28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮਸਤੂਆਣਾ ਸਾਹਿਬ ਵਿਖੇ ‘ਸਰਬੱਤ ਏ.ਆਈ.’ ਪ੍ਰੋਜੈਕਟ ਤਹਿਤ ਰਾਜ ਪੱਧਰੀ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਸੈਮੀਨਾਰ ਕਰਵਾਇਆ

ਸੰਗਰੂਰ, 27 ਅਗਸਤ (ਚੌਧਰੀ ਨੰਦ ਲਾਲ ਗਾਂਧੀ) - ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਉਣ ਦੀ ਖੁਸ਼ੀ ਵਿੱਚ ਆਮਦ ਦਿਹਾੜੇ ਨੂੰ ਸਮਰਪਿਤ ਤੀਸਰਾ ਸਾਲਾਨਾ ਤਿੰਨ ਰੋਜਾ ਸਮਾਗਮ 28, 29 ਅਤੇ 30 ਅਗਸਤ ਨੂੰ ਕਰਵਾਏ ਜਾ ਰਹੇ। ਇਹ ਜਾਣਕਾਰੀ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਸ਼ਹਿਰ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸੰਸਥਾਵਾਂ ਦੇ ਨੁਮਾਇੰਦਿਆਂ ਹੋਈ ਮੀਟਿੰਗ ਵਿੱਚ ਗੁਰਦੁਆਰਾ ਸਾਹਿਬ ਦੇ ਮੈਨੇਜਰ ਰਾਜਿੰਦਰ ਸਿੰਘ ਨੇ ਸਾਂਝੀ ਕੀਤੀ।

Ad Position 21
No active advertisement
ਅਜੀਤ ਡੈਸਕ 28-08-2026
ਸੰਗਰੂਰ, 27 ਅਗਸਤ (ਚੌਧਰੀ ਨੰਦ ਲਾਲ ਗਾਂਧੀ) - ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਉਣ ਦੀ ਖੁਸ਼ੀ ਵਿੱਚ ਆਮਦ ਦਿਹਾੜੇ ਨੂੰ ਸਮਰਪਿਤ ਤੀਸਰਾ ਸਾਲਾਨਾ ਤਿੰਨ ਰੋਜਾ ਸਮਾਗਮ 28, 29 ਅਤੇ 30 ਅਗਸਤ ਨੂੰ ਕਰਵਾਏ ਜਾ ਰਹੇ। ਇਹ ਜਾਣਕਾਰੀ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਸ਼ਹਿਰ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸੰਸਥਾਵਾਂ ਦੇ ਨੁਮਾਇੰਦਿਆਂ ਹੋਈ ਮੀਟਿੰਗ ਵਿੱਚ ਗੁਰਦੁਆਰਾ ਸਾਹਿਬ ਦੇ ਮੈਨੇਜਰ ਰਾਜਿੰਦਰ ਸਿੰਘ ਨੇ ਸਾਂਝੀ ਕੀਤੀ। ਇਸ ਤੋਂ ਪਹਿਲਾਂ ਹਰਦੀਪ ਸਿੰਘ ਸਾਹਨੀ ਸਰਪ੍ਰਸਤ ਗੁਰਦੁਆਰਾ ਸਾਹਿਬ ਦੀ ਅਗਵਾਈ ਅਤੇ ਜਸਵਿੰਦਰ ਸਿੰਘ ਪਿ੍ੰਸ ਮੁਖੀ ਤਾਲਮੇਲ ਕਮੇਟੀ ਦੀ ਨਿਗਰਾਨੀ ਹੇਠ ਹੋਈ ।ਇਸ ਮੀਟਿੰਗ ਵਿੱਚ ਨਰਿੰਦਰ ਪਾਲ ਸਿੰਘ ਸਾਹਨੀ ਸਕੱਤਰ ਗੁਰਦੁਆਰਾ ਗੁਰੂ ਨਾਨਕ ਪੁਰਾ ਨੇ ਪਹੁੰਚੇ ਪ੍ਰਬੰਧਕਾਂ ਅਤੇ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਜੀ ਆਇਆਂ ਨੂੰ ਕਿਹਾ। ਉਪਰੰਤ ਭਾਈ ਅਮਰਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਨੇ ਸਮਾਗਮਾਂ ਸਬੰਧੀ ਵਿਸਥਾਰ ਪੂਰਬਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 28 ਅਗਸਤ ਨੂੰ ਸਵੇਰੇ 10 ਵਜੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 29 ਅਗਸਤ ਨੂੰ ਸਵੇਰੇ 9 ਵਜੇ ਇੱਕ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸਜਾਇਆ ਜਾਵੇਗਾ। 30 ਅਗਸਤ ਨੂੰ ਸਵੇਰੇ 9 ਵਜੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਵਿੱਚ ਭਾਈ ਗੁਰਬਚਨ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਅਤੇ ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ ਜਦੋਂ ਕਿ ਗਿਆਨੀ ਮਾਨ ਸਿੰਘ ਜੀ ਸਾਬਕਾ ਗ੍ਰੰਥੀ ਦਰਬਾਰ ਸਾਹਿਬ ਗੁਰ ਇਤਿਹਾਸ ਤੇ ਕਥਾ ਵਿਚਾਰ ਕਰਨਗੇ। ਵੱਖ ਵੱਖ ਸੰਸਥਾਵਾਂ ਦੇ ਮੁੱਖੀਆਂ ਹਰਭਜਨ ਸਿੰਘ ਭੱਟੀ, ਭੁਪਿੰਦਰ ਸਿੰਘ ਗਰੇਵਾਲ, ਉਪਿੰਦਰਜੀਤ ਸਿੰਘ, ਗੁਰਸਿਮਰਨ ਸਿੰਘ ਗੁਜਰਾਲ ਆਦਿ ਵੱਲੋਂ ਆਏ ਸੁਝਾਵਾਂ ਤੇ ਆਧਾਰਿਤ ਫੈਸਲਾ ਕੀਤਾ ਗਿਆ ਕਿ ਪਿਛਲੇ ਸਾਲਾਂ ਵਾਂਗ ਇਸ ਵਾਰ ਵੀ ਸਾਂਝੇ ਤੌਰ ਤੇ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਵਿਖੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ । ਇਸ ਮੌਕੇ ਤੇ ਉਪਰੋਕਤ ਤੋਂ ਇਲਾਵਾ ਇੰਦਰਪਾਲ ਸਿੰਘ ਖਾਲਸਾ, ਬਲਵੰਤ ਸਿੰਘ ਭਿੱਖੀ, ਹਰਵਿੰਦਰ ਸਿੰਘ ਬਿੱਟੂ, ਜਸਵੀਰ ਸਿੰਘ ਖਾਲਸਾ ਸਮੇਤ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਦੇ ਸਟਾਫ ਮੈਂਬਰ ਹਰਪ੍ਰੀਤ ਸਿੰਘ, ਤਰਸਵੀਰ ਸਿੰਘ , ਰਾਜਵੀਰ ਸਿੰਘ ਹਾਜ਼ਰ ਸਨ। ਹਰਭਜਨ ਸਿੰਘ ਭੱਟੀ ਨੇ ਸਾਰਿਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵਿਸ਼ਾਲ ਰੈਲੀ ਕੱਢੀ ਤੇ ਕੀਤਾ ਰੋਸ ਮੁਜ਼ਾਹਰਾ ਅਗਲੀ ਖ਼ਬਰ ਗੁਰਦੁਆਰਾ ਚੁੱਲੇ ਬਾਬਾ ਆਲਾ ਸਿੰਘ ਲੌਂਗੋਵਾਲ ਤੋਂ ਜੈਕਾਰਿਆਂ ਦੀ ਗੂੰਜ ਨਾਲ ਮੀਰੀ ਪੀਰੀ ਖਾਲਸਾ ਮਾਰਚ ਦੀ ਪੰਜ ਪਿਆਰਿਆਂ ਦ...
Ad Position 24