25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਅਵਤਾਰ ਸਿੰਘ ਈਲਵਾਲ ਨੇ ਮੁੜ ਸੰਭਾਲੀ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਦੀ ਜ਼ਿੰਮੇਵਾਰੀ

ਸੰਗਰੂਰ, 24 ਅਗਸਤ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਈਲਵਾਲ ਨੇ ਮੁੜ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ। ਉਨ੍ਹਾਂ ਦੇ ਕਾਰਜਕਾਲ ਵਿੱਚ ਤਿੰਨ ਸਾਲ ਦਾ ਵਾਧਾ ਕੀਤਾ ਗਿਆ।

Ad Position 21
No active advertisement
ਕਾਰਜ ਭਾਰ ਸੰਭਾਲਣ ਤੋਂ ਬਾਅਦ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਦਾ ਮੂੰਹ ਮਿੱਠਾ ਕਰਵਾਉਂਦੇ ਆੜ੍ਹਤੀਆ ਐਸੋਸੀਏਸ਼ਨ ਸੰਗਰੂਰ ਦੇ ਅਹੁਦੇਦਾਰ। ਤਸਵੀਰ : ਮੁਕੇਸ਼ ਕੁਮਾਰ 25-08-2026

ਸੰਗਰੂਰ, 24 ਅਗਸਤ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਈਲਵਾਲ ਨੇ ਮੁੜ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ। ਉਨ੍ਹਾਂ ਦੇ ਕਾਰਜਕਾਲ ਵਿੱਚ ਤਿੰਨ ਸਾਲ ਦਾ ਵਾਧਾ ਕੀਤਾ ਗਿਆ। ਅਵਤਾਰ ਸਿੰਘ ਈਲਵਾਲ ਨੇ ਪਾਰਟੀ ਵੱਲੋਂ ਮੁੜ ਦਿੱਤੀ ਇਸ ਜ਼ਿੰਮੇਵਾਰੀ ਲਈ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਬਰਿੰਦਰ ਗੋਇਲ, ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ, ਮੁੱਖ ਮੰਤਰੀ ਦੇ ਓ.ਐਸ.ਡੀ. ਰਾਜਬੀਰ ਸਿੰਘ, ਓ.ਐਸ.ਡੀ. ਸੁਖਬੀਰ ਸਿੰਘ, ਵਿਧਾਇਕਾ ਨਰਿੰਦਰ ਕੌਰ ਭਰਾਜ, ਮੰਡੀਕਰਨ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਪਰਮਜੀਤ ਸਿੰਘ ਸਾਬਕਾ ਸਰਪੰਚ ਘਰਾਚੋ, ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਦਾ ਧੰਨਵਾਦ ਕਰਦਿਆਂ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਗੱਲ ਕਹੀ ਹੈ। ਅਵਤਾਰ ਸਿੰਘ ਈਲਵਾਲ ਦੀ ਮੁੜ ਨਿਯੁਕਤੀ ਤੇ ਐਸ.ਸੀ. ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ, ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਜ਼ਿਲ੍ਹਾ ਪਰੀਸ਼ਦ ਦੇ ਚੇਅਰਮੈਨ ਰਸ਼ਪਾਲ ਸਿੰਘ ਭੁੱਲਰ, ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ, ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ, ਮਾਰਕੀਟ ਕਮੇਟੀ ਭਵਾਨੀਗੜ੍ਹ ਦੇ ਚੇਅਰਮੈਨ ਪ੍ਰਦੀਪ ਮਿੱਤਲ, ਚੇਅਰਮੈਨ ਜਸਵੀਰ ਕੁਦਨੀ, ਟਰੱਕ ਯੂਨੀਅਨ ਸੰਗਰੂਰ ਦੇ ਪ੍ਰਧਾਨ ਰਣਦੀਪ ਸਿੰਘ ਮਿੰਟੂ, ਬਲਾਕ ਸੰਮਤੀ ਦੇ ਚੇਅਰਮੈਨ ਬਲਜਿੰਦਰ ਸਿੰਘ ਬਾਲਦਕਲਾਂ, ਨਗਰ ਸੁਧਾਰ ਟਰੱਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਸਤਨਾਮ ਸਿੰਘ ਕਾਲਾ ਬਡਰੁੱਖਾਂ ਮੈਂਬਰ ਜ਼ਿਲ੍ਹਾ ਪਰੀਸ਼ਦ, ਵਿਕਰਮ ਨੱਕਟੇ ਸੰਗਠਨ ਇੰਚਾਰਜ ਹਲਕਾ ਸੰਗਰੂਰ, ਗੁਰਪ੍ਰੀਤ ਸਿੰਘ ਚੰਨੋ ਸਰਪੰਚ, ‘ਆਪ’ ਆਗੂ ਸੁਖਦੇਵ ਕੋਹਰੀਆਂ, ਸੰਦੀਪ ਦੁੱਗਾਂ ਕੋਆਰਡੀਨੇਟਰ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ, ਪ੍ਰਦੀਪ ਕੁਮਾਰ ਸਿੰਗਲਾ, ਰਾਮ ਲਾਲ ਗੋਇਲ, ਕੌਸ਼ਲ ਕਿਸ਼ੋਰ, ਮੇਵਾ ਸਿੰਘ ਉੱਪਲੀ, ਹਰਿੰਦਰ ਬਾਵਾ, ਜੋਗਿੰਦਰ ਕੁਮਾਰ ਮਦਾਨ, ਨਿਰਮਲ ਸਿੰਘ ਭੁੱਲਰ, ਰਵਿੰਦਰ ਕੁਮਾਰ ਮਿੰਟੂ, ਸਕਿੰਦਰ ਸਿੰਘ ਸਰਾਓ, ਗੁਰਪ੍ਰੀਤ ਸਿੰਘ ਧਾਲੀਵਾਲ, ਜ਼ਿਲ੍ਹਾ ਯੋਜਨਾ ਬੋਰਡ ਦੇ ਮੈਂਬਰ ਟਿੰਕਲ ਗਰਗ, ਸਬਜ਼ੀ ਮੰਡੀ ਆੜਤੀ ਯੂਨੀਅਨ ਦੇ ਪ੍ਰਧਾਨ ਸੰਦੀਪ ਕੁਮਾਰ, ਮੁਸਲਿਮ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਸਫੀ ਮੁਹੰਮਦ, ਅਕਾਉਟੈਂਟ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਤਿਵਾੜੀ, ਦੀਪ ਕਨੋਈ ਸਰਪੰਚ, ਹਰਦੀਪ ਬਾਹੀਆ, ਚਰਨਜੀਤ ਚੰਨੀ,ਭੀਮ ਸਿੰਘ ਸ਼ਹਿਰੀ ਪ੍ਰਧਾਨ ਭਵਾਨੀਗੜ੍ਹ, ਸੰਦੀਪ ਦੁੱਗਾਂ ਕੋਆਰਡੀਨੇਟਰ, ਮੰਡੀ ਮਜ਼ਦੂਰ ਯੂਨੀਅਨ ਦੇ ਆਗੂ ਰਾਜਕੁਮਾਰ ਰਾਜੂ ਅਤੇ ਹੋਰਨਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਆਪ ਦੇ ਜ਼ਿਲ੍ਹਾ ਪ੍ਰਧਾਨ ਦਾ ਪੱਖ ਅਗਲੀ ਖ਼ਬਰ ਮੀਰੀ-ਪੀਰੀ ਮਾਰਚ ਸੰਬੰਧੀ ਤਿਆਰੀਆਂ ਮੁਕੰਮਲ
Ad Position 24