ਕਿਸਾਨ ਯੂਨੀਅਨ ਕਾਦੀਆਂ ਦੀ ਹਰ ਪਿੰਡ ਵਿੱਚ ਇਕਾਈ ਸਥਾਪਿਤ ਕੀਤੀ ਜਾਵੇਗੀ - ਪ੍ਰਧਾਨ ਲਵਲੀ ਕੁਠਾਲਾ
ਸੰਦੌੜ, 22 ਅਗਸਤ (ਜਸਵੀਰ ਸਿੰਘ ਜੱਸੀ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਜਥੇਬੰਦੀ ਨੂੰ ਪਿੰਡ ਪੱਧਰ ਤੱਕ ਮਜ਼ਬੂਤ ਕਰਨ ਲਈ ਹਰ ਪਿੰਡ ਵਿੱਚ ਇਕਾਈਆਂ ਸਥਾਪਿਤ ਕੀਤੀਆਂ ਜਾਣਗੀਆਂ। ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਮਾਲੇਰਕੋਟਲਾ ਗੁਰਲਵਲੀਨ ਸਿੰਘ ‘ਲਵਲੀ ਕੁਠਾਲਾ’ ਨੇ ਪਿੰਡ ਦਸੌਂਦਾ ਸਿੰਘ ਵਾਲਾ ਅਤੇ ਮਾਣਕੀ ਵਿਖੇ ਪਿੰਡ ਦੀ ਇਕਾਈ ਸਥਾਪਿਤ ਕਰਨ ਅਤੇ ਇੱਕ ਤਰੀਕ ਨੂੰ ਦਿੱਤੇ ਜਾਣ ਵਾਲੇ ਧਰਨੇ ਦੀਆਂ ਤਿਆਰੀਆਂ ਸਬੰਧੀ ਕੀਤੀਆਂ ਮੀਟਿੰਗਾਂ ਦੌਰਾਨ ਕੀਤਾ।
ਸੰਦੌੜ, 22 ਅਗਸਤ (ਜਸਵੀਰ ਸਿੰਘ ਜੱਸੀ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਜਥੇਬੰਦੀ ਨੂੰ ਪਿੰਡ ਪੱਧਰ ਤੱਕ ਮਜ਼ਬੂਤ ਕਰਨ ਲਈ ਹਰ ਪਿੰਡ ਵਿੱਚ ਇਕਾਈਆਂ ਸਥਾਪਿਤ ਕੀਤੀਆਂ ਜਾਣਗੀਆਂ। ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਮਾਲੇਰਕੋਟਲਾ ਗੁਰਲਵਲੀਨ ਸਿੰਘ ‘ਲਵਲੀ ਕੁਠਾਲਾ’ ਨੇ ਪਿੰਡ ਦਸੌਂਦਾ ਸਿੰਘ ਵਾਲਾ ਅਤੇ ਮਾਣਕੀ ਵਿਖੇ ਪਿੰਡ ਦੀ ਇਕਾਈ ਸਥਾਪਿਤ ਕਰਨ ਅਤੇ ਇੱਕ ਤਰੀਕ ਨੂੰ ਦਿੱਤੇ ਜਾਣ ਵਾਲੇ ਧਰਨੇ ਦੀਆਂ ਤਿਆਰੀਆਂ ਸਬੰਧੀ ਕੀਤੀਆਂ ਮੀਟਿੰਗਾਂ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਅਤੇ ਸਮੱਸਿਆਵਾਂ ਨੂੰ ਸਰਕਾਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਜਥੇਬੰਦੀ ਦਾ ਪਿੰਡ ਪੱਧਰ ’ਤੇ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ। ਇਸੇ ਮਕਸਦ ਤਹਿਤ ਹਰ ਪਿੰਡ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕਾਈ ਬਣਾਈ ਜਾਵੇਗੀ ਅਤੇ ਕਿਸਾਨਾਂ ਨੂੰ ਜਥੇਬੰਦੀ ਨਾਲ ਜੋੜ ਕੇ ਉਨ੍ਹਾਂ ਦੇ ਹੱਕਾਂ ਲਈ ਸਾਂਝੀ ਆਵਾਜ਼ ਬੁਲੰਦ ਕੀਤੀ ਜਾਵੇਗੀ। ਮੀਟਿੰਗ ਦੌਰਾਨ ਆਗੂਆਂ ਨੇ ਕਿਸਾਨਾਂ ਨੂੰ ਇੱਕ ਤਾਰੀਖ਼ ਦੇ ਧਰਨੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਜਥੇਬੰਦੀ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਕਿਸਾਨ ਹਿੱਤਾਂ ਲਈ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸਕੱਤਰ ਜਨਰਲ ਪੰਜਾਬ ਭੁਪਿੰਦਰ ਸਿੰਘ ਬਨਭੌਰਾ, ਕਰਮਜੀਤ ਸਿੰਘ ਭੱਟੀ ਜ਼ਿਲ੍ਹਾ ਪ੍ਰਧਾਨ ਸੰਗਰੂਰ, ਮਨਿੰਦਰ ਸਿੰਘ ਕੁਠਾਲਾ ਜ਼ਿਲ੍ਹਾ ਮੀਤ ਪ੍ਰਧਾਨ ਮਾਲੇਰਕੋਟਲਾ, ਰਾਣਾ ਦਸੌਂਦਾ ਸਿੰਘ ਵਾਲਾ, ਇਕਾਈ ਪ੍ਰਧਾਨ ਗੁਰਸੇਵਕ ਚਹਿਲ ਅਤੇ ਪਲਵਿੰਦਰ ਸਿੰਘ ਚਹਿਲ ਸਮੇਤ ਹੋਰ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ। ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀ ਏਕਤਾ ਹੀ ਸੰਘਰਸ਼ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਹਰ ਪਿੰਡ ਵਿੱਚ ਇਕਾਈਆਂ ਕਾਇਮ ਕਰਕੇ ਜਥੇਬੰਦੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।