24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਮੁਕੇਸ਼ ਜੁਨੇਜਾ ਮਾਰਕੀਟ ਕਮੇਟੀ ਸੁਨਾਮ ਦੇ ਮੁੜ ਤੋਂ ਚੇਅਰਮੈਨ ਨਿਯੁਕਤ

ਸੁਨਾਮ ਊਧਮ ਸਿੰਘ ਵਾਲਾ, 23 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਰੁਪਿੰਦਰ ਸਿੰਘ ਸੱਗੂ) - ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਮੰਡੀ ਸ਼ਾਖਾ) ਵਲੋਂ ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕੀਟਸ ਐਕਟ, 1961 ਤਹਿਤ ਜਾਰੀ ਕੀਤੇ ਗਏ ਆਦੇਸ਼ ਅਨੁਸਾਰ ਮੁਕੇਸ਼ ਜੁਨੇਜਾ ਪੁੱਤਰ ਸ੍ਰੀ ਕਿਸ਼ੋਰ ਕੁਮਾਰ ਜੁਨੇਜਾ, ਵਾਸੀ ਸੁਨਾਮ, ਜ਼ਿਲ੍ਹਾ ਸੰਗਰੂਰ ਨੂੰ ਮਾਰਕੀਟ ਕਮੇਟੀ ਸੁਨਾਮ ਦਾ ਚੇਅਰਮੈਨ ਨਾਮਜ਼ਦ ਕੀਤਾ ਗਿਆ ਹੈ। ਵਿਭਾਗ ਵੱਲੋਂ ਜਾਰੀ ਆਦੇਸ਼ ਵਿੱਚ ਦੱਸਿਆ ਗਿਆ ਹੈ ਕਿ ਮੁਕੇਸ਼ ਜੁਨੇਜਾ ਨੂੰ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਆੜ੍ਹਤੀ ਵਰਗ ਵਿੱਚ ਮਾਰਕੀਟ ਕਮੇਟੀ ਸੁਨਾਮ ਦਾ ਮੈਂਬਰ ਅਤੇ ਚੇਅਰਮੈਨ ਮੁੜ ਤੋਂ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਸਨਮਾਨਿਤ ਖਿਡਾਰੀ ਕਾਲਜ ਅਮਲੇ ਨਾਲ। ਤਸਵੀਰ-ਧਾਲੀਵਾਲ 24-08-2026
ਸੁਨਾਮ ਊਧਮ ਸਿੰਘ ਵਾਲਾ, 23 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਰੁਪਿੰਦਰ ਸਿੰਘ ਸੱਗੂ) - ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਮੰਡੀ ਸ਼ਾਖਾ) ਵਲੋਂ ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕੀਟਸ ਐਕਟ, 1961 ਤਹਿਤ ਜਾਰੀ ਕੀਤੇ ਗਏ ਆਦੇਸ਼ ਅਨੁਸਾਰ ਮੁਕੇਸ਼ ਜੁਨੇਜਾ ਪੁੱਤਰ ਸ੍ਰੀ ਕਿਸ਼ੋਰ ਕੁਮਾਰ ਜੁਨੇਜਾ, ਵਾਸੀ ਸੁਨਾਮ, ਜ਼ਿਲ੍ਹਾ ਸੰਗਰੂਰ ਨੂੰ ਮਾਰਕੀਟ ਕਮੇਟੀ ਸੁਨਾਮ ਦਾ ਚੇਅਰਮੈਨ ਨਾਮਜ਼ਦ ਕੀਤਾ ਗਿਆ ਹੈ।ਵਿਭਾਗ ਵੱਲੋਂ ਜਾਰੀ ਆਦੇਸ਼ ਵਿੱਚ ਦੱਸਿਆ ਗਿਆ ਹੈ ਕਿ ਮੁਕੇਸ਼ ਜੁਨੇਜਾ ਨੂੰ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਆੜ੍ਹਤੀ ਵਰਗ ਵਿੱਚ ਮਾਰਕੀਟ ਕਮੇਟੀ ਸੁਨਾਮ ਦਾ ਮੈਂਬਰ ਅਤੇ ਚੇਅਰਮੈਨ ਮੁੜ ਤੋਂ ਨਿਯੁਕਤ ਕੀਤਾ ਗਿਆ ਹੈ।ਆਦੇਸ਼ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਬਾਕੀ ਮੈਂਬਰਾਂ ਦੀ ਨਿਯੁਕਤੀ ਹੋਣ ਤੱਕ ਨਵੇਂ ਨਾਮਜ਼ਦ ਮੈਂਬਰ ਅਤੇ ਚੇਅਰਮੈਨ ਨੂੰ ਐਕਟ ਦੀ ਧਾਰਾ 12(3) ਤਹਿਤ ਮਾਰਕੀਟ ਕਮੇਟੀ ਦਾ ਕੰਮਕਾਜ ਚਲਾਉਣ ਲਈ ਲੋੜੀਂਦੀਆਂ ਸ਼ਕਤੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਮੁਕੇਸ਼ ਜੁਨੇਜਾ ਦੀ ਇਸ ਨਿਯੁਕਤੀ ਨਾਲ ਮਾਰਕੀਟ ਕਮੇਟੀ ਸੁਨਾਮ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਸਬੰਧਤ ਧਿਰਾਂ ਨਾਲ ਜੁੜੇ ਮੰਡੀ ਪ੍ਰਬੰਧ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਵਿੱਚ ਮਦਦ ਮਿਲੇਗੀ।ਸ੍ਰੀ ਜੁਨੇਜਾ ਨੇ ਮੁੜ ਤੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਦੀ ਨਿਯੁਕਤੀ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਦੇ ਕਾਰਜ ਨੂੰ ਸੁਚਾਰੂ ਰੂਪ ਵਿੱਚ ਕਰਨ ਲਈ ਉਹ ਕੋਈ ਕਮੀ ਨਹੀਂ ਛੱਡਣਗੇ ਆੜਤੀ, ਕਿਸਾਨ ਅਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਹਮੇਸ਼ਾ ਵਾਂਗ ਪਹਿਲ ਦਿੱਤੀ ਜਾਵੇਗੀ। ਇਸ ਮੌਕੇ ਬਹੁਤ ਸਾਰੇ ਆਗੂਆਂ ਨੇ ਸ੍ਰੀ ਜਨੇਜਾ ਨੂੰ ਫਿਰ ਤੋਂ ਮਾਰਕੀਟ ਕਮੇਟੀ ਦਾ ਚੇਅਰਮੈਨ ਬਣਨ ਤੇ ਵਧਾਈ ਦਿੱਤੀ। ਵਿਸ਼ੇਸ਼ ਰੂਪ ਤੇ ਨਗਰ ਕੌਂਸਲ ਸੁਨਾਮ ਦੇ ਸੀਨੀਅਰ ਵਾਈਸ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ ਅਤੇ ਭਾਨੂੰ ਪ੍ਰਤਾਪ ਨੇ ਸ਼੍ਰੀ ਜੁਨੇਜਾ ਦੇ ਦਫਤਰ ਪਹੁੰਚ ਕੇ ਉਹਨਾਂ ਨੂੰ ਵਧਾਈ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨ ਨੇ ਮਜ਼ਦੂਰ ਪਰਿਵਾਰ ਦੇ ਘਰ ਦੀ ਰੋਕੀ ਕੁਰਕੀ ਅਗਲੀ ਖ਼ਬਰ ਜੀ.ਟੀ.ਬੀ. ਸਕੂਲ ਬਰੜ੍ਹਵਾਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ’ਚ ਗੱਡੇ ਝੰਡੇ, ਸਟੇਟ ਲਈ ਹੋਈ ਚੋ...
Ad Position 24