25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਸੁਨਾਮ ਹਲਕੇ ਦੇ ਵਿਕਾਸ ਲਈ 4.28 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ

ਸੁਨਾਮ ਊਧਮ ਸਿੰਘ ਵਾਲਾ, 24 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਸੁਨਾਮ ਹਲਕੇ ਵਿੱਚ ਕਰੀਬ 4 ਕਰੋੜ 28 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਅਤੇ ਨੀਂਹ ਪੱਥਰ ਰੱਖ ਕੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 25-08-2026
ਸੁਨਾਮ ਊਧਮ ਸਿੰਘ ਵਾਲਾ, 24 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਸੁਨਾਮ ਹਲਕੇ ਵਿੱਚ ਕਰੀਬ 4 ਕਰੋੜ 28 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਅਤੇ ਨੀਂਹ ਪੱਥਰ ਰੱਖ ਕੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ।ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਂਦਿਆਂ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਦੇ ਪਿੰਡਾਂ ਵਿੱਚ ਸਿੱਖਿਆ, ਪੀਣ ਵਾਲੇ ਪਾਣੀ, ਖੇਡਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਪ੍ਰੋਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।ਕੈਬਨਿਟ ਮੰਤਰੀ ਨੇ ਪਿੰਡ ਦੁੱਗਾਂ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਲਾਇਬ੍ਰੇਰੀ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਸਮਰਪਿਤ ਕੀਤੀ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀਆਂ ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਨ, ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਸੁਵਿਧਾਜਨਕ ਮਾਹੌਲ ਮੁਹੱਈਆ ਕਰਵਾਉਣ ਅਤੇ ਪੜ੍ਹਨ ਦੀ ਆਦਤ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਸਮਾਜਿਕ ਤਰੱਕੀ ਦਾ ਸਭ ਤੋਂ ਮਹੱਤਵਪੂਰਨ ਆਧਾਰ ਮੰਨਦੀ ਹੈ। ਵਿੱਦਿਆ ਅਤੇ ਗਿਆਨ ਦੇ ਪਸਾਰ ਨਾਲ ਹੀ ਨੌਜਵਾਨਾਂ ਨੂੰ ਨਵੀਆਂ ਸੰਭਾਵਨਾਵਾਂ ਨਾਲ ਜੋੜਿਆ ਜਾ ਸਕਦਾ ਹੈ ਅਤੇ ਸਮਾਜ ਵਿੱਚੋਂ ਅਗਿਆਨਤਾ ਦਾ ਹਨੇਰਾ ਦੂਰ ਕੀਤਾ ਜ ਾ ਸਕਦਾ ਹੈ।ਇਸੇ ਤਰ੍ਹਾਂ ਨਮੋਲ ਅਤੇ ਮਿਰਜ਼ਾਪੱਤੀ (ਨਮੋਲ) ਦੀਆਂ ਪੰਚਾਇਤਾਂ ਲਈ ਲਗਭਗ 3 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਦੋ ਵਾਟਰ ਵਰਕਸ ਪ੍ਰੋਜੈਕਟ ਲਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਵਸਨੀਕਾਂ ਨੂੰ ਸਾਫ਼-ਸੁਥਰਾ ਅਤੇ ਮਿਆਰੀ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਹੈ।ਅਮਨ ਅਰੋੜਾ ਨੇ ਕਿਹਾ ਕਿ ਸਾਫ਼ ਪੀਣ ਵਾਲਾ ਪਾਣੀ ਹਰ ਨਾਗਰਿਕ ਦੀ ਮੁੱਢਲੀ ਲੋੜ ਹੈ ਅਤੇ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਪਾਣੀ ਦੀਆਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਵਾਟਰ ਵਰਕਸ ਦੇ ਇਹ ਪ੍ਰੋਜੈਕਟ ਪਿੰਡ ਵਾਸੀਆਂ ਲਈ ਲੰਬੇ ਸਮੇਂ ਤੱਕ ਲਾਹੇਵੰਦ ਸਾਬਤ ਹੋਣਗੇ ਅਤੇ ਉਨ੍ਹਾਂ ਨੂੰ ਸਾਫ਼ ਪਾਣੀ ਦੀ ਬਿਹਤਰ ਸਹੂਲਤ ਮਿਲੇਗੀ। ਪਿੰਡ ਬਖਸ਼ੀਵਾਲਾ ਵਿਖੇ 34 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਖੇਡ ਸਟੇਡੀਅਮ ਤਿਆਰ ਕੀਤਾ ਗਿਆ ਹੈ, ਜਿਸ ਨੂੰ ਲੋਕ ਅਰਪਿਤ ਕੀਤਾ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡ ਪੱਧਰ ’ਤੇ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਅਤੇ ਸਟੇਡੀਅਮ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਨਾਲ - ਨਾਲ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵਿੱਚ ਲਗਾਉਣ ਵਿੱਚ ਸਹਾਇਕ ਹੁੰਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਸਟੇਡੀਅਮ ਦਾ ਲਾਭ ਪਿੰਡ ਬਖਸ਼ੀਵਾਲਾ ਅਤੇ ਆਸ-ਪਾਸ ਦੇ ਨੌਜਵਾਨਾਂ ਨੂੰ ਮਿਲੇਗਾ ਅਤੇ ਇੱਥੋਂ ਖੇਡ ਪ੍ਰਤਿਭਾਵਾਂ ਨੂੰ ਅੱਗੇ ਵਧਣ ਦੇ ਵਧੇਰੇ ਮੌਕੇ ਪ੍ਰਾਪਤ ਹੋਣਗੇ।ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮਨੋਰਥ ਲੋਕਾਂ ਦੀਆਂ ਮੁੱਢਲੀਆਂ ਲੋੜਾਂ, ਮੰਗਾਂ ਅਤੇ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਦੇ ਹਰੇਕ ਪਿੰਡ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਵਿਕਾਸ ਕਾਰਜਾਂ ਦੀ ਇਹ ਮੁਹਿੰਮ ਨਿਰੰਤਰ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਰਾਜਵੰਤ ਸਿੰਘ ਘੁੱਲੀ ਮਾਰਕਿਟ ਕਮੇਟੀ ਧੂਰੀ ਦੇ ਮੁੜ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਮਾਰਕੀਟ ਕਮੇਟੀ ਸੰਦੌੜ ਦੇ ਨਵੇਂ ਚੇਅਰਮੈਨ ਦੇ ਐਲਾਨ ਤੋਂ ਬਾਅਦ ਛਿੜਿਆ ਵਿਵਾਦ
Ad Position 24