26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਪਿੰਡ ਚੂੜਲ ਖੁਰਦ ’ਚ 33 ਲੱਖ ਦੀ ਲਾਗਤ ਨਾਲ ਤਿਆਰ ਖੇਡ ਸਟੇਡੀਅਮ ਲੋਕ ਅਰਪਿਤ

ਲਹਿਰਾਗਾਗਾ, 26 ਅਗਸਤ (ਅਸ਼ੋਕ ਗਰਗ) - ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਪਿੰਡ ਚੂੜਲ ਖੁਰਦ ਵਿਖੇ ਕਰੀਬ 33 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਸਟੇਡੀਅਮ ਨੂੰ ਲੋਕ ਅਰਪਿਤ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਤੇ ਮਾਨਸਿਕ ਤੌਰ ’ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸ੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡ ਪੱਧਰ ’ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 27-08-2026
ਲਹਿਰਾਗਾਗਾ, 26 ਅਗਸਤ (ਅਸ਼ੋਕ ਗਰਗ) - ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਪਿੰਡ ਚੂੜਲ ਖੁਰਦ ਵਿਖੇ ਕਰੀਬ 33 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਸਟੇਡੀਅਮ ਨੂੰ ਲੋਕ ਅਰਪਿਤ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਤੇ ਮਾਨਸਿਕ ਤੌਰ ’ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸ੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡ ਪੱਧਰ ’ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਪਿੰਡਾਂ ਵਿੱਚ ਖੇਡ ਮੈਦਾਨਾਂ ਅਤੇ ਸਟੇਡੀਅਮਾਂ ਦਾ ਵਿਕਾਸ ਹੋਣ ਨਾਲ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਢੁਕਵਾਂ ਮੰਚ ਮਿਲੇਗਾ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਖਿਡਾਰੀਆਂ ਨੂੰ ਵੱਖ-ਵੱਖ ਖੇਡਾਂ ਦਾ ਸਾਮਾਨ ਵੀ ਵੰਡਿਆ ਗਿਆ। ਫੁੱਟਬਾਲ ਖਿਡਾਰੀਆਂ ਨੂੰ 3 ਫੁੱਟਬਾਲ, 36 ਸਟੱਡ, ਇੱਕ ਜੋੜਾ ਫੁੱਟਬਾਲ ਨੈੱਟ ਅਤੇ ਇੱਕ ਕਿੱਟ ਬੈਗ ਦਿੱਤਾ ਗਿਆ। ਵਾਲੀਬਾਲ ਖਿਡਾਰੀਆਂ ਨੂੰ 3 ਵਾਲੀਬਾਲ, ਇੱਕ ਵਾਲੀਬਾਲ ਨੈੱਟ ਅਤੇ ਇੱਕ ਕਿੱਟ ਬੈਗ, ਜਦਕਿ ਕ੍ਰਿਕਟ ਖਿਡਾਰੀਆਂ ਨੂੰ 2 ਬੈਟ, 2 ਬਾਕਸ ਬਾਲ ਅਤੇ ਇੱਕ ਕਿੱਟ ਬੈਗ ਦਿੱਤੇ ਗਏ। ਕੈਬਨਿਟ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਨੂੰ ਲੋੜੀਂਦਾ ਖੇਡ ਸਾਮਾਨ ਮਿਲਣ ਨਾਲ ਉਹ ਖੇਡ ਗਤੀਵਿਧੀਆਂ ਵਿੱਚ ਹੋਰ ਉਤਸ਼ਾਹ ਨਾਲ ਹਿੱਸਾ ਲੈਣਗੇ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ, ਸਖ਼ਤ ਮਿਹਨਤ ਕਰਨ ਅਤੇ ਆਪਣੇ ਪਿੰਡ, ਜ਼ਿਲ੍ਹੇ ਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਵਿੱਚ ਖੇਡਾਂ ਲਈ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਲਈ ਸਿਹਤਮੰਦ ਅਤੇ ਉਸਾਰੂ ਮਾਹੌਲ ਸਿਰਜਣਾ ਹੈ। ਇਸ ਮੌਕੇ ਸਰਪੰਚ ਸੁਰਿੰਦਰ ਸਿੰਘ ਬਿੱਲਾ, ਅਜੈਬ ਸਿੰਘ, ਹਰਪ੍ਰੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡ ਦੇ ਪਤਵੰਤੇ, ਖੇਡ ਪ੍ਰੇਮੀ, ਖਿਡਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਪਿੰਡ ਵਾਸੀਆਂ ਨੇ ਨਵਾਂ ਖੇਡ ਸਟੇਡੀਅਮ ਲੋਕ ਅਰਪਿਤ ਕਰਨ ਅਤੇ ਖਿਡਾਰੀਆਂ ਨੂੰ ਖੇਡ ਸਾਮਾਨ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਖੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਜੱਸੀ ਸੇਖੋਂ ਵੱਲੋਂ ਧੂਰੀ ਦੇ ਸਕੂਲਾਂ ਤੇ ਰਾਸ਼ਨ ਡੀਪੂਆਂ ਦੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ - ਪੰਡੋਰੀ
Ad Position 24