25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

‘ ਆਪ’ ਸਰਕਾਰ ਦੇ ਰਾਜ ਵਿੱਚ ਪੰਜਾਬ ਦਾ ਵਿਕਾਸ ਇਸ਼ਤਿਹਾਰਾਂ ਤੱਕ ਸੀਮਤ - ਭੱਠਲ

ਮੂਨਕ, 25 ਅਗਸਤ (ਪ੍ਰਵੀਨ ਮਦਾਨ, ਕੇਵਲ ਸਿੰਗਲਾਂ) - ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਮੂਨਕ ਵਿੱਚ ਸੀਨੀਅਰ ਆਗੂ ਕਰਮਚੰਦ ਸਿੰਗਲਾ ਦੇ ਦਿਹਾਂਤ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੋ ਬਾਅਦ ਪਤਰੱਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਵਿੱਚ ਪੰਜਾਬ ਦਾ ਵਿਕਾਸ ਇਸ਼ਤਿਹਾਰਾਂ ਤੱਕ ਹੀ ਸੀਮਤ ਰਹਿ ਗਿਆ ਹੈ ਅਤੇ ਸੂਬੇ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ। ਬੀਬੀ ਭੱਠਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਸਰਕਾਰ ਵੱਲੋਂ ਪ੍ਰਚਾਰ ਨੂੰ ਵਧੇਰੇ ਤਰਜੀਹ ਦਿੱਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 26-08-2026
ਮੂਨਕ, 25 ਅਗਸਤ (ਪ੍ਰਵੀਨ ਮਦਾਨ, ਕੇਵਲ ਸਿੰਗਲਾਂ) - ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਮੂਨਕ ਵਿੱਚ ਸੀਨੀਅਰ ਆਗੂ ਕਰਮਚੰਦ ਸਿੰਗਲਾ ਦੇ ਦਿਹਾਂਤ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੋ ਬਾਅਦ ਪਤਰੱਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਵਿੱਚ ਪੰਜਾਬ ਦਾ ਵਿਕਾਸ ਇਸ਼ਤਿਹਾਰਾਂ ਤੱਕ ਹੀ ਸੀਮਤ ਰਹਿ ਗਿਆ ਹੈ ਅਤੇ ਸੂਬੇ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ। ਬੀਬੀ ਭੱਠਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਸਰਕਾਰ ਵੱਲੋਂ ਪ੍ਰਚਾਰ ਨੂੰ ਵਧੇਰੇ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬੇਰੁਜ਼ਗਾਰੀ, ਨਸ਼ਿਆਂ, ਕਾਨੂੰਨ-ਵਿਵਸਥਾ ਅਤੇ ਹੋਰ ਲੋਕ-ਮਸਲਿਆਂ ਵੱਲ ਸਰਕਾਰ ਨੂੰ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਰਕਾਰ ਤੋਂ ਜਵਾਬ ਮੰਗ ਰਹੇ ਹਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਸਰਕਾਰ ਦੀ ਕਾਰਗੁਜ਼ਾਰੀ ਦਾ ਹਿਸਾਬ ਲੈਣਗੇ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਮੁੱਦੇ ਜ਼ੋਰਦਾਰ ਢੰਗ ਨਾਲ ਉਠਾਉਂਦੀ ਰਹੇਗੀ।ਬੀਬੀ ਭੱਠਲ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਫੁੱਟ ਨਹੀਂ ਹੈ ਅਤੇ ਪਾਰਟੀ ਦੇ ਆਗੂ ਤੇ ਵਰਕਰ ਇਕਜੁੱਟ ਹੋ ਕੇ ਆਉਣ ਵਾਲੀਆਂ ਚੋਣਾਂ ਲੜਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਹਿੱਤਾਂ ਲਈ ਇਕਜੁੱਟ ਹੋ ਕੇ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸੂਬੇ ਨੂੰ ਮੁੜ ਤਰੱਕੀ ਦੀ ਰਾਹ ’ਤੇ ਲਿਜਾਣ ਲਈ ਯਤਨ ਕੀਤੇ ਜਾਣਗੇ ਇਸ ਸਮੇਂ ਉਹਨਾ ਨਾਲ ਮੈਡਮ ਜਸਵੀਰ ਕੌਰ ਪੰਜਾਬ ਮਹਿਲਾ ਵਿੰਗ ਦੀ ਸੀਨੀਅਰ ਵਾਇਸ ਪ੍ਰਧਾਨ, ਸੀਨੀਅਰ ਆਗੂ ਪਰਸ਼ੋਤਮ ਸਿੰਗਲਾ, ਹਰੀ ਕ੍ਰਿਸ਼ਨ ਮਦਾਨ, ਕੇਵਲ ਗਰਗ ਹਰਿਆਊ ਵਾਲੇ, ਸਾਬਕਾ ਚੇਅਰਮੈਨ ਭੱਲਾ ਸਿੰਘ ਕੜੈਲ, ਸਾਬਕਾ ਐਮ.ਸੀ. ਰਘਵੀਰ ਸੈਣੀ, ਸੰਜੀਵ ਗਰਗ ਕਾਲੂ, ਮਿਠਣ ਸਿੰਗਲਾ, ਧਰਮਪਾਲ ਸਿੰਗਲਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਹਿਮਾਨ ਵਲੋਂ ਫਰਵਾਲੀ ਵਿਖੇ ਖੇਡ ਗਰਾਊਂਡ ਦਾ ਉਦਘਾਟਨ ਅਗਲੀ ਖ਼ਬਰ ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ
Ad Position 24