28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮੀਰੀ ਪੀਰੀ ਖ਼ਾਲਸਾ ਮਾਰਚ ਲੌਂਗੋਵਾਲ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ

ਲੌਂਗੋਵਾਲ, 27 ਅਗਸਤ (ਵਿਨੋਦ, ਖੰਨਾ) -ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ‘ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ’ ਨਗਰ ਕੀਰਤਨ ਦੂਜੇ ਪੜਾਅ ਤਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਚੱਲ ਕੇ ਵੱਖ-ਵੱਖ ਪਿੰਡਾਂ ਸ਼ਹਿਰਾਂ ਰਾਹੀਂ ਹੁੰਦਾ ਹੋਇਆ ਰਾਤਰੀ ਵਿਸ਼ਰਾਮ ਲਈ ਗੁਰਦੁਆਰਾ ਯਾਦਗਾਰ ਚੁੱਲ੍ਹੇ ਬਾਬਾ ਆਲਾ ਸਿੰਘ ਜੀ ਲੌਂਗੋਵਾਲ ਵਿਖੇ ਪਹੁੰਚਿਆ। ਜਿੱਥੇ ਬੇਸਬਰੀ ਨਾਲ ਪਲਕਾਂ ਵਿਛਾਈ ਸੰਗਤ ਨੇ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 28-08-2026
ਲੌਂਗੋਵਾਲ, 27 ਅਗਸਤ (ਵਿਨੋਦ, ਖੰਨਾ) -ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ‘ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ’ ਨਗਰ ਕੀਰਤਨ ਦੂਜੇ ਪੜਾਅ ਤਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਚੱਲ ਕੇ ਵੱਖ-ਵੱਖ ਪਿੰਡਾਂ ਸ਼ਹਿਰਾਂ ਰਾਹੀਂ ਹੁੰਦਾ ਹੋਇਆ ਰਾਤਰੀ ਵਿਸ਼ਰਾਮ ਲਈ ਗੁਰਦੁਆਰਾ ਯਾਦਗਾਰ ਚੁੱਲ੍ਹੇ ਬਾਬਾ ਆਲਾ ਸਿੰਘ ਜੀ ਲੌਂਗੋਵਾਲ ਵਿਖੇ ਪਹੁੰਚਿਆ। ਜਿੱਥੇ ਬੇਸਬਰੀ ਨਾਲ ਪਲਕਾਂ ਵਿਛਾਈ ਸੰਗਤ ਨੇ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ਪੰਜ ਪਿਆਰਿਆਂ ਤੋਂ ਇਲਾਵਾ, ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜ਼ਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਕੱਤਰ ਸ਼੍ਰੋਮਣੀ ਕਮੇਟੀ ਭਗਵੰਤ ਸਿੰਘ ਧੰਗੇੜਾ, ਮਲਕੀਤ ਸਿੰਘ ਚੰਗਾਲ ਅਤੇ ਬੀਬੀ ਜਸਪਾਲ ਕੌਰ ਫਤਿਹਗੜ ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਅਗਲੇ ਪੜਾਅ ਦੀ ਅਰੰਭਤਾ ਲਈ ਅਰਦਾਸ ਬੇਨਤੀ ਕੀਤੀ ਗਈ। ਇਸ ਤੋਂ ਪਹਿਲਾਂ ਗਿਆਨੀ ਰਾਜਦੀਪ ਸਿੰਘ ਕਥਾ ਵਾਚਕ ਨੇ ਹੁਕਮਨਾਮਾ ਲਿਆ ਅਤੇ ਵਿਆਖਿਆ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਚੱਲਿਆ ਇਹ ਮਹਾਨ ਨਗਰ ਕੀਰਤਨ ਪਿੰਡ ਪਿੰਡ ਜਾ ਕੇ ਨੌਜਵਾਨਾਂ ਨੂੰ ਕੁਰਿਹਤਾਂ ਤੋਂ ਬਚਾ ਕੇ ਗੁਰੂ ਨਾਲ ਜੁੜਨ ਦਾ ਹੋਕਾ ਦੇ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਹਿਲਾਂ ਮਾਲਵੇ ਦੀ ਧਰਤੀ ਨੂੰ ਕੈਂਸਰ ਵਰਗੀ ਬਿਮਾਰੀ ਨੇ ਆਪਣੀ ਲਪੇਟ ਵਿਚ ਲਿਆ ਹੋਇਆ ਸੀ ਪ੍ਰੰਤੂ ਹੁਣ ਨਾਲ ਨਾਲ ਚਿੱਟੇ ਦਾ ਵੱਡਾ ਪ੍ਰਭਾਵ ਵੇਖਣ ਨੂੰ ਮਿਲ ਰਿਹਾ ਹੈ ਹਰ ਰੋਜ਼ ਨੌਜਵਾਨ ਮੌਤ ਦੇ ਮੂੰਹ ਵੱਲ ਧੱਕੇ ਜਾ ਰਹੇ ਹਨ। ਇਸ ਮੌਕੇ ਕਲਗੀਧਰ ਟਰੱਸਟ ਵੱਲੋਂ ਜਗਜੀਤ ਸਿੰਘ, ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ਼ ਸ਼੍ਰੋਅਦ (ਬ ), ਜੀਤ ਸਿੰਘ ਸਿੱਧੂ ਸਾ. ਚੇਅਰਮੈਨ, ਜਥੇ. ਉਦੇ ਸਿੰਘ ਲੌਂਗੋਵਾਲ, ਜਸਵੀਰ ਸਿੰਘ ਲੌਂਗੋਵਾਲ ਇੰਚਾਰਜ਼ ਸਿੱਖ ਮਿਸ਼ਨ ਦਿੱਲੀ, ਸੂਬਾ ਡੈਲੀਗੇਟ ਗੁਰਮੀਤ ਸਿੰਘ ਲੱਲੀ, ਗੁਰਲਾਲ ਸਿੰਘ ਫਤਿਹਗੜ, ਮੈਨੇਜਰ ਅਮਰੀਕ ਸਿੰਘ ਬਰਨਾਲਾ, ਸੁਰਜੀਤ ਸਿੰਘ ਠੀਕਰੀਵਾਲਾ, ਸਰਬਜੀਤ ਸਿੰਘ ਢੋਟੀਆਂ ਹੈਡ ਪ੍ਰਚਾਰਕ, ਤੇਜਿੰਦਰ ਸਿੰਘ ਸੰਘਰੇੜੀ, ਪਰਮਿੰਦਰ ਕੌਰ ਬਰਾੜ ਹਲਕਾ ਪ੍ਰਧਾਨ ਇਸਤਰੀ ਵਿੰਗ, ਸੰਦੀਪ ਕੌਰ ਖਰਾਸੀਆ ਸਿਟੀ ਪ੍ਰਧਾਨ, ਹਰਮੇਸ਼ ਸਿੰਘ ਸਿੱਧੂ, ਭਾਈ ਜਗਮੇਲ ਸਿੰਘ ਛਾਜਲਾ ਪ੍ਰਧਾਨ ਗ੍ਰੰਥੀ ਸਭਾ, ਬਾਬਾ ਸਤਿਗੁਰ ਸਿੰਘ ਸ਼ੇਰੋਂ, ਬਾਬਾ ਕੁਲਵੰਤ ਸਿੰਘ ਕਾਂਤੀ, ਸੁਖਵਿੰਦਰ ਸਿੰਘ ਚਹਿਲ, ਬਲਵਿੰਦਰ ਸਿੰਘ ਢਿੱਲੋਂ, ਅਮ੍ਰਿਤਪਾਲ ਸਿੰਘ ਸਿੱਧੂ, ਭਾਈ ਮਹਿੰਦਰ ਸਿੰਘ ਦੁੱਲਟ, ਬਚਿੱਤਰ ਸਿੰਘ ਮੱਟ, ਗੁਰਜੰਟ ਸਿੰਘ ਪ੍ਰਧਾਨ ਲੋਕਲ ਕਮੇਟੀ, ਪਰਮਜੀਤ ਸਿੰਘ ਭੋਲਾ, ਰਛਪਾਲ ਕੌਰ ਢਿੱਲੋਂ ਪ੍ਰਧਾਨ ਨਗਰ ਕੌਂਸਲ, ਸਤਵੰਤ ਕੌਰ ਕੌਂਸਲਰ, ਗੁਰਮੀਤ ਸਿੰਘ ਸਿੱਧੂ, ਭਗਵੰਤ ਸਿੰਘ ਸਰਕਲ ਪ੍ਰਧਾਨ, ਗੁਰਸੇਵਕ ਸਿੰਘ ਸਿੱਧੂ, ਜਸਵਿੰਦਰ ਸਿੰਘ ਨੱਪੀ, ਬੁੱਧ ਸਿੰਘ ਕੌਂਸਲਰ, ਜਸਵਿੰਦਰ ਸਿੰਘ ਸਾ. ਮੀਤ ਪ੍ਰਧਾਨ, ਅਮਰਜੀਤ ਸਿੰਘ ਗਿੱਲ, ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ, ਕਮਲ ਬਰਾੜ, ਕੁਲਦੀਪ ਸਿੰਘ ਦੂਲੋ, ਇੰਜ. ਬਲਜੀਤ ਸਿੰਘ ਐਸ. ਡੀ.ਓ., ਤਾਰੀ ਮੈਂਬਰ, ਨਿਰਮਲ ਸਿੰਘ ਲਖਮੀਰਵਾਲਾ, ਨੰਬਰਦਾਰ ਸੁਖਵਿੰਦਰ ਸਿੰਘ ਗਿੱਲ, ਪਰਮਜੀਤ ਸਿੰਘ ਜੱਸੇ ਕਾ, ਰਣਜੀਤ ਸਿੰਘ ਕੂਕਾ ਮੈਂਬਰ ਕੋਰ ਕਮੇਟੀ, ਰਾਜਵੀਰ ਸਿੰਘ, ਨਿਰਮਲ ਸਿੰਘ ਲੋਹਖੇੜਾ, ਗੁਰਵਿੰਦਰ ਸਿੰਘ, ਗੁਰਿੰਦਰ ਸਿੰਘ, ਬਿੰਦਰ ਸਿੰਘ ਬਿੰਦੀ, ਗਗਨਦੀਪ ਸਿੰਘ ਅਤੇ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸ਼ਹਿਰ ਦੇ ਬਾਜ਼ਾਰਾਂ ਵਿੱਚ ਵਿਸ਼ਾਲ ਰੋਸ ਮੁਜ਼ਹਾਰਾ ਕਰ ਕੇ ਪੰਜਾਬ ਸਰਕਾਰ ਖਿਲਾਫ ਕੀਤੀ... ਅਗਲੀ ਖ਼ਬਰ ਸੁਨਾਮ ’ਚ ਮੁਲਾਜ਼ਮ ਪੈਨਸ਼ਨਰਾਂ ਵੱਲੋਂ ਮਹਾਂ ਹੜਤਾਲ ਦੌਰਾਨ ਰੋਹ ਭਰਪੂਰ ਰੈਲੀ
Ad Position 24