26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਅਕਾਲ ਅਕੈਡਮੀ ਚੀਮਾ ਸਾਹਿਬ ਨੇ ਜ਼ਿਲ੍ਹਾ ਪੱਧਰੀ ਲਾਅਨ ਟੈਨਿਸ ਮੁਕਾਬਲੇ ਵਿਚ ਜਿੱਤਿਆ ਸੋਨ ਤਗਮਾ ਬਾਬਾ ਫਰੀਦ ਸੰਸਥਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਚੀਮਾ ਮੰਡੀ, 26 ਅਗਸਤ (ਜਗਰਾਜ ਮਾਨ) - ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ ਸਾਹਿਬ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਲਾਅਨ ਟੈਨਿਸ ਮੁਕਾਬਲੇ 2026–2027 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਹਾਸਲ ਕਰਕੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ। ਮੁਕਾਬਲੇ ਵਿੱਚ ਅਕੈਡਮੀ ਦੇ ਹੋਣਹਾਰ ਖਿਡਾਰੀਆਂ ਨੇ ਪੂਰੇ ਉਤਸ਼ਾਹ, ਮਿਹਨਤ ਅਤੇ ਸਮਰਪਣ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 27-08-2026
ਚੀਮਾ ਮੰਡੀ, 26 ਅਗਸਤ (ਜਗਰਾਜ ਮਾਨ) - ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ ਸਾਹਿਬ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਲਾਅਨ ਟੈਨਿਸ ਮੁਕਾਬਲੇ 2026–2027 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਹਾਸਲ ਕਰਕੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ। ਮੁਕਾਬਲੇ ਵਿੱਚ ਅਕੈਡਮੀ ਦੇ ਹੋਣਹਾਰ ਖਿਡਾਰੀਆਂ ਨੇ ਪੂਰੇ ਉਤਸ਼ਾਹ, ਮਿਹਨਤ ਅਤੇ ਸਮਰਪਣ ਨਾਲ ਭਾਗ ਲਿਆ। ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਵਿੱਚ ਅਨੂਰੀਤ ਕੌਰ (ਜਮਾਤ 9ਵੀਂ), ਅਮਨਦੀਪ ਕੌਰ (ਜਮਾਤ 10ਵੀਂ), ਏਕਮਜੋਤ ਕੌਰ (ਜਮਾਤ 10ਵੀਂ), ਪਰਨੀਤ ਕੌਰ (ਜਮਾਤ 9ਵੀਂ) ਅਤੇ ਕਮਲਪ੍ਰੀਤ ਕੌਰ (ਜਮਾਤ 9ਵੀਂ) ਸ਼ਾਮਲ ਸਨ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਅਨੂਰੀਤ ਕੌਰ ਅਤੇ ਅਮਨਦੀਪ ਕੌਰ ਦੀ ਰਾਜ ਪੱਧਰੀ ਲਾਅਨ ਟੈਨਿਸ ਮੁਕਾਬਲੇ ਲਈ ਚੋਣ ਹੋਈ ਹੈ। ਉਨ੍ਹਾਂ ਦੀ ਇਹ ਉਪਲਬਧੀ ਉਨ੍ਹਾਂ ਦੀ ਲਗਨ, ਨਿਰੰਤਰ ਮਿਹਨਤ, ਸਮਰਪਣ ਅਤੇ ਖੇਡ ਪ੍ਰਤੀ ਉਤਸ਼ਾਹ ਦਾ ਪ੍ਰਮਾਣ ਹੈ। ਅਕਾਲ ਅਕੈਡਮੀ ਚੀਮਾ ਸਾਹਿਬ ਦੀ ਪ੍ਰਿੰਸੀਪਲ ਨੀਨਾ ਸ਼ਰਮਾ ਨੇ ਸਾਰੇ ਖਿਡਾਰੀਆਂ ਨੂੰ ਇਸ ਮਾਣਮੱਤੀ ਪ੍ਰਾਪਤੀ ’ਤੇ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਅਨੂਰੀਤ ਕੌਰ ਅਤੇ ਅਮਨਦੀਪ ਕੌਰ ਨੂੰ ਰਾਜ ਪੱਧਰੀ ਮੁਕਾਬਲੇ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਨੂੰ ਇਸੇ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਨੇ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕਾਂ ਰਾਜਨ ਵਰਮਾ, ਕੁਲਦੀਪ ਸਿੰਘ ਅਤੇ ਹਰਜੋਤ ਕੌਰ ਦੇ ਮਾਰਗਦਰਸ਼ਨ ਅਤੇ ਸਮਰਪਿਤ ਯਤਨਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਧਿਆਪਕਾਂ ਅਤੇ ਕੋਚਿੰਗ ਟੀਮ ਦੀ ਲਗਾਤਾਰ ਮਿਹਨਤ ਸਦਕਾ ਵਿਦਿਆਰਥੀ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰਦੇ ਹੋਏ ਵੱਖ-ਵੱਖ ਪੱਧਰਾਂ ’ਤੇ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ - ਰਾਕੇਸ਼ ਪ੍ਰਕਾਸ਼ ਗਰਗ ਅਗਲੀ ਖ਼ਬਰ ਖੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਜੱਸੀ ਸੇਖੋਂ ਵੱਲੋਂ ਧੂਰੀ ਦੇ ਸਕੂਲਾਂ ਤੇ ਰਾਸ਼ਨ ਡੀਪੂਆਂ ਦੀ ਅਚਨਚੇਤ ਚੈਕਿੰਗ
Ad Position 24