ਮੀਰੀ-ਪੀਰੀ ਮਾਰਚ ਸੰਬੰਧੀ ਤਿਆਰੀਆਂ ਮੁਕੰਮਲ
ਸੰਦੌੜ, 24 ਅਗਸਤ (ਜਸਵੀਰ ਸਿੰਘ ਜੱਸੀ) - ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ ਦੇ ਦੂਜੇ ਪੜਾਅ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ 23 ਅਗਸਤ ਨੂੰ ਆਰੰਭ ਹੋਇਆ। ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੱਥੇਦਾਰ ਭੁਪਿੰਦਰ ਸਿੰਘ ਭਲਵਾਨ ਅਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋ ਕੇ 25 ਅਗਸਤ ਸ਼ਾਮ ਨੂੰ ਗੁਰਦੁਆਰਾ ਸ਼੍ਰੀ ਟਹਾਲੀਆਣਾ ਸਾਹਿਬ ਰਾਏਕੋਟ ਵਿਖੇ ਰਾਤ ਦਾ ਵਿਸ਼ਰਾਮ ਕਰੇਗਾ ਉਪਰੰਤ 26 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ 9 ਵਜੇ ਆਰੰਭ ਹੋ ਕੇ ਮਾਲੇਰਕੋਟਲਾ ਵਿਖੇ ਪਹੁੰਚੇਗਾ.
ਭ
ਭਲਕੇ ਆ ਰਹੇ ਮੀਰੀ-ਪੀਰੀ ਮਾਰਚ ਦੀ ਜਾਣਕਾਰੀ ਦਿੰਦੇ ਹੋਏ ਜੱਥੇਦਾਰ ਭੁਪਿੰਦਰ ਸਿੰਘ ਭਲਵਾਨ ਅਤੇ ਭਾਈ ਮਨਦੀਪ ਸਿੰਘ ਖੁਰਦ। ਤਸਵੀਰ : ਜਸਵੀਰ ਸਿੰਘ ਜੱਸੀ
25-08-2026
ਸੰਦੌੜ, 24 ਅਗਸਤ (ਜਸਵੀਰ ਸਿੰਘ ਜੱਸੀ) - ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ ਦੇ ਦੂਜੇ ਪੜਾਅ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ 23 ਅਗਸਤ ਨੂੰ ਆਰੰਭ ਹੋਇਆ। ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੱਥੇਦਾਰ ਭੁਪਿੰਦਰ ਸਿੰਘ ਭਲਵਾਨ ਅਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋ ਕੇ 25 ਅਗਸਤ ਸ਼ਾਮ ਨੂੰ ਗੁਰਦੁਆਰਾ ਸ਼੍ਰੀ ਟਹਾਲੀਆਣਾ ਸਾਹਿਬ ਰਾਏਕੋਟ ਵਿਖੇ ਰਾਤ ਦਾ ਵਿਸ਼ਰਾਮ ਕਰੇਗਾ ਉਪਰੰਤ 26 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ 9 ਵਜੇ ਆਰੰਭ ਹੋ ਕੇ ਮਾਲੇਰਕੋਟਲਾ ਵਿਖੇ ਪਹੁੰਚੇਗਾ. ਜਿਸ ਸੰਬੰਧੀ ਤਿਆਰੀਆਂ ਮੁਕੰਮਲ ਹੋ ਗਈਆ ਹਨ।ਇਸ ਮੌਕੇ ਜੱਥੇਦਾਰ ਭੁਪਿੰਦਰ ਸਿੰਘ ਭਲਵਾਨ ਅਤੇ ਭਾਈ ਮਨਦੀਪ ਸਿੰਘ ਖੁਰਦ ਨੇ ਕਿਹਾ ਕਿ ਮੀਰੀ ਪੀਰੀ ਮਾਰਚ ਦੌਰਾਨ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਉਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ, ਗੁਰਦੁਆਰਾ ਸਾਹਿਬਾਨਾਂ ਦੇ ਮੈਨੇਜਰ ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਅਧਿਕਾਰੀ ਵਿਸ਼ੇਸ਼ ਸਨਮਾਨ ਤੌਰ ਤੇ ਹਾਜ਼ਰ ਰਹਿਣਗੇ।