25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਆਪਣੀਆਂ ਮੰਗਾਂ ਨੂੰ ਲੈ ਕੇ ਐਨ.ਐਚ.ਐਮ. ਮੁਲਾਜ਼ਮਾਂ ਨੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਨੂੰ ਸੌਂਪਿਆ ਮੰਗ ਪੱਤਰ

ਮਲੇਰਕੋਟਲਾ, 25 ਅਗਸਤ (ਮੁਹੰਮਦ ਹਨੀਫ਼ ਥਿੰਦ) - ਐੱਨ. ਐੱਚ.

Ad Position 21
No active advertisement
ਅਜੀਤ ਡੈਸਕ 26-08-2026
ਮਲੇਰਕੋਟਲਾ, 25 ਅਗਸਤ (ਮੁਹੰਮਦ ਹਨੀਫ਼ ਥਿੰਦ) - ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਮਲੇਰਕੋਟਲਾ ਦੇ ਨੁਮਾਇੰਦਿਆਂ ਵਲੋਂ ਅੱਜ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਜਨਾਬ ਵਿਰਾਜ ਐੱਸ. ਤਿੜਕੇ ਨੂੰ ਮਿਲ ਕੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਉਪਰੋਕਤ ਜਾਣਕਾਰੀ ਦਿੰਦਿਆਂ ਯੂਨੀਅਨ ਜ਼ਿਲ੍ਹਾ ਆਗੂ ਰਣਧੀਰ ਸਿੰਘ ਨੇ ਕਿਹਾ ਕਿ ਐੱਨ.ਐੱਚ.ਐੱਮ. ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਸਿਹਤ ਵਿਭਾਗ ਦੀਆਂ ਵੱਖ-ਵੱਖ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ ਕਰਨਾ ਪੈ ਰਿਹਾ ਹੈ। ਯੂਨੀਅਨ ਦੇ ਜ਼ਿਲ੍ਹਾ ਆਗੂਆਂ ਆਗੂਆਂ ਜਸਕੀਰਤ ਸਿੰਘ, ਅਸਲਮ ਅਲੀ, ਡਾਕਟਰ ਰਾਜ ਗੁਰਬੀਰ ਸਿੰਘ ਨੇ ਕਿਹਾ ਕਿ ਇੱਕੋ ਤਰ੍ਹਾਂ ਦੀਆਂ ਜ਼ਿੰਮੇਵਾਰੀਆਂ ਨਿਭਾਉਣ ਦੇ ਬਾਵਜੂਦ ਐਨ.ਐਚ.ਐਮ. ਮੁਲਾਜ਼ਮਾਂ ਨੂੰ ਕਈ ਮਾਮਲਿਆਂ ਵਿਚ ਹੋਰ ਸਰਕਾਰੀ ਮੁਲਾਜ਼ਮਾਂ ਦੇ ਮੁਕਾਬਲੇ ਘੱਟ ਸੇਵਾ ਲਾਭ ਮਿਲ ਰਹੇ ਹਨ, ਜੋ ਕਿ ਮੁਲਾਜ਼ਮਾਂ ਨਾਲ ਬੇਇਨਸਾਫ਼ੀ ਹੈ। ਯੂਨੀਅਨ ਨੇ ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਉਹ ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਮੰਗਾਂ ਨੂੰ ਸਰਕਾਰ ਅਤੇ ਸਬੰਧਤ ਵਿਭਾਗ ਦੇ ਉੱਚ ਅਧਿਕਾਰੀਆਂ ਤੱਕ ਪਹੁੰਚਾਉਂਦੇ ਹੋਏ ਇਨ੍ਹਾਂ ਦੇ ਜਲਦ ਹੱਲ ਲਈ ਪ੍ਰਭਾਵਸ਼ਾਲੀ ਦਖ਼ਲ ਦੇਣ। ਇਸ ਮੌਕੇ ਡਾਕਟਰ ਸ਼ਹਿਨਾਜ਼, ਡਾਕਟਰ ਰੁਬੀਨਾ, ਹਰਜੀਤ ਕੌਰ, ਡਾਕਟਰ ਕਮਲਪ੍ਰੀਤ, ਅਨਵਰ ਅਲੀ, ਰਵਿੰਦਰ ਕੁਮਾਰ ਆਦਿ ਸਿਹਤ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਦੀ ਲੀਡਰਸ਼ਿਪ ਨੇ ਕੀਤੀ ਬਾਦਲ ਨਾਲ ਮੁਲਾਕਾਤ ਅਗਲੀ ਖ਼ਬਰ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਆਰੰਭ–ਜਗਦੇਵ ਸਿੰਘ ਗਾਗਾ
Ad Position 24