25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਵਿਧਾਇਕ ਰਹਿਮਾਨ ਵਲੋਂ ਫਰਵਾਲੀ ਵਿਖੇ ਖੇਡ ਗਰਾਊਂਡ ਦਾ ਉਦਘਾਟਨ

ਸੰਦੌੜ, 24 ਅਗਸਤ (ਜਸਵੀਰ ਸਿੰਘ ਜੱਸੀ) - ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਪੰਜਾਬ ਵੱਲੋਂ ਪੰਜਾਬ ਨੂੰ ਖੇਡਾਂ ਪੱਖੋਂ ਮੋਹਰੀ ਬਣਾਉਣ ਲਈ ਪੰਜਾਬ ਰਾਜ ਵਿੱਚ ਉਸਾਰੇ ਜਾ ਰਹੇ 3100 ਖੇਡ ਮੈਦਾਨਾਂ ਦੇ ਦੂਜੇ ਚਰਨ ਅਧੀਨ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤੇ ਖੇਡ ਮੈਦਾਨਾਂ ਵਿੱਚੋਂ ਅੱਜ ਪਿੰਡ ਫਰਵਾਲੀ, ਬਲਾਕ ਮਾਲੇਰਕੋਟਲਾ ਵਿਖੇ ਕਰੀਬ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਉਦਘਾਟਨ ਸਰਪੰਚ ਗੁਰਮੁਖ ਸਿੰਘ ਗਰੇਵਾਲ ਦੀ ਅਗਵਾਈ ਹੇਠ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਵੱਲੋਂ ਕੀਤਾ ਗਿਆ। ਇਸ ਮੌਕੇ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ.

Ad Position 21
No active advertisement
ਅਜੀਤ ਡੈਸਕ 26-08-2026
ਸੰਦੌੜ, 24 ਅਗਸਤ (ਜਸਵੀਰ ਸਿੰਘ ਜੱਸੀ) - ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਪੰਜਾਬ ਵੱਲੋਂ ਪੰਜਾਬ ਨੂੰ ਖੇਡਾਂ ਪੱਖੋਂ ਮੋਹਰੀ ਬਣਾਉਣ ਲਈ ਪੰਜਾਬ ਰਾਜ ਵਿੱਚ ਉਸਾਰੇ ਜਾ ਰਹੇ 3100 ਖੇਡ ਮੈਦਾਨਾਂ ਦੇ ਦੂਜੇ ਚਰਨ ਅਧੀਨ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤੇ ਖੇਡ ਮੈਦਾਨਾਂ ਵਿੱਚੋਂ ਅੱਜ ਪਿੰਡ ਫਰਵਾਲੀ, ਬਲਾਕ ਮਾਲੇਰਕੋਟਲਾ ਵਿਖੇ ਕਰੀਬ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਉਦਘਾਟਨ ਸਰਪੰਚ ਗੁਰਮੁਖ ਸਿੰਘ ਗਰੇਵਾਲ ਦੀ ਅਗਵਾਈ ਹੇਠ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਵੱਲੋਂ ਕੀਤਾ ਗਿਆ। ਇਸ ਮੌਕੇ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡਾਂ ਵਿੱਚ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ‘ਰੰਗਲਾ’ ਪੰਜਾਬ ਬਣਾਉਣ ਦਾ ਸਲਾਘਾਯੋਗ ਕਾਰਜ ਕੀਤਾ ਹੈ। ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਖੇਡ ਮੈਦਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਵੱਡੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਗ੍ਰਾਮ ਪੰਚਾਇਤ ਅਤੇ ਸਰਪੰਚ ਗੁਰਮੁਖ ਸਿੰਘ ਫਰਵਾਲੀ ਵੱਲੋਂ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਉਹਨਾਂ ਦੇ ਧਰਮ ਪਤਨੀ ਬੀਬਾ ਫਰਿਆਲ ਰਹਿਮਾਨ ਜਿਲ੍ਹਾ ਪਰੀਸ਼ਦ ਮੈਂਬਰ ਹਰੀਪਾਲ ਸਿੰਘ ਕਸਬਾ ਭੁਰਾਲ, ਹਲਕਾ ਕਿਸਾਨ ਵਿੰਗ ਪ੍ਰਧਾਨ ਸੁਖਦਰਸ਼ਨ ਸਿੰਘ ਸੁੱਖਾ ਗਿੱਲ ਮਿੱਠੇਵਾਲ ਸਮੇਤ ਕਈ ਆਗੂਆਂ ਦਾ ਵਿਸ਼ੇਸ਼ ਸਨਮਾਨ ਕੀਤਾ ਅਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਸਰਪੰਚ ਗੁਰਮੁਖ ਸਿੰਘ ਗਰੇਵਾਲ ,ਮਨਜੀਤ ਸਿੰਘ ਪੰਚ , ਰਣਜੀਤ ਸਿੰਘ ਮਨੀਮ, ਪ੍ਰਵੀਨ ਸਿੰਘ ਪੰਚ, ਜਗਸੀਰ ਸਿੰਘ ਹੱਟੀ ਵਾਲੇ, ਵਿਨੋਦ ਕੁਮਾਰ ਸ਼ਰਮਾ, ਕੁਲਵਿੰਦਰ ਸਿੰਘ, ਕੁਲਵੰਤ ਸਿੰਘ ਬਾਜਵਾ, ਲਵੀ ਸੋਹੀ, ਜਸਵੰਤ ਸਿੰਘ ਸੋਹੀ, ਪਰਮਿੰਦਰ ਸਿੰਘ ਕੈਸ਼ੀਅਰ ਪਿੰਡ ਵਾਸੀਆਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਮਨਵੈਲਥ ਖੇਡਾਂ ’ਚ ਚਾਂਦੀ ਦਾ ਤਗ਼ਮਾ ਜੇਤੂ ਹਰਜਿੰਦਰ ਕੌਰ ਸਨਮਾਨਿਤ ਅਗਲੀ ਖ਼ਬਰ ‘ ਆਪ’ ਸਰਕਾਰ ਦੇ ਰਾਜ ਵਿੱਚ ਪੰਜਾਬ ਦਾ ਵਿਕਾਸ ਇਸ਼ਤਿਹਾਰਾਂ ਤੱਕ ਸੀਮਤ - ਭੱਠਲ
Ad Position 24