ਜ਼ਿਲ੍ਹਾ ਪ੍ਰੀਸ਼ਦ ਉਪ-ਚੇਅਰਪਰਸਨ ਬੀਬਾ ਕੁਲਦੀਪ ਕੌਰ ਦੀ ਮੁੱਖ ਮੰਤਰੀ ਮਾਨ ਨਾਲ ਵਿਸ਼ੇਸ਼ ਮੁਲਾਕਾਤ
ਦਿੜ੍ਹਬਾ ਮੰਡੀ, 22 ਅਗਸਤ (ਜਸਵੀਰ ਸਿੰਘ ਔਜਲਾ) - ਆਦਰਸ਼ ਸਕੂਲ ਕਰਮਚਾਰੀਆਂ ਦੀ ਮੁੱਖ ਮੰਗ ਹੈ ਕਿ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਸਮੂਹ ਟੀਚਿੰਗ, ਨਾਨ-ਟੀਚਿੰਗ ਅਤੇ ਦਰਜਾ-ਚਾਰ ਕਰਮਚਾਰੀਆਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਦੇ ਹੋਏ ਫੁੱਲ ਗ੍ਰੇਡ ਪੇ ਲਾਗੂ ਕਰਵਾਉਣ ਲਈ ਅਤੇ ਤਨਖਾਹਾਂ ਸਬੰਧੀ ਸਮੱਸਿਆ ਦਾ ਸਥਾਈ ਹੱਲ ਕਰਵਾਉਣ ਲਈ ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਦਿੜ੍ਹਬਾ ਦਾਣਾ ਮੰਡੀ ਵਿਖੇ ਆਦਰਸ਼ ਸਕੂਲਾਂ ਦੇ ਸਮੂਹ ਕਰਮਚਾਰੀਆਂ, ਬੱਚਿਆਂ ਦੇ ਮਾਪਿਆਂ ਅਤੇ ਵੱਖ-ਵੱਖ ਭਰਾਤਰੀ ਜਥੇਬੰਦੀਆਂ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਲਈ ਪਹੁੰਚੇ । ਇਸ ਮੌਕੇ ਵੱਡੀ ਗਿਣਤੀ ਵਿੱਚ ਅਧਿਆਪਕਾਂ, ਨਾਨ-ਟੀਚਿੰਗ ਕਰਮਚਾਰੀਆਂ, ਮਾਪਿਆਂ ਅਤੇ ਡੈਮੋਕਰੇਟਿਕ ਟੀਚਰਸ ਫਰੰਟ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਪੰਜਾਬ ਵੀ ਸ਼ਾਮਿਲ ਹੋਏ।
ਮ
ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਮੌਕੇ ਜ਼ਿਲ੍ਹਾ ਪ੍ਰੀਸ਼ਦ ਮਲੇਰਕੋਟਲਾ ਦੀ ਉਪ-ਚੇਅਰਪਰਸਨ ਬੀਬਾ ਕੁਲਦੀਪ ਕੌਰ । ਤਸਵੀਰ – ਜਸਵੀਰ ਸਿੰਘ ਜੱਸੀ
23-08-2026
ਦਿੜ੍ਹਬਾ ਮੰਡੀ, 22 ਅਗਸਤ (ਜਸਵੀਰ ਸਿੰਘ ਔਜਲਾ) - ਆਦਰਸ਼ ਸਕੂਲ ਕਰਮਚਾਰੀਆਂ ਦੀ ਮੁੱਖ ਮੰਗ ਹੈ ਕਿ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਸਮੂਹ ਟੀਚਿੰਗ, ਨਾਨ-ਟੀਚਿੰਗ ਅਤੇ ਦਰਜਾ-ਚਾਰ ਕਰਮਚਾਰੀਆਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਦੇ ਹੋਏ ਫੁੱਲ ਗ੍ਰੇਡ ਪੇ ਲਾਗੂ ਕਰਵਾਉਣ ਲਈ ਅਤੇ ਤਨਖਾਹਾਂ ਸਬੰਧੀ ਸਮੱਸਿਆ ਦਾ ਸਥਾਈ ਹੱਲ ਕਰਵਾਉਣ ਲਈ ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਦਿੜ੍ਹਬਾ ਦਾਣਾ ਮੰਡੀ ਵਿਖੇ ਆਦਰਸ਼ ਸਕੂਲਾਂ ਦੇ ਸਮੂਹ ਕਰਮਚਾਰੀਆਂ, ਬੱਚਿਆਂ ਦੇ ਮਾਪਿਆਂ ਅਤੇ ਵੱਖ-ਵੱਖ ਭਰਾਤਰੀ ਜਥੇਬੰਦੀਆਂ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਲਈ ਪਹੁੰਚੇ । ਇਸ ਮੌਕੇ ਵੱਡੀ ਗਿਣਤੀ ਵਿੱਚ ਅਧਿਆਪਕਾਂ, ਨਾਨ-ਟੀਚਿੰਗ ਕਰਮਚਾਰੀਆਂ, ਮਾਪਿਆਂ ਅਤੇ ਡੈਮੋਕਰੇਟਿਕ ਟੀਚਰਸ ਫਰੰਟ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਪੰਜਾਬ ਵੀ ਸ਼ਾਮਿਲ ਹੋਏ। ਰੋਸ ਪ੍ਰਦਰਸ਼ਨ ਤੋਂ ਬਾਅਦ ਸਮੂਹ ਮਾਪਿਆਂ, ਅਧਿਆਪਕਾਂ, ਕਰਮਚਾਰੀਆਂ ਅਤੇ ਜਥੇਬੰਦੀਆਂ ਵੱਲੋਂ ਦਿੜ੍ਹਬਾ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ। ਇਸ ਉਪਰੰਤ ਪ੍ਰਦਰਸ਼ਨਕਾਰੀਆਂ ਵੱਲੋਂ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਅੱਗੇ ਪਹੁੰਚ ਕੇ ਰੋਸ ਪ੍ਰਦਰਸ਼ਨ ਕਰਦਿਆਂ ਘਿਰਾਓ ਕੀਤਾ ਗਿਆ। ਘਿਰਾਓ ਦੌਰਾਨ ਪ੍ਰਸ਼ਾਸਨ ਵੱਲੋਂ ਜਥੇਬੰਦੀ ਦੇ ਆਗੂਆਂ ਨੂੰ ਅੱਜ ਸ਼ਾਮ 4 ਵਜੇ ਮੀਟਿੰਗ ਕਰਵਾਉਣ ਅਤੇ ਮੰਗਾਂ ਦੇ ਹੱਲ ਲਈ ਗੱਲਬਾਤ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਸਬੰਧੀ ਅੱਜ ਸ਼ਾਮ ਨੂੰ ਵਿੱਤ ਮੰਤਰੀ ਅਤੇ ਜਥੇਬੰਦੀ ਦੇ ਨੁਮਾਇੰਦਿਆਂ ਵਿਚਕਾਰ ਮੀਟਿੰਗ ਹੋਵੇਗੀ। ਮੀਟਿੰਗ ਵਿੱਚ ਹੋਣ ਵਾਲੀ ਗੱਲਬਾਤ ਅਤੇ ਸਰਕਾਰ ਦੇ ਰੁਖ ਨੂੰ ਦੇਖਦਿਆਂ ਜਥੇਬੰਦੀ ਵੱਲੋਂ ਅਗਲਾ ਫੈਸਲਾ ਲਿਆ ਜਾਵੇਗਾ।ਜਥੇਬੰਦੀ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਮੀਟਿੰਗ ਦੌਰਾਨ ਮੰਗਾਂ ਦਾ ਕੋਈ ਠੋਸ ਅਤੇ ਤਸੱਲੀਬਖਸ਼ ਹੱਲ ਨਹੀਂ ਨਿਕਲਦਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਅਗਲਾ ਐਕਸ਼ਨ ਉਲੀਕਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਆਦਰਸ਼ ਸਕੂਲ ਕਰਮਚਾਰੀ, ਮਾਪੇ ਅਤੇ ਸਹਿਯੋਗੀ ਜਥੇਬੰਦੀਆਂ ਆਪਣੀਆਂ ਜਾਇਜ਼ ਮੰਗਾਂ ਲਈ ਇਕਜੁੱਟ ਹਨ ਅਤੇ ਮੰਗਾਂ ਦੇ ਹੱਲ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।