ਆਰੀਆ ਭੱਟਾ ਕਾਲਜ ਦਾ ਬੀ.ਕਾਮ. 6ਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
ਬਰਨਾਲਾ, 23 ਅਗਸਤ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦੇ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੇ ਬੀ. ਕਾਮ.
ਬਰਨਾਲਾ, 23 ਅਗਸਤ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦੇ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੇ ਬੀ.ਕਾਮ. 6ਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਇਹ ਜਾਣਕਾਰੀ ਸੰਸਥਾ ਦੇ ਚੇਅਰਮੈਨ ਇੰਜ: ਆਰ.ਕੇ. ਗੁਪਤਾ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਪਵਨਪ੍ਰੀਤ ਕੌਰ ਨੇ 83 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਰਮਨਪ੍ਰੀਤ ਕੌਰ ਨੇ 81 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੂਜਾ, ਸੰਦੀਪ ਕੌਰ ਨੇ 76 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਚੇਅਰਮੈਨ ਇੰਜ. ਆਰ. ਕੇ. ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ, ਡੀਨ ਅਕਾਦਮਿਕ ਡਾ: ਭਵੇਤ, ਡਾ: ਜਸ਼ਨ ਜੋਤ ਨੇ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ।