25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਭਾਜਪਾ ਵਲੋਂ ਸਿਖਲਾਈ ਕੈਂਪ

ਸੁਨਾਮ ਊਧਮ ਸਿੰਘ ਵਾਲਾ, 23 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)– ਭਾਰਤੀ ਜਨਤਾ ਪਾਰਟੀ ਵਲੋਂ ਪਾਰਟੀ ਵਰਕਰਾਂ ਲਈ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿਚ ਪੰਜਾਬ ਭਾਜਪਾ ਦੇ ਸੂਬਾ ਉਪ ਪ੍ਰਧਾਨ ਮਨਜੀਤ ਸਿੰਘ ਰਾਏ ਵਿਸੇਸ਼ ਤੌਰ ’ਤੇ ਸ਼ਾਮਿਲ ਹੋਏ।

Ad Position 21
No active advertisement
ਮਨਜੀਤ ਸਿੰਘ ਰਾਏ ਦਾ ਸਵਾਗਤ ਕਰਦੇ ਹੋਏ ਭਾਜਪਾ ਆਗੂ। ਤਸਵੀਰ – ਭੁੱਲਰ 24-08-2026
ਸੁਨਾਮ ਊਧਮ ਸਿੰਘ ਵਾਲਾ, 23 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)– ਭਾਰਤੀ ਜਨਤਾ ਪਾਰਟੀ ਵਲੋਂ ਪਾਰਟੀ ਵਰਕਰਾਂ ਲਈ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿਚ ਪੰਜਾਬ ਭਾਜਪਾ ਦੇ ਸੂਬਾ ਉਪ ਪ੍ਰਧਾਨ ਮਨਜੀਤ ਸਿੰਘ ਰਾਏ ਵਿਸੇਸ਼ ਤੌਰ ’ਤੇ ਸ਼ਾਮਿਲ ਹੋਏ। ਰਾਏ ਵਲੋਂ ਪਾਰਟੀ ਕਾਰਕੁਨਾਂ ਨੂੰ ਸੰਗਠਨ ਦੀ ਮਜ਼ਬੂਤੀ, ਜਨ-ਸੇਵਾ ਅਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਉਂਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੇਂਦਰ ਸਰਕਾਰ ਨੇ ਪਿਛਲੇ ਸਾਲਾਂ ਦੌਰਾਨ ‘ਸੇਵਾ, ਸੁਸ਼ਾਸਨ ਅਤੇ ਗਰੀਬ ਕਲਿਆਣ’ ਨੂੰ ਨੀਤੀ ਕੇਂਦਰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਉਦੇਸ਼ ਸਿਰਫ਼ ਆਰਥਿਕ ਵਿਕਾਸ ਹੀ ਨਹੀਂ, ਸਗੋਂ ਆਮ ਨਾਗਰਿਕ ਦੀ ਜ਼ਿੰਦਗੀ ਨੂੰ ਸੌਖਾ ਬਣਾਉਣਾ ਵੀ ਹੈ। ਮਨਜੀਤ ਸਿੰਘ ਰਾਏ ਨੇ ਕਿਹਾ ਕਿ ਮੋਦੀ ਸਰਕਾਰ ਦੀ ਸਭ ਤੋਂ ਵੱਡੀ ਖ਼ਾਸੀਅਤ ਇਹ ਹੈ ਕਿ ਵਿਕਾਸ ਨੂੰ ਦੇਸ਼ ਦੇ ਆਖ਼ਰੀ ਵਿਅਕਤੀ ਤੱਕ ਪਹੁੰਚਾਉਣ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਭਾਜਪਾ ਕਾਰਕੁਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦੀ ਜਾਣਕਾਰੀ ਘਰ-ਘਰ ਤੱਕ ਪਹੁੰਚਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ। ਉਨ੍ਹਾਂ ਕਿਹਾ ਕਿ ‘ਵਿਕਸਿਤ ਭਾਰਤ’ ਦਾ ਸੁਪਨਾ ਸਿਰਫ਼ ਸਰਕਾਰ ਦਾ ਨਹੀਂ, ਸਗੋਂ ਹਰ ਨਾਗਰਿਕ ਦਾ ਸਾਂਝਾ ਸੰਕਲਪ ਹੈ।
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਸੰਭਾਲ ਲਈ ਜ਼ਿਲ੍ਹਾ ਕਚਹਿਰੀ ’ਚ ‘ਰੁੱਖ ਲਗਾਓ ਮੁਹਿੰਮ’ ਤਹਿਤ ਵਕੀਲਾਂ ਅਤੇ ਲਿਟੀਗੈਂਟਸ ਨੂੰ ਵੰਡੇ ਬੂਟੇ ਅਗਲੀ ਖ਼ਬਰ 1 ਸਤੰਬਰ ਦੀ ਦਿੱਲੀ ਰੈਲੀ ਨੂੰ ਲੈ ਕੇ ਸੀ.ਪੀ.ਆਈ. ਨੇ ਉਲੀਕੀ ਵਿਉਂਤਬੰਦੀ
Ad Position 24