹਲਕੇ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਸ਼ਹਿਰ ਦੇ ਚਾਰੇ ਪਾਸੇ ਕੰਮ ਚੱਲ ਰਹੇ ਹਨ ਰਾਜਨ ਸਿੰਗਲਾ ਨੇ ਕਿਹਾ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੇ ਵਾਅਦੇ ਪੂਰੇ ਕੀਤੇ ਹਨ ਅਤੇ ਆਪਣੇ ਹਲਕੇ ਨੂੰ ਪੰਜਾਬ ਵਿੱਚ ਨੰਬਰ ਵਨ ਬਣਾਉਣ ਲਈ ਵਚਨਬੱਧ ਹਨ।
ਸੁਨਾਮ ਊਧਮ ਸਿੰਘ ਵਾਲਾ, 22 ਅਗਸਤ (ਰੁਪਿੰਦਰ ਸਿੰਘ ਸੱਗੂ) - ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਹਲਕੇ ਦੇ ਵਿਕਾਸ ਲਈ ਹਰ ਦਿਨ ਕੀਤੇ ਜਾ ਰਹੇ ਹਨ ਨਵੇਂ ਉਪਰਾਲੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਜਨ ਸਿੰਗਲਾ ਨੇ ਕਿਹਾ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪੰਜਾਬ ਅਤੇ ਆਪਣੇ ਹਲਕੇ ਦੀ ਤਰੱਕੀ ਲਈ ਦਿਨ ਰਾਤ ਕੰਮ ਕਰ ਰਹੇ ਹਨ। ਹਲਕੇ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਸ਼ਹਿਰ ਦੇ ਚਾਰੇ ਪਾਸੇ ਕੰਮ ਚੱਲ ਰਹੇ ਹਨ ਰਾਜਨ ਸਿੰਗਲਾ ਨੇ ਕਿਹਾ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੇ ਵਾਅਦੇ ਪੂਰੇ ਕੀਤੇ ਹਨ ਅਤੇ ਆਪਣੇ ਹਲਕੇ ਨੂੰ ਪੰਜਾਬ ਵਿੱਚ ਨੰਬਰ ਵਨ ਬਣਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਚਾਰੇ ਪਾਸੇ ਵਿਕਾਸ ਪ੍ਰੋਜੈਕਟ ਚੱਲ ਰਹੇ ਹਨ, ਜਿਨ੍ਹਾਂ ਵਿੱਚ ਬਠਿੰਡਾ ਰੋਡ ‘ਤੇ ਕੰਪਲੈਕਸ, ਦਾ ਕੰਮ ਕਾਲਜ ਰੋਡ ‘ਤੇ ਕਾਲਜ ਵਿਖੇ ਗਰਾਉਂਡ ਦਾ ਕੰਮ, ਪਟਿਆਲਾ ਰੋਡ ‘ਤੇ ਬੱਸ ਸਟੈਂਡ ਅਤੇ ਕੋਰਟ ਕੰਪਲੈਕਸ, ਸਰਕਾਰੀ ਹਸਪਤਾਲ ਦੇ ਨਾਲ ਇੱਕ ਸੁੰਦਰ ਗੇਟ, ਅਤੇ ਇੱਕ ਜੱਚਾ ਬੱਚਾ ਏਸੀ ਵਾਰਡ ਅਤੇ ਡਰੱਗ ਟਰੋਮਾ ਸਟੋਰ ਸ਼ਾਮਿਲ ਹਨ ਸ਼ਹਿਰ ਦੀ ਹਰ ਗਲੀ ਅਤੇ ਮੁਹੱਲੇ ਵਿੱਚ ਸੀਵਰੇਜ ਅਤੇ ਵਾਟਰ ਸਪਲਾਈ ਦਾ ਕੰਮ ਕੀਤਾ ਜਾ ਰਿਹਾ ਹੈ। ਰਾਜਨ ਸਿੰਗਲਾ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸ਼ਹਿਰ ਅਤੇ ਹਲਕੇ ਵਿੱਚ ਇੱਕੋ ਸਮੇਂ ਵੱਡੇ ਪੱਧਰ ‘ਤੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੁਨਾਮ ਊਧਮ ਸਿੰਘ ਵਾਲਾ ਹਲਕੇ ਦੇ ਲੋਕ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਅਰੋੜਾ ਪਰਿਵਾਰ ਵਿੱਚੋਂ ਇੱਕ ਅਨਮੋਲ ਹੀਰਾ ਮਿਲਿਆ ਉਨ੍ਹਾਂ ਕਿਹਾ ਕਿ ਹਲਕਾ ਨਿਵਾਸੀ ਆਪਣੇ ਨੌਜਵਾਨ ਆਗੂ ਅਮਨ ਅਰੋੜਾ ਨੂੰ ਵਿਕਾਸ ਪੁਰਸ਼ ਦੇ ਨਾਂ ਵਜੋਂ ਜਾਣਨ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਨਾ ਤਾਂ ਪਹਿਲਾਂ ਇੰਨਾ ਕੰਮ ਹੋਇਆ ਹੈ ਅਤੇ ਨਾ ਹੀ ਭਵਿੱਖ ਵਿੱਚ ਹੋਵੇਗਾ ਇਸ ਵਾਰ ਵੀ ਹਲਕੇ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਇਸ ਵਾਰ ਫਿਰ ਉਹ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੱਡੇ ਪੱਧਰ ‘ਤੇ ਜਿਤਾ ਕੇ ਵਿਧਾਨ ਸਭਾ ਭੇਜਣਗੇ ਅਤੇ ਆਪਣੇ ਹਲਕੇ ਨੂੰ ਪੰਜਾਬ ਦਾ ਨੰਬਰ ਇੱਕ ਹਲਕਾ ਬਣਾਉਣਗੇ।