28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਧੂਰੀ ਵਿੱਚ ਜ਼ੋਰਦਾਰ ਰੋਸ ਰੈਲੀ ਅਤੇ ਮੁਜ਼ਾਹਰਾ

ਧੂਰੀ, 27 ਅਗਸਤ (ਲਖਵੀਰ ਸਿੰਘ ਧਾਂਦਰਾ) - ਅੱਜ ਹਲਕਾ ਧੂਰੀ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ‘ਤੇ ਸਿਵਲ ਹਸਪਤਾਲ ਧੂਰੀ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ ਗਈ। ਸੀ.

Ad Position 21
No active advertisement
ਅਜੀਤ ਡੈਸਕ 28-08-2026
ਧੂਰੀ, 27 ਅਗਸਤ (ਲਖਵੀਰ ਸਿੰਘ ਧਾਂਦਰਾ) - ਅੱਜ ਹਲਕਾ ਧੂਰੀ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ‘ਤੇ ਸਿਵਲ ਹਸਪਤਾਲ ਧੂਰੀ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ ਗਈ। ਸੀ.ਐਮ. ਦਫਤਰ ਧੂਰੀ ਦੇ ਗੇਟ ‘ਤੇ ਮੁਲਾਜ਼ਮ ਤੇ ਪੈਨਸ਼ਨਰਜ ਵੱਲੋਂ ਜੋਰਦਾਰ ਨਾਰੇਬਾਜੀ ਕੀਤੀ ਦੇ ਪਿੱਟ ਸਿਆਪਾ ਕੀਤਾ ਗਿਆ। ਇਸ ਸਮੇਂ ਸਮੁੱਚੀ ਮੁਲਾਜ਼ਮ ਕਮੇਟੀ ਵੱਲੋਂ ਇਹ ਚੇਤਾਵਨੀ ਦਿੱਤੀ ਗਈ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਧੂਰੀ ਵਿਖੇ ਮੁਲਾਜਮਾਂ ਦਾ ਵੱਡਾ ਇਕੱਠ ਕੀਤਾ ਜਾਵੇਗਾ ਅਤੇ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ । ਇਸ ਮੌਕੇ ਵਾਸਵੀਰ ਸਿੰਘ ਭੁੱਲਰ, ਚਰਨਜੀਤ ਸਿੰਘ ਕੈਂਥ, ਹਰਦੇਵ ਸਿੰਘ ਜਵੰਦਾ, ਜਸਵੀਰ ਸਿੰਘ ਧੂਰੀ, ਰਾਜਵੀਰ ਸਿੰਘ ਸ਼ੇਰਪੁਰ, ਅਸ਼ੋਕ ਕੁਮਾਰ ਧੂਰੀ, ਗਗਨਦੀਪ ਸ਼ਰਮਾ, ਸੁਖਦੇਵ ਸ਼ਰਮਾ, ਸੰਦੀਪ ਰਿਖੀ, ਅਵਤਾਰ ਸਿੰਘ ਭਲਵਾਨ ,ਜਸਵੀਰ ਸਿੰਘ ਗਿੱਲ ਸਰਬਜੀਤ ਸਿੰਘ ਰਾਜੋਮਾਜਰਾ, ਮਨਪ੍ਰੀਤ ਕੌਰ ਜਹਾਂਗੀਰ, ਅਮਰਜੀਤ ਕੌਰ ਧਾਂਦਰਾ, ਸੰਦੀਪ ਕੁਮਾਰ ਲੱਧੜ, ਕੁਲਵਿੰਦਰ ਸਿੰਘ ਜਹਾਂਗੀਰ, ਕੁਲਵਿੰਦਰ ਬੰਟੀ, ਮਿਸਰਾ ਸਿੰਘ, ਹਰਜਿੰਦਰ ਸਿੰਘ, ਭੀਮ ਸਿੰਘ, ਮਨਪ੍ਰੀਤ ਸਿੰਘ, ਰਣਧੀਰ ਸਿੰਘ ਕੁਲਦੀਪ ਸਿੰਘ, ਕਿਰਨ ਬਾਲਾ, ਜਗਦੀਸ਼ ਸ਼ਰਮਾ, ਸ਼ਕੁੰਤਲਾ ਦੇਵੀ ਤੇ ਜਗਰੂਪ ਸਿੰਘ ਧਾਂਦਰਾ ਨੇ ਇਸ ਰੈਲੀ ਨੂੰ ਸੰਬੋਧਨ ਕੀਤਾ। ਇਸ ਸਮੇਂ ਸਟੇਜ ਸਕੱਤਰ ਦੀ ਭੂਮਿਕਾ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਦੇਵ ਸ਼ਰਮਾ ਅਤੇ ਚੰਦ ਸਿੰਘ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਲਹਿਰਾਗਾਗਾ ਮੁਲਾਜ਼ਮ ਜਥੇਬੰਦੀਆਂ ਨੇ ਫੂਕੀ ਸਰਕਾਰ ਦੀ ਅਰਥੀ ਅਗਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਗਿਆਨੀ ਗਗਨਦੀਪ ਸਿੰਘ ਨਿਰਮਲੇ ਵਲੋਂ ਸੁਆਗਤ
Ad Position 24