ਅਕਾਲ ਅਕੈਡਮੀ ਦੇ ਖਿਡਾਰੀ ਨੇ ਰਾਜ ਪੱਧਰੀ ਕਰਾਟੇ ਚੈਂਪੀਅਨਸ਼ਿਪ ਜਿੱਤੀ
ਚੀਮਾ ਮੰਡੀ, 23 ਅਗਸਤ (ਗੁਰਜੀਤ ਸਿੰਘ ਚਹਿਲ) – ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀ ਅਕਾਲ ਅਕੈਡਮੀ ਚੀਮਾ ਸਾਹਿਬ ਦੇ ਵਿਦਿਆਰਥੀ ਨੇ ਰਾਜ ਪੱਧਰੀ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਕੈਡਮੀ ਦਾ ਨਾਅ ਰੌਸ਼ਨ ਕੀਤਾ ਹੈ । ਪੀ.
ਚੀਮਾ ਮੰਡੀ, 23 ਅਗਸਤ (ਗੁਰਜੀਤ ਸਿੰਘ ਚਹਿਲ) – ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀ ਅਕਾਲ ਅਕੈਡਮੀ ਚੀਮਾ ਸਾਹਿਬ ਦੇ ਵਿਦਿਆਰਥੀ ਨੇ ਰਾਜ ਪੱਧਰੀ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਕੈਡਮੀ ਦਾ ਨਾਅ ਰੌਸ਼ਨ ਕੀਤਾ ਹੈ । ਪੀ.ਏ.ਪੀ. ਖੇਡ ਸਟੇਡੀਅਮ ਜਲੰਧਰ ਵਿਖੇ ਹੋਈ ਰਾਜ ਪੱਧਰੀ ਕਰਾਟੇ ਚੈਂਪੀਅਨਸ਼ਿਪ ’ਚ ਅਕਾਲ ਅਕੈਡਮੀ ਚੀਮਾ ਸਾਹਿਬ ਦੇ ਖਿਡਾਰੀ ਹਰਸੁੱਖ ਸਿੰਘ ਨੇ 30 ਕਿਲੋਗ੍ਰਾਮ ਭਾਰ ਵਰਗ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਇਹ ਚੈਪੀਅਨਸ਼ਿਪ ਜਿੱਤੀ । ਹਰਸੁੱਖ ਸਿੰਘ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਅਕੈਡਮੀ ਪ੍ਰਿੰਸੀਪਲ ਗੁਰਪ੍ਰੀਤ ਕੌਰ ਅਤੇ ਡੀ.ਪੀ.ਈ. ਪਰਗਟ ਸਿੰਘ ਨੇ ਵਿਦਿਆਰਥੀ ਅਤੇ ਉਸ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਅਕੈਡਮੀ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਵਧਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾਂਦਾ ਹੈ।