23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਹੋਲੀ ਹਾਰਟ ਸਕੂਲ ਛਾਜਲੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਮਾਰੀਆਂ ਮੱਲਾਂ

ਛਾਜਲੀ, 23 ਅਗਸਤ (ਅਜਾਇਬ ਸਿੰਘ ਨੀਲੋਵਾਲ) - ਹੋਲੀ ਹਾਰਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛਾਜਲੀ ਦੇ ਵਿਦਿਆਰਥੀਆਂ ਦਾ 70ਵੀਆਂ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਸਕੂਲ ਦੇ ਵਿਦਿਆਰਥੀਆਂ ਨੇ ਕੁਸ਼ਤੀ ਦੇ ਫਰੀ ਸਟਾਈਲ ਅਤੇ ਗਰੀਕੋ-ਰੋਮਨ ਮੁਕਾਬਲਿਆਂ ਵਿੱਚ ਸੁਨਾਮ ਜ਼ੋਨ ਦੀ ਟੀਮ ਵੱਲੋਂ ਖੇਡਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੈਡਲਾਂ ਦੀ ਝੜੀ ਲਗਾ ਦਿੱਤੀ।

Ad Position 21
No active advertisement
ਅਜੀਤ ਡੈਸਕ 24-08-2026
ਛਾਜਲੀ, 23 ਅਗਸਤ (ਅਜਾਇਬ ਸਿੰਘ ਨੀਲੋਵਾਲ) - ਹੋਲੀ ਹਾਰਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛਾਜਲੀ ਦੇ ਵਿਦਿਆਰਥੀਆਂ ਦਾ 70ਵੀਆਂ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਸਕੂਲ ਦੇ ਵਿਦਿਆਰਥੀਆਂ ਨੇ ਕੁਸ਼ਤੀ ਦੇ ਫਰੀ ਸਟਾਈਲ ਅਤੇ ਗਰੀਕੋ-ਰੋਮਨ ਮੁਕਾਬਲਿਆਂ ਵਿੱਚ ਸੁਨਾਮ ਜ਼ੋਨ ਦੀ ਟੀਮ ਵੱਲੋਂ ਖੇਡਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੈਡਲਾਂ ਦੀ ਝੜੀ ਲਗਾ ਦਿੱਤੀ। ਅੰਡਰ-14, ਅੰਡਰ-17 ਅਤੇ ਅੰਡਰ-19 ਉਮਰ ਵਰਗਾਂ ਵਿੱਚ ਹੋਏ ਮੁਕਾਬਲਿਆਂ ਦੌਰਾਨ ਸਕੂਲ ਦੇ ਪਹਿਲਵਾਨਾਂ ਨੇ 20 ਸੋਨ ਤਮਗੇ, 10 ਚਾਂਦੀ ਦੇ ਤਮਗੇ ਅਤੇ 6 ਕਾਂਸੀ ਦੇ ਤਮਗੇ ਜਿੱਤ ਕੇ ਸ਼ਾਨਦਾਰ ਉਪਲਬਧੀ ਹਾਸਲ ਕੀਤੀ। ਖਿਡਾਰੀਆਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਸਦਕਾ ਸੁਨਾਮ ਜ਼ੋਨ ਦੀ ਟੀਮ ਨੇ ਸਾਰੇ ਉਮਰ ਵਰਗਾਂ ਵਿੱਚ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਸਕੂਲ ਦੇ 20 ਖਿਡਾਰੀਆਂ ਦੀ ਪੰਜਾਬ ਪੱਧਰੀ ਸਕੂਲੀ ਖੇਡਾਂ ਲਈ ਚੋਣ ਹੋਈ ਹੈ। ਖਿਡਾਰੀਆਂ ਦੀ ਇਸ ਪ੍ਰਾਪਤੀ ਨਾਲ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਹੈ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ, ਅਨੁਸ਼ਾਸਨ ਅਤੇ ਕੋਚਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ। ਸਕੂਲ ਦੇ ਚੇਅਰਮੈਨ ਸ੍ਰ. ਮਨਦੀਪ ਚੱਠਾ, ਡਾਇਰੈਕਟਰ ਸ੍ਰ. ਅਮ੍ਰਿਤਪਾਲ ਚੱਠਾ, ਪ੍ਰਿੰਸੀਪਲ ਮੈਡਮ ਕਾਮਨੀ ਸਿੰਗਲਾ ਅਤੇ ਵਾਈਸ ਪ੍ਰਿੰਸੀਪਲ ਸ੍ਰ. ਲਖਵਿੰਦਰ ਸਿੰਘ ਨੇ ਸਮੂਹ ਖਿਡਾਰੀਆਂ, ਕੋਚਾਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਇਹ ਪ੍ਰਾਪਤੀਆਂ ਹੋਰਨਾਂ ਬੱਚਿਆਂ ਨੂੰ ਵੀ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਗੀਆਂ। ਉਨ੍ਹਾਂ ਪੰਜਾਬ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ ਸਾਰੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਵਿੱਦਿਆ ਰਤਨ ਕਾਲਜ ਨੇ ਪੰਜਾਬੀ ਰੰਗਾਂ ਨਾਲ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਬਿਕਰਮਜੀਤ ਸਿੰਘ ਮਜੀਠੀਆ ਦੀ ਸ਼ਖ਼ਸੀਅਤ ਦਾ ਨੌਜਵਾਨਾਂ ’ਚ ਵਧਿਆ ਕਰੇਜ਼
Ad Position 24