ਸੁਨਾਮ ਦੇ ਐੱਸ.ਡੀ.ਐੱਮ. ਵੱਲੋਂ ਹੋਣਹਾਰ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ
ਸੁਨਾਮ ਊਧਮ ਸਿੰਘ ਵਾਲਾ, 22 ਅਗਸਤ (ਰੁਪਿੰਦਰ ਸਿੰਘ ਸੱਗੂ) - ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਸਬੰਧ ਵਿੱਚ 15 ਅਗਸਤ ਨੂੰ ਸੁਨਾਮ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਐਸ. ਡੀ.
ਚ
ਚੇਅਰਪਰਸਨ ਆਜ਼ਮ ਦਾਰਾ ਅਤੇ ਇਮਤਿਆਜ਼ ਅਲੀ ਜਾਣਕਾਰੀ ਦਿੰਦੇ ਹੋਏ। ਤਸਵੀਰ : ਮੁਹੰਮਦ ਹਨੀਫ਼ ਥਿੰਦ
23-08-2026
ਸੁਨਾਮ ਊਧਮ ਸਿੰਘ ਵਾਲਾ, 22 ਅਗਸਤ (ਰੁਪਿੰਦਰ ਸਿੰਘ ਸੱਗੂ) - ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਸਬੰਧ ਵਿੱਚ 15 ਅਗਸਤ ਨੂੰ ਸੁਨਾਮ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਐਸ.ਡੀ.ਐਮ.ਗਗਨਦੀਪ ਸਿੰਘ ਵੱਲੋਂ ਇਲਾਕੇ ਦੇ ਹੋਣਹਾਰ ਖਿਡਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਖੇਡ ਪ੍ਰਾਪਤੀਆਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਨਮਾਨਿਤ ਹੋਣ ਵਾਲੇ ਖਿਡਾਰੀਆਂ ਵਿੱਚ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਬੀ.ਕਾਮ ਭਾਗ ਤੀਜਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਜੂਨ-ਜੁਲਾਈ 2026 ਵਿੱਚ ਦੇਹਰਾਦੂਨ ਵਿਖੇ ਕਰਵਾਈ ਗਈ 13ਵੀਂ ਆਈ.ਐੱਚ.ਏ.ਆਈ. ਨੈਸ਼ਨਲ ਆਈਸ ਹਾਕੀ ਚੈਂਪੀਅਨਸ਼ਿਪ (ਵੂਮਨ)’ ਵਿੱਚ ਪੰਜਾਬ ਦੀ ਟੀਮ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬਰਾਊਨ (ਕਾਂਸੀ) ਦਾ ਮੈਡਲ ਜਿੱਤ ਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸੇ ਤਰ੍ਹਾਂ ਪੈਰਾ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀ ਗੁਰਹਰਮਨਦੀਪ ਸਿੰਘ (ਬੀ.ਏ. ਭਾਗ ਦੂਜਾ) ਨੇ ਮਈ 2026 ਵਿੱਚ ਉੜੀਸਾ ਵਿਖੇ ਹੋਈ ’ਪੈਰਾ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ’ ਦੀ 400 ਮੀਟਰ ਰੇਸ ਵਿੱਚ ਸਿਲਵਰ (ਚਾਂਦੀ) ਮੈਡਲ ਹਾਸਲ ਕੀਤਾ ਸੀ। ਇਨ੍ਹਾਂ ਤੋਂ ਇਲਾਵਾ, ਬੀ.ਏ. ਭਾਗ ਤੀਜਾ ਦੇ ਵਿਦਿਆਰਥੀ ਪ੍ਰਦੀਪ ਸਿੰਘ ਨੂੰ ਅਪ੍ਰੈਲ 2026 ਵਿੱਚ ਹੋਈ ’ਓਪਨ ਸੀਨੀਅਰ ਸਟੇਟ ਪੰਜਾਬ ਚੈਂਪੀਅਨਸ਼ਿਪ’ ਦੀ 800 ਮੀਟਰ ਦੌੜ ਵਿੱਚ ਸਿਲਵਰ (ਚਾਂਦੀ) ਮੈਡਲ ਜਿੱਤਣ ’ਤੇ ਸਨਮਾਨਿਤ ਕੀਤਾ ਗਿਆ। ਐੱਸ.ਡੀ.ਐੱਮ. ਨੇ ਸਾਰੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਰਾਸ਼ਟਰੀ ਅਤੇ ਰਾਜ ਪੱਧਰ ’ਤੇ ਮੈਡਲ ਜਿੱਤ ਕੇ ਨਾ ਸਿਰਫ਼ ਆਪਣੇ ਮਾਤਾ-ਪਿਤਾ ਅਤੇ ਸੰਸਥਾ ਦਾ, ਬਲਕਿ ਪੂਰੇ ਸੁਨਾਮ ਹਲਕੇ ਦਾ ਮਾਣ ਵਧਾਇਆ ਹੈ। ਅੱਜ ਇਹਨਾਂ ਵਿਦਿਆਰਥੀਆਂ ਨੂੰ ਕਾਲਜ ਦੇ ਪ੍ਰਿੰਸੀਪਲ ਪ੍ਰੋਫੈਸਰ ਸ਼ਾਮ ਸੁੰਦਰ ਸ਼ਰਮਾ ਦੀ ਰਹਿਨੁਮਾਈ ਹੇਠ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਅਚਲਾ ਅਤੇ ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਦੇ ਪ੍ਰੋ. ਦਰਸ਼ਨ ਕੁਮਾਰ, ਪ੍ਰੋ. ਦਲਜੀਤ ਸਿੰਘ ਦੁਆਰਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰੋ. ਚਮਕੌਰ ਸਿੰਘ ਅਤੇ ਇਰਵਨਜੀਤ ਸਿੰਘ ਹਾਜ਼ਰ ਸਨ।