26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਕਿਸਾਨਾਂ ਨੇ ‘ਟਰਾਲੀ ਚੋਰੋ ਸ਼ੰਭੂ-ਖਨੌਰੀ ਤੋਂ ਲੁੱਟਿਆ ਸਾਮਾਨ ਮੋੜੋ’ ਦੇ ਫਲੈਕਸ ਲਾਏ

ਸੁਨਾਮ ਊਧਮ ਸਿੰਘ ਵਾਲਾ, 26 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਵਲੋਂ ਜਥੇਬੰਦੀ ਦੇ ਜਿਲ੍ਹਾ ਆਗੂ ਹੈਪੀ ਨਮੋਲ ਦੀ ਅਗਵਾਈ ਵਿਚ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤੇ ਪਿੰਡ ਨਮੋਲ ਵਿਖੇ ਟਰਾਲੀ ਚੋਰੋ ਸ਼ੰਭੂ ਖਨੌਰੀ ਤੋਂ ਲੁੱਟਿਆ ਸਮਾਨ ਮੋੜੋ ਦੇ ਫਲੈਕਸ ਲਾਏ ਗਏ। ਕਿਸਾਨ ਆਗੂ ਹੈਪੀ ਨਮੋਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਐਮ ਐਸ ਪੀ ਦੀ ਮੰਗ ਨੂੰ ਲੈਕੇ ਸ਼ੰਭੂ ਖਨੌਰੀ ਬਾਰਡਰ ਤੇ ਕੇਂਦਰ ਸਰਕਾਰ ਦੇ ਖਿਲਾਫ ਲਾਏ ਗਏ ਮੋਰਚੇ ਨੂੰ ਭਾਜਪਾ ਦੀ ਸਹਿ ਤੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਕੇ ਉਖੇੜ ਦਿੱਤਾ ਅਤੇ ਇਸ ਦੌਰਾਨ ਕਿਸਾਨਾਂ ਦੀਆਂ ਟਰਾਲੀਆਂ ਸਮੇਤ 3 ਕਰੋੜ 77 ਲੱਖ ਰੁਪਏ ਦਾ ਸਾਮਾਨ ਖੁਰਦ ਬੁਰਦ ਕਰ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 27-08-2026
ਸੁਨਾਮ ਊਧਮ ਸਿੰਘ ਵਾਲਾ, 26 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਵਲੋਂ ਜਥੇਬੰਦੀ ਦੇ ਜਿਲ੍ਹਾ ਆਗੂ ਹੈਪੀ ਨਮੋਲ ਦੀ ਅਗਵਾਈ ਵਿਚ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤੇ ਪਿੰਡ ਨਮੋਲ ਵਿਖੇ ਟਰਾਲੀ ਚੋਰੋ ਸ਼ੰਭੂ ਖਨੌਰੀ ਤੋਂ ਲੁੱਟਿਆ ਸਮਾਨ ਮੋੜੋ ਦੇ ਫਲੈਕਸ ਲਾਏ ਗਏ।ਕਿਸਾਨ ਆਗੂ ਹੈਪੀ ਨਮੋਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਐਮ ਐਸ ਪੀ ਦੀ ਮੰਗ ਨੂੰ ਲੈਕੇ ਸ਼ੰਭੂ ਖਨੌਰੀ ਬਾਰਡਰ ਤੇ ਕੇਂਦਰ ਸਰਕਾਰ ਦੇ ਖਿਲਾਫ ਲਾਏ ਗਏ ਮੋਰਚੇ ਨੂੰ ਭਾਜਪਾ ਦੀ ਸਹਿ ਤੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਕੇ ਉਖੇੜ ਦਿੱਤਾ ਅਤੇ ਇਸ ਦੌਰਾਨ ਕਿਸਾਨਾਂ ਦੀਆਂ ਟਰਾਲੀਆਂ ਸਮੇਤ 3 ਕਰੋੜ 77 ਲੱਖ ਰੁਪਏ ਦਾ ਸਾਮਾਨ ਖੁਰਦ ਬੁਰਦ ਕਰ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਕੱਟੜ ਇਮਾਨਦਾਰ ਕਹਾਉਣ ਵਾਲੀ ਸਰਕਾਰ ਦੇ ਆਗੂਆਂ ਦੀਆਂ ਵਰਕਸ਼ਾਪਾਂ ਤੇ ਨਗਰ ਕੌਂਸਲ ਦੇ ਦਫ਼ਤਰਾਂ ਚੋਂ ਵੱਢਕੇ ਦੱਬਿਆ ਇਹ ਸਾਮਾਨ ਬਰਾਮਦ ਵੀ ਹੋ ਗਿਆ ਸੀ ਪਰ ਆਪ ਸਰਕਾਰ ਵਲੋਂ ਅਜੇ ਤੱਕ ਵੀ ਕਥਿਤ ਦੋਸ਼ੀ ਚਹੇਤੇ ਆਗੂਆਂ ਨੂੰ ਬਚਾਉਣ ਤੇ ਲੱਗੀ ਹੋਈ ਹੈ ਪਰ ਸਰਕਾਰ ਕਿਸਾਨਾਂ ਦੇ ਸਮਾਨ ਦੀ ਭਰਪਾਈ ਕਰਨ ਲਈ ਤਿਆਰ ਨਹੀਂ ਹੈ।ਉਨ੍ਹਾਂ ਕਿਹਾ ਕਿ ਮੰਗਾਂ ਨੂੰ ਲੈਕੇ 31 ਅਗਸਤ ਨੂੰ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ ਜੇਕਰ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਸੰਜੀਦਗੀ ਨਾਲ ਨਾਂ ਲਿਆ ਤਾਂ 14 ਤੋਂ 18 ਅਗਸਤ ਤੱਕ ਸੈਂਕੜੇ ਟਰੈਕਟਰ ਟਰਾਲੀਆਂ ਲੈਕੇ ਵੱਡੇ ਇਕੱਠ ਜਰੀਏ ਆਪ ਪਾਰਟੀ ਪ੍ਰਧਾਨ ਅਮਨ ਅਰੋੜਾ ਦੇ ਗੇਟ ਅੱਗੇ 5 ਦਿਨਾਂ ਮੋਰਚਾ ਲਾਇਆ ਜਾਵੇਗਾ ।ਇਸ ਤੋਂ ਇਲਾਵਾ 5 ਸਤੰਬਰ ਨੂੰ ਵੱਡਾ ਇਕੱਠ ਕਰਕੇ ਸ਼ਹੀਦ ਪ੍ਰੀਤਮ ਸਿੰਘ ਮੰਡੇਰ ਕਲ੍ਹਾਂ ਦਾ ਬਰਸੀ ਸਮਾਗਮ ਮੰਡੇਰ ਕਲ੍ਹਾਂ ਦੀ ਦਾਣਾ ਮੰਡੀ ਵਿੱਚ ਮਨਾਇਆ ਜਾਵੇਗਾ। ਇਸ ਮੌਕੇ ਮਤਵਾਲ ਸਿੰਘ, ਭੋਲਾ ਸਿੰਘ,ਰਾਮ ਸਿੰਘ , ਮਿੱਠਾ ਸਿੰਘ, ਜੱਸੀ ਸਿੰਘ, ਜਸਵੀਰ ਸਿੰਘ, ਪਰਮਿੰਦਰ ਸਿੰਘ, ਮਨੀ ਸਿੰਘ, ਸੁੱਖੀ ਸਿੰਘ, ਨਾਜਰ ਸਿੰਘ, ਸਿੰਗਾਰਾ ਸਿੰਘ, ਜੀਤ ਸਿੰਘ ਅਤੇ ਗੁਰਮੀਤ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਨੁੱਖੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲੇ ਮਿਲਾਵਟ ਖੋਰਾ ਨੂੰ ਸਖ਼ਤੀ ਨਾਲ ਲਿਆ ਜਾਵੇਗਾ - ਸ੍ਰੀ ਰਕੇਸ਼ ਪ੍ਰਕਾਸ਼ ਗਰਗ ਅਗਲੀ ਖ਼ਬਰ ਅੱਜ ਦੀ ਮਹਾਂ ਹੜਤਾਲ ’ਚ ਸ਼ਾਮਿਲ ਹੋਵੇਗੀ ਮਨਿਸਟਰੀਅਲ ਸਰਵਿਸਿਜ਼ ਯੂਨੀਅਨ
Ad Position 24