ਮਸਤੂਆਣਾ ਕਾਲਜ ਦੀ ਪ੍ਰਧਾਨਗੀ ਸੰਬੰਧੀ ਤਕਰਾਰਬਾਜ਼ੀ ਦੇ ਚੱਲਦਿਆਂ ਹੋਏ ਕਤਲ ਦੇ ਦੋਸ਼ਾਂ ਵਿਚੋਂ 9 ਬਰੀ
ਸੰਗਰੂਰ, 25 ਅਗਸਤ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਗੁਰਪ੍ਰਤਾਪ ਸਿੰਘ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਤਾਰਨ ਸਿੰਘ, ਰਿਸ਼ਵ ਸਰਦਾਨਾ ਅਤੇ ਹੋਰਨਾਂ ਵੱਲੋਂ ਕੀਤੀ ਗਈ ਪੈਰਵੀ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ ਉੱਤੇ ਪਿਛਲੇ ਸਾਲ ਮਸਤੂਆਣਾ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਚੱਲ ਰਹੀ ਤਕਰਾਰਬਾਜ਼ੀ ਦੇ ਚੱਲਦਿਆਂ ਹੋਵੇ ਕਤਲ ਦੇ ਦੋਸ਼ਾਂ ਵਿਚੋਂ 9 ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ। ਪੁਲਿਸ ਥਾਣਾ ਲੌਂਗੋਵਾਲ ਵਿਖੇ 3 ਅਪ੍ਰੈਲ 2025 ਨੂੰ ਦਰਜ ਮਾਮਲੇ ਮੁਤਾਬਿਕ ਮ੍ਰਿਤਕ ਦੇ ਪਿਤਾ ਭਗਤ ਸਿੰਘ ਵਾਸੀ ਪਿੰਡ ਕੁੱਬੇ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਕਾਲ ਕਾਲਜ ਮਸਤੂਆਣਾ ਸਾਹਿਬ ਦੀ ਪ੍ਰਧਾਨਗੀ ਸਬੰਧੀ ਦੋ ਗਰੁੱਪਾਂ ਵਿੱਚ ਆਪਸ ਵਿੱਚ ਤਕਰਾਰਬਾਜ਼ੀ ਵਿੱਚ ਉਸ ਦੇ ਲੜਕੇ ਮਨਦੀਪ ਸਿੰਘ ਦੇ ਦੋਸਤਾਂ ਦੇ ਵਿਰੋਧੀ ਗਰੁੱਪ ਨੇ ਇਹਨਾਂ ਨੂੰ ਪਹਿਲਾਂ ਵੀ ਕੁੱਟਣ ਦੀ ਕੋਸ਼ਿਸ਼ ਕੀਤੀ ਸੀ।
ਸੰਗਰੂਰ, 25 ਅਗਸਤ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਗੁਰਪ੍ਰਤਾਪ ਸਿੰਘ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਤਾਰਨ ਸਿੰਘ, ਰਿਸ਼ਵ ਸਰਦਾਨਾ ਅਤੇ ਹੋਰਨਾਂ ਵੱਲੋਂ ਕੀਤੀ ਗਈ ਪੈਰਵੀ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ ਉੱਤੇ ਪਿਛਲੇ ਸਾਲ ਮਸਤੂਆਣਾ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਚੱਲ ਰਹੀ ਤਕਰਾਰਬਾਜ਼ੀ ਦੇ ਚੱਲਦਿਆਂ ਹੋਵੇ ਕਤਲ ਦੇ ਦੋਸ਼ਾਂ ਵਿਚੋਂ 9 ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ। ਪੁਲਿਸ ਥਾਣਾ ਲੌਂਗੋਵਾਲ ਵਿਖੇ 3 ਅਪ੍ਰੈਲ 2025 ਨੂੰ ਦਰਜ ਮਾਮਲੇ ਮੁਤਾਬਿਕ ਮ੍ਰਿਤਕ ਦੇ ਪਿਤਾ ਭਗਤ ਸਿੰਘ ਵਾਸੀ ਪਿੰਡ ਕੁੱਬੇ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਕਾਲ ਕਾਲਜ ਮਸਤੂਆਣਾ ਸਾਹਿਬ ਦੀ ਪ੍ਰਧਾਨਗੀ ਸਬੰਧੀ ਦੋ ਗਰੁੱਪਾਂ ਵਿੱਚ ਆਪਸ ਵਿੱਚ ਤਕਰਾਰਬਾਜ਼ੀ ਵਿੱਚ ਉਸ ਦੇ ਲੜਕੇ ਮਨਦੀਪ ਸਿੰਘ ਦੇ ਦੋਸਤਾਂ ਦੇ ਵਿਰੋਧੀ ਗਰੁੱਪ ਨੇ ਇਹਨਾਂ ਨੂੰ ਪਹਿਲਾਂ ਵੀ ਕੁੱਟਣ ਦੀ ਕੋਸ਼ਿਸ਼ ਕੀਤੀ ਸੀ। ਸ਼ਿਕਾਇਤਕਰਤਾ ਦੇ ਲੜਕੇ ਦੇ ਕੁੱਝ ਦੋਸਤਾਂ ਦੇ ਕੁੱਝ ਸੱਟਾਂ ਮਾਰੀਆਂ ਸਨ ਜਿਸ ਸਬੰਧੀ ਪਹਿਲਾਂ ਵੀ ਥਾਣਾ ਲੌਂਗੋਵਾਲ ਵਿਖੇ ਮੁਕੱਦਮਾ ਦਰਜ ਕਰਵਾਇਆ ਹੋਇਆ ਸੀ।ਹੁਣ ਅੱਜ ਸ਼ਿਕਾਇਤ ਕਰਤਾ ਭਗਤ ਸਿੰਘ ਅਤੇ ਉਸ ਦਾ ਜੀਜਾ ਲੌਂਗੋਵਾਲ ਗਏ ਹੋਏ ਸਨ ਅਤੇ ਵਾਪਸੀ ਤੇ ਸਲਾਈਟ ਕਾਲਜ ਹੁੰਦੇ ਹੋਏ ਪਿੰਡ ਦੁਗਾਂ ਨੂੰ ਜਾ ਰਹੇ ਸੀ ਤਾਂ ਬਾਅਦ ਦੁਪਹਿਰ ਸਲਾਈਟ ਕਾਲਜ ਦੇ ਮੇਨ ਗੇਟ ਤੋਂ ਪਹਿਲਾਂ ਕੁੱਝ ਨੌਜਵਾਨ ਲੜਕੇ ਜਿਨ੍ਹਾਂ ਦੇ ਹੱਥਾਂ ਵਿੱਚ ਵੱਖੋ ਵੱਖ ਤੇਜ਼ਧਾਰ ਦਾਤਰ ਅਤੇ ਲੋਹੇ ਦੀਆਂ ਰਾਡਾਂ ਫੜੀਆਂ ਹੋਈਆਂ ਸਨ ਨੇ ਉਸ ਦੇ ਲੜਕੇ ਮਨਦੀਪ ਸਿੰਘ ਉਰਫ਼ ਮਣੀ ਪਰ ਤਾਬੜ ਤੋੜ ਵਾਰ ਕਰ ਰਹੇ ਸਨ। ਮੌਕੇ ਪਰ ਮਨਦੀਪ ਸਿੰਘ ਦੇ ਦੋਸਤ ਤਲਵਿੰਦਰ ਸਿੰਘ ਅਤੇ ਅਤਰਜੋਤ ਸਿੰਘ ਨੂੰ ਵੀ ਮਾਰਨ ਦੀ ਕੋਸ਼ਿਸ਼ ਕਰ ਰਹੇ ਸਨ ਜੋ ਮੌਕੇ ਤੋਂ ਭੱਜਣ ਵਿੱਚ ਸਫਲ ਹੋ ਗਏ ਪ੍ਰੰਤੂ ਮਨਦੀਪ ਸਿੰਘ ਨੂੰ ਉਨ੍ਹਾਂ ਨੇ ਬੁਰੀ ਤਰ੍ਹਾਂ ਆਪਣੇ ਹਥਿਆਰਾਂ ਨਾਲ ਹਮਲਾ ਕਰਕੇ ਕੁੱਟਿਆ ਅਤੇ ਡਿੱਗੇ ਪਏ ਦੇ ਵੀ ਠੁੱਡੇ ਮਾਰੇ। ਇਹ ਸਭ ਕੁੱਝ ਉਸ ਦੇ ਅੱਖਾਂ ਦੇ ਸਾਹਮਣੇ ਵਾਪਰਿਆ। ਇਹ ਦੇਖ ਕੇ ਸ਼ਿਕਾਇਤਕਰਤਾ ਅਤੇ ਉਸ ਦੇ ਜੀਜੇ ਨੇ ਰੌਲਾ ਪਾਇਆ ਜਿਸ ਤੋਂ ਬਾਅਦ ਨੌਜਵਾਨ ਦੋ ਗੱਡੀਆਂ ਵਿੱਚ ਸਵਾਰ ਹੋ ਕੇ ਆਪਣੇ ਹਥਿਆਰਾਂ ਸਮੇਤ ਦੌੜ ਗਏ। ਗੰਭੀਰ ਜ਼ਖਮੀ ਹੋਏ ਮਨਦੀਪ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਜਾਂਚ ਪੜਤਾਲ ਤੋਂ ਬਾਅਦ 9 ਵਿਅਕਤੀਆਂ ਖ਼ਿਲਾਫ਼ ਚਲਾਨ ਪੇਸ਼ ਕਰ ਦਿੱਤਾ। ਹੁਣ ਅਦਾਲਤ ਵਿੱਚ ਸੁਣਵਾਈ ਮੁਕੰਮਲ ਹੋਣ ਉੱਤੇ ਰਾਜਵੀਰ ਸਿੰਘ, ਕੋਹਿਨੂਰ ਸਿੰਘ, ਪ੍ਰਭਜੋਤ ਸਿੰਘ, ਹਰਪ੍ਰੀਤ ਸਿੰਘ, ਜਸਕਰਨਬੀਰ ਸਿੰਘ, ਜੋਬਨ ਸਿੰਘ, ਇੰਦਰਪ੍ਰੀਤ ਸਿੰਘ, ਮਨਵੀਰ ਸਿੰਘ, ਅਤੇ ਗੁਰਸਰਨ ਸਿੰਘ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ।