ਪੰਜਾਬ ਨੰਬਰਦਾਰਾ ਯੂਨੀਅਨ ਅਮਰਗੜ੍ਹ ਨੇ ਕੀਤੀ ਮੀਟਿੰਗ
ਅਮਰਗੜ੍ਹ, 25 ਅਗਸਤ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਅਮਰਗੜ੍ਹ ਦੀ ਮਹੀਨਾ ਵਾਰ ਮੀਟਿੰਗ ਬਲਾਕ ਪ੍ਰਧਾਨ ਮਲਕੀਤ ਸਿੰਘ ਸਲੇਮਪੁਰ ਦੀ ਅਗਵਾਈ ਹੇਠ ਸਥਾਨਕ ਦਫਤਰ ਵਿਖੇ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਖਜਾਨਚੀ ਭਰਪੂਰ ਸਿੰਘ ਅਲੀਪੁਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਵੇਲੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨੰਬਰਦਾਰਾਂ ਨਾਲ ਕੀਤੇ ਹੋਏ ਵਾਅਦੇ ਸਾਢੇ ਚਾਰ ਸਾਲ ਦਾ ਸਮਾਂ ਬੀਤ ਜਾਣ ਤੇ ਵੀ ਪੂਰੇ ਨਹੀਂ ਹੋਏ।
ਅਮਰਗੜ੍ਹ, 25 ਅਗਸਤ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਅਮਰਗੜ੍ਹ ਦੀ ਮਹੀਨਾ ਵਾਰ ਮੀਟਿੰਗ ਬਲਾਕ ਪ੍ਰਧਾਨ ਮਲਕੀਤ ਸਿੰਘ ਸਲੇਮਪੁਰ ਦੀ ਅਗਵਾਈ ਹੇਠ ਸਥਾਨਕ ਦਫਤਰ ਵਿਖੇ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਖਜਾਨਚੀ ਭਰਪੂਰ ਸਿੰਘ ਅਲੀਪੁਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਵੇਲੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨੰਬਰਦਾਰਾਂ ਨਾਲ ਕੀਤੇ ਹੋਏ ਵਾਅਦੇ ਸਾਢੇ ਚਾਰ ਸਾਲ ਦਾ ਸਮਾਂ ਬੀਤ ਜਾਣ ਤੇ ਵੀ ਪੂਰੇ ਨਹੀਂ ਹੋਏ। ਉਹਨਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੰਬਰਦਾਰ ਯੂਨੀਅਨ ਨੂੰ ਸਾਰੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪ੍ਰੰਤੂ ਵਾਰ ਵਾਰ ਯਾਦ ਪੱਤਰ ਅਤੇ ਮੰਗ ਪੱਤਰ ਦੇਣ ਦੇ ਬਾਵਜੂਦ ਵੀ ਸਾਡੀਆਂ ਮੰਗਾਂ ਨੂੰ ਉਹਨਾਂ ਵੱਲੋਂ ਕੋਈ ਤਵੱਜੋ ਨਹੀਂ ਦਿੱਤੀ ਗਈ। ਉਹਨਾਂ ਕਿਹਾ ਕਿ ਨੰਬਰਦਾਰਾਂ ਨੂੰ ਸਰਕਾਰੀ ਦਫਤਰਾਂ ਅਤੇ ਰਾਜਨੀਤਿਕ ਆਗੂਆਂ ਵੱਲੋਂ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੰਬਰਦਾਰਾਂ ਨਾਲ ਮੀਟਿੰਗ ਕਰਕੇ ਉਨਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਿਆਂ ਕਰਨ। ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਸਾਡੀਆਂ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਗਿਆ ਤਾਂ ਉਹ ਪੰਜਾਬ ਸਰਕਾਰ ਦੇ ਖਿਲਾਫ ਸੰਘਰਸ਼ ਵਿੱਢਣ ਤੋਂ ਗੁਰੇਜ਼ ਨਹੀਂ ਕਰਨਗੇ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਚੌਂਦਾ, ਜਿਲਾ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਅਮਰਗੜ੍ਹ, ਜਸਵੰਤ ਸਿੰਘ ਮੰਨਵੀ ਅਤੇ ਬਲਜਿੰਦਰ ਸਿੰਘ ਹੁਸੈਨਪੁਰਾ ਆਦੀ ਨੰਬਰਦਾਰ ਹਾਜ਼ਰ ਸਨ।