22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਮੁੱਖ ਮੰਤਰੀ ਪੰਜਾਬ ਨੇ ਡਾਕਟਰ ਮੁਹੰਮਦ ਗੁਲਜ਼ਾਰ ਸਹੋਤਾ ਕੁਠਾਲੇ ਵਾਲਿਆਂ ਨੂੰ ਆਪ ’ਚ ਕੀਤਾ ਸ਼ਾਮਿਲ

ਮਲੇਰਕੋਟਲਾ, 21 ਅਗਸਤ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਮਲੇਰਕੋਟਲਾ ਦੇ ਮਸ਼ਹੂਰ ਡਾਕਟਰ ਮੁਹੰਮਦ ਗੁਲਜ਼ਾਰ ਸਹੋਤਾ ਕੁਠਾਲੇ ਵਾਲਿਆਂ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਹਾਜ਼ਰੀ ‘ਚ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। ਡਾਕਟਰ ਮੁਹੰਮਦ ਗੁਲਜ਼ਾਰ ਦੇ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣ ਨਾਲ਼ ਮਲੇਰਕੋਟਲਾ ਦੀ ਸਿਆਸਤ ਇਕ ਦਮ ਭਖ ਗਈ ਹੈ।

Ad Position 21
No active advertisement
ਅਜੀਤ ਡੈਸਕ 23-08-2026
ਮਲੇਰਕੋਟਲਾ, 21 ਅਗਸਤ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਮਲੇਰਕੋਟਲਾ ਦੇ ਮਸ਼ਹੂਰ ਡਾਕਟਰ ਮੁਹੰਮਦ ਗੁਲਜ਼ਾਰ ਸਹੋਤਾ ਕੁਠਾਲੇ ਵਾਲਿਆਂ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਹਾਜ਼ਰੀ ‘ਚ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। ਡਾਕਟਰ ਮੁਹੰਮਦ ਗੁਲਜ਼ਾਰ ਦੇ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣ ਨਾਲ਼ ਮਲੇਰਕੋਟਲਾ ਦੀ ਸਿਆਸਤ ਇਕ ਦਮ ਭਖ ਗਈ ਹੈ। ਕਿਉਂਕਿ ਡਾਕਟਰ ਮੁਹੰਮਦ ਗੁਲਜ਼ਾਰ 2027 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ‘ਚ ਮਲੇਰਕੋਟਲਾ ਤੋਂ ਆਮ ਆਦਮੀ ਦੇ ਉਮੀਦਵਾਰ ਹੋ ਸਕਦੇ ਹਨ। ਭਰੋਸੇਯੋਗ ਸੂਤਰਾਂ ਅਨੁਸਾਰ ਡਾਕਟਰ ਮੁਹੰਮਦ ਗੁਲਜ਼ਾਰ ਹੀ ਮਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋ ਸਕਦੇ ਹਨ, ਬਾਕੀ ਆਉਣ ਵਾਲਾ ਸਮਾਂ ਹੀ ਤੈਅ ਕਰੇਗਾ ਕਿ ਪਾਰਟੀ ਕਿਸ ਆਗੂ ਨੂੰ ਚੋਣ ਮੈਦਾਨ ਵਿਚ ਉਤਾਰੇਗੀ। ਡਾਕਟਰ ਮੁਹੰਮਦ ਗੁਲਜ਼ਾਰ ਨੇ ਅਜੀਤ ਨਾਲ਼ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਮੁੱਖ ਮੰਤਰੀ ਪੰਜਾਬ ਨੇ ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਸ਼ਾਮਲ ਹੋਏ ਸਾਰੇ ਨਵੇਂ ਮੈਂਬਰਾਂ ਦਾ ਸਨਮਾਨ ਕਰਕੇ ਪਾਰਟੀ ‘ਚ ਸਵਾਗਤ ਕੀਤਾ ਅਤੇ ਬਣਦਾ ਮਾਣ-ਸਨਮਾਨ ਦਿੱਤੇ ਜਾਣ ਦਾ ਭਰੋਸਾ ਦਿੱਤਾ। ਡਾਕਟਰ ਮੁਹੰਮਦ ਗੁਲਜ਼ਾਰ ਨੇ ਕਿਹਾ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਤਤਪਰ ਰਹਿਣਗੇ। ਉਹਨਾਂ ਕਿਹਾ ਕਿ ਮਲੇਰਕੋਟਲਾ ਦੀ ਆਪਸੀ ਭਾਈਚਾਰਕ ਸਾਂਝ ਨੂੰ ਹਰ ਹੀਲੇ ਬਰਕਰਾਰ ਰੱਖਣ ਲਈ ਉਹ ਹਮੇਸ਼ਾ ਸਭ ਧਰਮਾਂ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣਗੇ। ਇਸ ਮੌਕੇ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਮੁਹੰਮਦ ਓਵੇਸ, ਆਮ ਆਦਮੀ ਪਾਰਟੀ ਦੇ ਬੁਲਾਰੇ ਆਜ਼ਮ ਦਾਰਾ, ਕਾਫ਼ੀ ਕੌਂਸਲਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਮਲੇਰਕੋਟਲਾ ਨਾਲ ਸਬੰਧਿਤ ਅਹਿਮ ਸ਼ਖ਼ਸੀਅਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੁਨਾਮ ਦੇ ਐੱਸ.ਡੀ.ਐੱਮ. ਵੱਲੋਂ ਹੋਣਹਾਰ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਉਪ-ਚੇਅਰਪਰਸਨ ਬੀਬਾ ਕੁਲਦੀਪ ਕੌਰ ਦੀ ਮੁੱਖ ਮੰਤਰੀ ਮਾਨ ਨਾਲ ਵਿਸ਼ੇਸ਼ ਮੁਲਾਕਾਤ
Ad Position 24