28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸ਼ਹਿਰ ਦੇ ਬਾਜ਼ਾਰਾਂ ਵਿੱਚ ਵਿਸ਼ਾਲ ਰੋਸ ਮੁਜ਼ਹਾਰਾ ਕਰ ਕੇ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

ਸੰਗਰੂਰ, 27 ਅਗਸਤ (ਧੀਰਜ ਪਸੋਰੀਆ) - ਜ਼ਿਲ੍ਹੇ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਹ ਭਰਪੂਰ ਰੋਸ ਮੁਜ਼ਾਹਰਾ ਕਰਦਿਆਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਪਹਿਲਾਂ ਇਕੱਠੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਰਣਬੀਰ ਕਲੱਬ ਰੋਡ ’ਤੇ ਵਿਸ਼ਾਲ ਰੋਸ ਰੈਲੀ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 28-08-2026
ਸੰਗਰੂਰ, 27 ਅਗਸਤ (ਧੀਰਜ ਪਸੋਰੀਆ) - ਜ਼ਿਲ੍ਹੇ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਹ ਭਰਪੂਰ ਰੋਸ ਮੁਜ਼ਾਹਰਾ ਕਰਦਿਆਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਪਹਿਲਾਂ ਇਕੱਠੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਰਣਬੀਰ ਕਲੱਬ ਰੋਡ ’ਤੇ ਵਿਸ਼ਾਲ ਰੋਸ ਰੈਲੀ ਕੀਤੀ ਗਈ। ਅੱਜ ਜ਼ਿਲਾ ਸੰਗਰੂਰ ਦੇ ਦਫਤਰ ਅਤੇ ਸਕੂਲ ਮੁਕੰਮਲ ਤੌਰ ’ਤੇ ਬੰਦ ਰਹੇ। ਫਕੀਰ ਸਿੰਘ ਟਿੱਬਾ ਅਤੇ ਰਾਜਵੀਰ ਬਡਰੁੱਖਾਂ ਵਲੋਂ ਕੀਤੇ ਮੰਚ ਸੰਚਾਲਨ ਦੌਰਾਨ ਮੁਲਾਜ਼ਮ ਪੈਨਸ਼ਨਰ ਆਗੂ ਅਵਿਨਾਸ਼ ਸ਼ਰਮਾ, ਰਾਜ ਕੁਮਾਰ ਅਰੋੜਾ, ਜਗਦੀਸ਼ ਸ਼ਰਮਾ, ਮਾਲਵਿੰਦਰ ਸੰਧੂ, ਪਿਰਤਪਾਲ ਸਿੰਘ, ਦੇਵੀ ਦਿਆਲ, ਸੁਖਵਿੰਦਰ ਗਿਰ, ਸੁਖਜਿੰਦਰ ਸਿੰਘ, ਗੁਰਜੰਟ ਸਿੰਘ ਵਾਲੀਆ, ਗੁਰਪ੍ਰੀਤ ਮੰਗਵਾਲ, ਨਰਦੀਪ ਸ਼ਰਮਾ, ਜੋਤਿੰਦਰ ਜੋਤੀ, ਕ੍ਰਿਸ਼ਨ ਦੁੱਗਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਢੇ ਚਾਰ ਸਾਲਾਂ ਵਿੱਚ ਮੁਲਾਜਮਾਂ ਦਾ ਕੋਈ ਵੀ ਮਸਲਾ ਹੱਲ ਨਹੀਂ ਕੀਤਾ, ਸਗੋ 18% ਮਹਿੰਗਾਈ ਭੱਤਾ ਦੇਣ ਦੇ ਮਾਨਯੋਗ ਹਾਈ ਕੋਰਟ ਦੇ ਆਦੇਸ਼ ਨੂੰ ਵੀ ਲਾਗੂ ਕਰਨ ਤੋਂ ਮੁਨਕਰ ਹੋਇਆ ਜਾ ਰਿਹਾ ਹੈ। ਬੁਲਾਰਿਆਂ ਨੇ ਕਿਹਾ ਕੇ ਜੇਕਰ ਸਰਕਾਰ ਵਲੋਂ ਮੁਲਾਜ਼ਮ ਮਸਲਿਆਂ ਨੂੰ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਬਿਨਾਂ ਸ਼ਰਤ ਬਹਾਲ ਕੀਤਾ ਜਾਵੇ, 18% ਮਹਿੰਗਾਈ ਭੱਤਾ ਤਰੁੰਤ ਜਾਰੀ ਕੀਤਾ ਜਾਵੇ, 17-7-20 ਦਾ ਕੇਂਦਰੀ ਸਕੇਲ ਪੱਤਰ ਰੱਦ ਕੀਤਾ ਜਾਵੇ, 15-1-15 ਦਾ ਪੱਤਰ ਰੱਦ ਕੀਤਾ ਜਾਵੇ ਅਤੇ ਪ੍ਰੋਬੇਸ਼ਨ ਸਮੇਂ ਵਿੱਚ ਪੂਰੀ ਤਨਖਾਹ ਦਿੱਤੀ ਜਾਵੇ, ਕੰਪਿਊਟਰ ਅਧਿਆਪਕ, ਐਨ ਐਸ ਕਿਉਂ ਐੱਫ, ਮੈਰੀਟੋਰੀਅਸ ਅਤੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕੀਤਾ ਜਾਵੇ, ਐਸੋਸੀਏਟ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇ, ਸਾਰੇ ਵਿਭਾਗਾਂ ਦੀਆਂ ਖ਼ਾਲੀ ਆਸਾਮੀਆਂ ਨੂੰ ਰੈਗੂਲਰ ਭਰਤੀ ਰਾਹੀਂ ਭਰਿਆ ਜਾਵੇ, ਸਾਰੇ ਤਰ੍ਹਾਂ ਦੇ ਭੱਤੇ ਬਹਾਲ ਕੀਤੇ ਜਾਣ, ਮਾਣ ਭੱਤਾ ਵਰਕਰਾਂ ਨੂੰ ਪੱਕਾ ਕੀਤਾ ਜਾਵੇ, ਪੈਨਸ਼ਨਰਾਂ ਦੀ ਦੁਹਰਾਈ 2.59 ਗੁਣਾਕ ਨਾਲ਼ ਕੀਤੀ ਜਾਵੇ, ਏ ਸੀ ਪੀ ਬਹਾਲ ਕੀਤੀ ਜਾਵੇ, ਕੈਸ਼ਲੈਸ ਹੈਲਥ ਸਕੀਮ ਲਾਗੂ ਕੀਤੀ ਜਾਵੇ, ਮੈਡੀਕਲ ਭੱਤਾ ਦੋ ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ, 200 ਰੁਪਏ ਜਜੀਆ ਕਰ ਖ਼ਤਮ ਕੀਤਾ ਜਾਵੇ ਅਤੇ ਮੁਲਾਜ਼ਮਾਂ ਦੇ ਹੱਕ ਵਿੱਚ ਆਏ ਸਾਰੇ ਅਦਾਲਤੀ ਹੁਕਮਾਂ ਨੂੰ ਜਨਰਲਾਇਜ ਕੀਤੇ ਜਾਣ। ਇਸ ਮੌਕੇ ਸੁਰਿੰਦਰ ਬਾਲੀਆ, ਅਨਿਲ ਕੁਮਾਰ, ਮੇਲਾ ਸਿੰਘ ਪੁੰਨਾਵਾਲ,ਬਲਵੀਰ ਚੰਦ ਲੌਂਗੋਵਾਲ, ਭੁਪਿੰਦਰ ਜੱਸੀ, ਹਰਕੀਰਤ ਸਿੰਘ, ਅਣੁਜ ਕੁਮਾਰ, ਕਸਤੂਰੀ ਲਾਲ, ਜੁਝਾਰ ਲੋਂਗੋਵਾਲ, ਗਗਨਦੀਪ ਢਿੱਲੋ, ਵੀਰਪਾਲ ਕੌਰ, ਮਨਪ੍ਰੀਤ ਕੌਰ, ਚਮਕੌਰ ਸਿੰਘ, ਨਿਰਮਲਜੀਤ ਸਿੰਘ, ਗੁਰਪਿਆਰ ਸਿੰਘ, ਭਰਤ ਬੇਦੀ, ਜਸਵਿੰਦਰ ਸਿੰਘ, ਬੇਅੰਤ ਕੌਰ, ਅਮਨਦੀਪ ਸੇਖਾ, ਨਿਰਭੈ ਸਿੰਘ, ਵਰਿੰਦਰਜੀਤ ਬਜਾਜ, ਗੁਰਸੇਵਕ ਸਿੰਘ ਕਲੇਰ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਗਿਆਨੀ ਗਗਨਦੀਪ ਸਿੰਘ ਨਿਰਮਲੇ ਵਲੋਂ ਸੁਆਗਤ ਅਗਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ਲੌਂਗੋਵਾਲ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ
Ad Position 24