ਨਸ਼ਾ ਮੁਕਤ ਸਮਾਜ-ਸਿਹਤਮੰਦ ਸਮਾਜ ਦਾ ਦਿੱਤਾ ਸੁਨੇਹਾ
ਸੁਨਾਮ ਊਧਮ ਸਿੰਘ ਵਾਲਾ, 22 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਗਰੂਰ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਵਿਚ ਸੁਨਾਮ-1 ਬਲਾਕ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਨਸ਼ਾ ਮੁਕਤ ਜਾਗਰੂਕਤਾ ਅਭਿਆਨ ਚਲਾਇਆ ਗਿਆ। ਇਸ ਮੌਕੇ ਆਂਗਣਵਾੜੀ ਵਰਕਰਾਂ ਵੱਲੋਂ ਬੱਚਿਆਂ, ਮਾਪਿਆਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਸੁਨਾਮ ਊਧਮ ਸਿੰਘ ਵਾਲਾ, 22 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਗਰੂਰ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਵਿਚ ਸੁਨਾਮ-1 ਬਲਾਕ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਨਸ਼ਾ ਮੁਕਤ ਜਾਗਰੂਕਤਾ ਅਭਿਆਨ ਚਲਾਇਆ ਗਿਆ।ਇਸ ਮੌਕੇ ਆਂਗਣਵਾੜੀ ਵਰਕਰਾਂ ਵੱਲੋਂ ਬੱਚਿਆਂ, ਮਾਪਿਆਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਪਰਿਵਾਰਕ ਮੈਂਬਰਾਂ ਅਤੇ ਬੱਚਿਆਂ ਦੀਆਂ ਗਤੀਵਿਧੀਆਂ ’ਤੇ ਧਿਆਨ ਦੇਣ ਅਤੇ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਜਾਗਰੂਕਤਾ ਗਤੀਵਿਧੀਆਂ ਰਾਹੀਂ “ਨਸ਼ਾ ਮੁਕਤ ਸਮਾਜ-ਸਿਹਤਮੰਦ ਸਮਾਜ” ਦਾ ਸੰਦੇਸ਼ ਦਿੱਤਾ ਗਿਆ।