ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ - ਪੰਡੋਰੀ
ਸ਼ੇਰਪੁਰ, 26 ਅਗਸਤ (ਮੇਘ ਰਾਜ ਜੋਸ਼ੀ) - ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪਿੰਡ ਗੁਰਬਖਸ਼ਪੁਰਾ (ਗੰਡੇਵਾਲ) ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਇਲਾਕੇ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 1 ਕਰੋੜ 25 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕਰਦਿਆਂ ਵਿਧਾਇਕ ਪੰਡੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ।
ਸ਼ੇਰਪੁਰ, 26 ਅਗਸਤ (ਮੇਘ ਰਾਜ ਜੋਸ਼ੀ) - ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪਿੰਡ ਗੁਰਬਖਸ਼ਪੁਰਾ (ਗੰਡੇਵਾਲ) ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਇਲਾਕੇ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 1 ਕਰੋੜ 25 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕਰਦਿਆਂ ਵਿਧਾਇਕ ਪੰਡੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋੜੀਂਦੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਰਪੰਚ ਰਾਜਵਿੰਦਰ ਕੌਰ, ਪ੍ਰਧਾਨ ਗੁਰਜੰਟ ਸਿੰਘ ਸੰਧੂ, ਅਮਨਦੀਪ ਸਿੰਘ ਦਿਓਲ, ਚਮਕੀਲਾ ਸਿੰਘ, ਪੰਚ ਸੁਖਦੇਵ ਸਿੰਘ, ਪੰਚ ਹਾਕਮ ਸਿੰਘ, ਪੰਚ ਕਾਮਰੇਡ ਗੁਰਪ੍ਰੀਤ ਸਿੰਘ, ਗੁਰੀ ਖਹਿਰਾ, ਗਗਨਦੀਪ ਸਿੰਘ, ਹੰਸਾ ਗੰਡੇਵਾਲ, ਪੰਚ ਸਰਬਜੀਤ ਕੌਰ, ਕੇਸਰ ਸਿੰਘ, ਦਵਿੰਦਰ ਸਿੰਘ, ਦੀਦਾਰ ਸਿੰਘ, ਸਰਬਜੀਤ ਸਿੰਘ, ਜਸਵੰਤ ਸਿੰਘ , ਰਮਨਦੀਪ ਕੌਰ, ਸੁਖਵੰਤ ਸਿੰਘ, ਡਾ. ਭਗਵੰਤ ਸਿੰਘ ਚੀਮਾ, ਕੁਲਜੀਤ ਸਿੰਘ ਸੋਨੀ, ਹਬੀਬ ਖਾਨ, ਸਰਪੰਚ ਦਵਿੰਦਰ ਸਿੰਘ ਬਦੇਸਾ, ਪੰਚਾਇਤ ਯੂਨੀਅਨ ਮਹਿਲ ਕਲਾਂ ਦੇ ਪ੍ਰਧਾਨ ਸਰਪੰਚ ਦਰਸ਼ਨ ਸਿੰਘ ਗੁੰਮਟੀ, ਨਛੱਤਰ ਸਿੰਘ ਆੜਤੀਆ ਖੇੜੀ, ਜਗਰੂਪ ਸਿੰਘ ਖੇੜੀ, ਮਾਸਟਰ ਹਰਮਨਜੀਤ ਸਿੰਘ ਕੁਤਬਾ, ਚੇਅਰਮੈਨ ਰਾਜਵਿੰਦਰ ਸਿੰਘ ਸਰਪੰਚ ਸ਼ੇਰਪੁਰ, ਚੇਤਨ ਰਿਸ਼ੀ ਭਗਵਾਨਪੁਰਾ, ਪੰਚ ਮੋਨੂ ਰਿਸ਼ੀ ਭਗਵਾਨਪੁਰਾ ਤੋਂ ਇਲਾਵਾ ਇਲਾਕੇ ਦੀਆਂ ਵੱਖ-ਵੱਖ ਪੰਚਾਇਤਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।