ਪਿੰਡ ਭਾਠੂਆਂ ਵਿਖੇ ਤੀਆਂ ਦਾ ਮੇਲਾ ਯਾਦਗਾਰੀ ਹੋ ਨਿੱਬੜਿਆ
ਮੂਨਕ, 26 ਅਗਸਤ (ਪ੍ਰਵੀਨ ਮਦਾਨ, ਕੇਵਲ ਸਿੰਗਲਾ) - ਪਿੰਡ ਭਾਠੂਆਂ ਵਿਖੇ ਸਰਪੰਚ ਜਸਵਿੰਦਰ ਕੌਰ ਪਤਨੀ ਰਘਵੀਰ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਤੀਆਂ ਦਾ ਮੇਲਾ ਕਰਵਾਇਆ ਗਿਆ। ਇਸ ਮੌਕੇ ਹਲਕਾ ਲਹਿਰਾ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਧਰਮ ਪਤਨੀ ਕਾਂਤਾ ਗੋਇਲ, ਸੁਖਜੀਤ ਕੌਰ ਚੇਅਰਪਰਸਨ ਬਲਾਕ ਸੰਮਤੀ ਅਨਦਾਣਾ ਪਤਨੀ ਗੁਰਮੇਲ ਸਿੰਘ ਭਾਠੂਆਂ ਅਤੇ ਲਹਿਰਾਗਾਗਾ ਤੋਂ ਐਮ.
ਮੂਨਕ, 26 ਅਗਸਤ (ਪ੍ਰਵੀਨ ਮਦਾਨ, ਕੇਵਲ ਸਿੰਗਲਾ) - ਪਿੰਡ ਭਾਠੂਆਂ ਵਿਖੇ ਸਰਪੰਚ ਜਸਵਿੰਦਰ ਕੌਰ ਪਤਨੀ ਰਘਵੀਰ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਤੀਆਂ ਦਾ ਮੇਲਾ ਕਰਵਾਇਆ ਗਿਆ। ਇਸ ਮੌਕੇ ਹਲਕਾ ਲਹਿਰਾ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਧਰਮ ਪਤਨੀ ਕਾਂਤਾ ਗੋਇਲ, ਸੁਖਜੀਤ ਕੌਰ ਚੇਅਰਪਰਸਨ ਬਲਾਕ ਸੰਮਤੀ ਅਨਦਾਣਾ ਪਤਨੀ ਗੁਰਮੇਲ ਸਿੰਘ ਭਾਠੂਆਂ ਅਤੇ ਲਹਿਰਾਗਾਗਾ ਤੋਂ ਐਮ.ਸੀ. ਸੰਜੂ ਰਾਣੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕਾਂਤਾ ਗੋਇਲ ਨੇ ਪੰਚਾਇਤ ਨੂੰ ਤੀਆਂ ਦਾ ਮੇਲਾ ਕਰਵਾਉਣ ਲਈ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਪੰਜਾਬ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਪਿੰਡ ਦੀਆਂ ਧੀਆਂ-ਭੈਣਾਂ ਨਾਲ ਖੁਸ਼ੀ ਸਾਂਝੀ ਕਰਦਿਆਂ ਨੱਚ-ਗਿੱਧੇ ਵਿੱਚ ਸ਼ਮੂਲੀਅਤ ਕੀਤੀ ਅਤੇ ਬੋਲੀਆਂ ਵੀ ਪਾਈਆਂ। ਸਮਾਗਮ ਵਿੱਚ ਪਿੰਡ ਦੀਆਂ ਵੱਡੀ ਗਿਣਤੀ ਵਿੱਚ ਧੀਆਂ-ਭੈਣਾਂ ਨੇ ਉਤਸ਼ਾਹ ਨਾਲ ਭਾਗ ਲਿਆ। ਪੰਚਾਇਤ ਵੱਲੋਂ ਸਮਾਗਮ ਵਿੱਚ ਆਉਣ ਵਾਲੀਆਂ ਸਾਰੀਆਂ ਔਰਤਾਂ ਲਈ ਖਾਣ-ਪੀਣ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਜਲੇਬੀਆਂ ਦਾ ਲੰਗਰ ਵੀ ਲਗਾਇਆ ਗਿਆ। ਇਸ ਤੋਂ ਇਲਾਵਾ ਘਰ ਵਾਪਸੀ ਸਮੇਂ ਹਰੇਕ ਭੈਣ ਨੂੰ ਮਠਿਆਈ ਦਾ ਇੱਕ-ਇੱਕ ਡੱਬਾ ਵੀ ਦਿੱਤਾ ਗਿਆ, ਜਿਸ ਦੀ ਵੰਡ ਕਾਂਤਾ ਗੋਇਲ ਨੇ ਆਪਣੇ ਹੱਥੀਂ ਕੀਤੀ। ਸਮਾਗਮ ਦੌਰਾਨ ਪੰਚਾਇਤ ਵੱਲੋਂ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਕੂਲਰਾਂ ਅਤੇ ਪੀਣ ਵਾਲੇ ਪਾਣੀ ਸਮੇਤ ਹਰ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ। ਪ੍ਰੋਗਰਾਮ ਵਿੱਚ ਪਹੁੰਚੀਆਂ ਧੀਆਂ-ਭੈਣਾਂ ਅਤੇ ਪਿੰਡ ਵਾਸੀਆਂ ਵੱਲੋਂ ਪੰਚਾਇਤ ਦੇ ਪ੍ਰਬੰਧਾਂ ਦੀ ਭਰਵੀਂ ਸ਼ਲਾਘਾ ਕੀਤੀ ਗਈ। ਇਸ ਮੌਕੇ ਬਾਵਾ ਸਿੰਘ ਪੰਚ, ਮਿੱਠੂ ਸਿੰਘ ਪੰਚ, ਸਤਪਾਲ ਸਿੰਘ ਪੰਚ, ਹਰਦੀਪ ਸਿੰਘ ਪੰਚ, ਗੁਰਦੀਪ ਸਿੰਘ ਪੰਚ, ਲੀਲਾ ਸਿੰਘ ਪੰਚ, ਰਾਜੂ ਸਿੰਘ ਪੰਚ, ਪ੍ਰੇਮ ਸਿੰਘ, ਠੇਕੇਦਾਰ ਜਗਸੀਰ ਸਿੰਘ ਜੱਗੀ, ਜਗਰਾਜ ਸਿੰਘ, ਪ੍ਰੇਮ ਸਿੰਘ, ਕੜਾਕਾ, ਜਗਤਾਰ ਸਿੰਘ, ਸੁਖਜਿੰਦਰ ਸਿੰਘ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਪਿੰਡ ਵਾਸੀਆਂ ਨੇ ਕਿਹਾ ਕਿ ਪੰਚਾਇਤ ਵੱਲੋਂ ਤੀਆਂ ਦੇ ਮੇਲੇ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਕੀਤੇ ਗਏ ਉਪਰਾਲੇ ਸ਼ਲਾਘਾਯੋਗ ਹਨ ਅਤੇ ਅਜਿਹੇ ਸਮਾਗਮ ਪਿੰਡ ਦੀਆਂ ਧੀਆਂ-ਭੈਣਾਂ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦਾ ਸੁੰਦਰ ਮੌਕਾ ਪ੍ਰਦਾਨ ਕਰਦੇ ਹਨ।