26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ - ਰਾਕੇਸ਼ ਪ੍ਰਕਾਸ਼ ਗਰਗ

ਲਹਿਰਾਗਾਗਾ, 26 ਅਗਸਤ (ਅਸ਼ੋਕ ਗਰਗ)-ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਲਹਿਰਾਗਾਗਾ ਅਤੇ ਮੂਨਕ ਸ਼ਹਿਰਾਂ ਵਿੱਚ ਨਕਲੀ ਖੋਆ, ਪਨੀਰ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਦੀ ਵਿਕਰੀ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਐਸ. ਡੀ.

Ad Position 21
No active advertisement
ਅਜੀਤ ਡੈਸਕ 27-08-2026
ਲਹਿਰਾਗਾਗਾ, 26 ਅਗਸਤ (ਅਸ਼ੋਕ ਗਰਗ)-ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਲਹਿਰਾਗਾਗਾ ਅਤੇ ਮੂਨਕ ਸ਼ਹਿਰਾਂ ਵਿੱਚ ਨਕਲੀ ਖੋਆ, ਪਨੀਰ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਦੀ ਵਿਕਰੀ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਐਸ.ਡੀ.ਐਮ. ਰਾਕੇਸ਼ ਪ੍ਰਕਾਸ਼ ਗਰਗ ਨੇ ਅਜਿਹੇ ਕਾਰੋਬਾਰ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਐਸ.ਡੀ.ਐਮ. ਰਾਕੇਸ਼ ਪ੍ਰਕਾਸ਼ ਗਰਗ ਨੇ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਦੁੱਧ ਤੋਂ ਬਣੀਆਂ ਵਸਤਾਂ, ਖ਼ਾਸ ਕਰਕੇ ਖੋਆ ਅਤੇ ਪਨੀਰ ਦੀ ਮੰਗ ਵੱਧ ਜਾਂਦੀ ਹੈ। ਇਸ ਦਾ ਫਾਇਦਾ ਉਠਾਉਂਦਿਆਂ ਕੁਝ ਲੋਕਾਂ ਵੱਲੋਂ ਕਥਿਤ ਤੌਰ ’ਤੇ ਨਕਲੀ ਖੋਆ, ਪਨੀਰ ਆਦਿ ਤਿਆਰ ਕਰਕੇ ਲੋਕਾਂ ਨੂੰ ਵੇਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਅਜਿਹੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਨਕਲੀ ਜਾਂ ਮਿਲਾਵਟੀ ਖਾਣ-ਪੀਣ ਦੀਆਂ ਵਸਤਾਂ ਵੇਚਣ ਦਾ ਕੰਮ ਜਾਰੀ ਰੱਖਿਆ ਗਿਆ ਤਾਂ ਪ੍ਰਸ਼ਾਸਨ ਵਲੋਂ ਸਬੰਧਤ ਵਿਭਾਗਾਂ ਦੀਆਂ ਟੀਮਾਂ ਨਾਲ ਮਿਲ ਕੇ ਅਚਨਚੇਤ ਛਾਪੇਮਾਰੀ ਕੀਤੀ ਜਾਵੇਗੀ ਅਤੇ ਨਿਯਮਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸ਼੍ਰੀ ਗਰਗ ਨੇ ਦੱਸਿਆ ਕਿ ਇਹ ਵੀ ਧਿਆਨ ਵਿੱਚ ਆਇਆ ਹੈ ਕਿ ਕੁਝ ਦੁਕਾਨਦਾਰਾਂ ਵੱਲੋਂ ਮਿਆਦ ਪੁੱਗੀਆਂ ਖਾਣ-ਪੀਣ ਦੀਆਂ ਵਸਤਾਂ ਵੇਚੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਕੁਝ ਹੋਟਲਾਂ ਅਤੇ ਖਾਣ-ਪੀਣ ਵਾਲੀਆਂ ਥਾਵਾਂ ’ਤੇ ਬਾਸੀ ਭੋਜਨ, ਦਾਲਾਂ ਅਤੇ ਸਬਜ਼ੀਆਂ ਆਦਿ ਲੋਕਾਂ ਨੂੰ ਪਰੋਸੇ ਜਾਣ ਦੀਆਂ ਸ਼ਿਕਾਇਤਾਂ ਵੀ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਸਬਜ਼ੀ ਅਤੇ ਫਲ ਵਿਕ੍ਰੇਤਾਵਾਂ ਨੂੰ ਵੀ ਸਖ਼ਤ ਹਦਾਇਤ ਕੀਤੀ ਕਿ ਬਾਸੀ, ਸੜੇ-ਗਲੇ ਜਾਂ ਖ਼ਰਾਬ ਫਲ ਅਤੇ ਸਬਜ਼ੀਆਂ ਲੋਕਾਂ ਨੂੰ ਨਾ ਵੇਚੀਆਂ ਜਾਣ। ਉਨ੍ਹਾਂ ਕਿਹਾ ਕਿ ਕਿਸੇ ਵੀ ਵਪਾਰੀ ਜਾਂ ਦੁਕਾਨਦਾਰ ਨੂੰ ਆਪਣਾ ਮੁਨਾਫ਼ਾ ਕਮਾਉਣ ਲਈ ਲੋਕਾਂ ਦੀ ਸਿਹਤ ਨਾਲ ਸਮਝੌਤਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੁਕਾਨਦਾਰਾਂ, ਹੋਟਲ ਮਾਲਕਾਂ ਅਤੇ ਫਲ-ਸਬਜ਼ੀ ਵਿਕ੍ਰੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਲੋਕਾਂ ਦੀ ਸਿਹਤ ਨੂੰ ਪਹਿਲ ਦੇਣ।
Ad Position 22
No active advertisement
ਪਿਛਲੀ ਖ਼ਬਰ ਟ੍ਰੈਫਿਕ ਪੁਲਿਸ ਨੇ ਵੱਡੀ ਗਿਣਤੀ ਵਿੱਚ ਸਕੂਲ ਬੱਸਾਂ ਦੀ ਕੀਤੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਅਕਾਲ ਅਕੈਡਮੀ ਚੀਮਾ ਸਾਹਿਬ ਨੇ ਜ਼ਿਲ੍ਹਾ ਪੱਧਰੀ ਲਾਅਨ ਟੈਨਿਸ ਮੁਕਾਬਲੇ ਵਿਚ ਜਿੱਤਿਆ ਸੋਨ ਤਗਮਾ ਬਾਬਾ ਫਰੀਦ ਸੰਸਥਾ ਵਿਖੇ...
Ad Position 24