ਹਲਕਾ ਸੁਨਾਮ ਦੇ ਲੋਕਾਂ ਨੇ ਕਾਂਗਰਸ ਦੇ ਬਾਹਰੀ ਉਮੀਦਵਾਰ ਨੂੰ ਹਮੇਸ਼ਾ ਨਕਾਰਿਆ ਹੈ - ਰਾਜਾ ਬੀਰ ਕਲ੍ਹਾਂ
ਸੁਨਾਮ ਊਧਮ ਸਿੰਘ ਵਾਲਾ, 27 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਸਿੰਘ ਰਾਜਾ ਬੀਰ ਕਲ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗਾਮੀ ਵਿਧਾਨ ਸਭਾ ਚੋਣਾਂ, ਪਾਰਟੀ ਦੀ ਸਥਿਤੀ ਅਤੇ ਸੁਨਾਮ ਹਲਕੇ ਦੀ ਰਾਜਨੀਤੀ ਬਾਰੇ ਖੁੱਲ੍ਹ ਕੇ ਚਰਚਾ ਕੀਤੀ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਦੀ ਸੋਚ ਹਮੇਸ਼ਾ ਸੱਚ ਅਤੇ ਸਕਾਰਾਤਮਕਤਾ ਦਾ ਸਾਥ ਦੇਣ ਦੀ ਰਹੀ ਹੈ, ਭਾਵੇਂ ਉਹ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਵਿਕਾਸ ਕਾਰਜਾਂ ਦੀ ਸ਼ਲਾਘਾ ਹੋਵੇ ਜਾਂ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿੰਦਾ ਕਰਨਾ।
ਸ
ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਸਿੰਘ ਰਾਜਾ ਬੀਰ ਕਲ੍ਹਾਂ।
28-08-2026
ਸੁਨਾਮ ਊਧਮ ਸਿੰਘ ਵਾਲਾ, 27 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਸਿੰਘ ਰਾਜਾ ਬੀਰ ਕਲ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗਾਮੀ ਵਿਧਾਨ ਸਭਾ ਚੋਣਾਂ, ਪਾਰਟੀ ਦੀ ਸਥਿਤੀ ਅਤੇ ਸੁਨਾਮ ਹਲਕੇ ਦੀ ਰਾਜਨੀਤੀ ਬਾਰੇ ਖੁੱਲ੍ਹ ਕੇ ਚਰਚਾ ਕੀਤੀ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਦੀ ਸੋਚ ਹਮੇਸ਼ਾ ਸੱਚ ਅਤੇ ਸਕਾਰਾਤਮਕਤਾ ਦਾ ਸਾਥ ਦੇਣ ਦੀ ਰਹੀ ਹੈ, ਭਾਵੇਂ ਉਹ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਵਿਕਾਸ ਕਾਰਜਾਂ ਦੀ ਸ਼ਲਾਘਾ ਹੋਵੇ ਜਾਂ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿੰਦਾ ਕਰਨਾ। ਸੁਨਾਮ ਵਿਧਾਨ ਸਭਾ ਹਲਕੇ ਬਾਰੇ ਗੱਲ ਕਰਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਲਕੇ ਦੇ ਲੋਕ ਹੁਣ ਪੈਰਾਸ਼ੂਟ ਰਾਹੀ ਬਾਹਰੋਂ ਆਏ ਵੱਡੇ ਸ਼ਹਿਰਾਂ ਦੇ ਰਹਿਣ ਵਾਲੇ ਆਗੂਆਂ ਨੂੰ ਨਕਾਰ ਚੁੱਕੇ ਹਨ ਅਤੇ ਉਹ ਪੇਂਡੂ ਪਿਛੋਕੜ ਵਾਲੇ, ਸਥਾਨਕ ਅਤੇ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਜੁੜੇ ਉਮੀਦਵਾਰ ਦੀ ਮੰਗ ਕਰ ਰਹੇ ਹਨ। ਕਾਂਗਰਸ ਪਾਰਟੀ ਵਿੱਚ ਗੁੱਟਬੰਦੀ ਅਤੇ ਪਿਛਲੀਆਂ ਹਾਰਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਮੰਨਿਆ ਕਿ ਪਾਰਟੀ ਦੀ ਅਗਵਾਈ ਵਿਚ ਰਹੀਆਂ ਕਮੀਆਂ ਅਤੇ ਗ਼ਲਤ ਫ਼ੈਸਲਿਆਂ ਕਾਰਨ ਵੋਟ ਪ੍ਰਤੀਸ਼ਤ ਘਟੀ ਹੈ, ਪਰ ਰਾਹੁਲ ਗਾਂਧੀ ਦੀ ਅਗਵਾਈ ਹੇਠ ਵਰਕਰਾਂ ਵਿੱਚ ਨਵਾਂ ਉਤਸ਼ਾਹ ਹੈ। ਇਲਾਕੇ ਦੇ ਮੁੱਖ ਮੁੱਦਿਆਂ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਸੁਨਾਮ ਨੂੰ ਵੱਡੇ ਉਦਯੋਗਿਕ ਪ੍ਰੋਜੈਕਟਾਂ ਅਤੇ ਰੁਜ਼ਗਾਰ ਦੀ ਲੋੜ ਹੈ ਤਾਂ ਜੋ ਨੌਜਵਾਨਾਂ ਨੂੰ ਕੰਮ ਮਿਲੇ ਅਤੇ ਉਹ ਨਸ਼ਿਆਂ ਤੇ ਬੁਰਾਈਆਂ ਤੋਂ ਦੂਰ ਰਹਿ ਸਕਣ। ਉਨ੍ਹਾਂ ਦ੍ਰਿੜ੍ਹਤਾ ਨਾਲ ਐਲਾਨ ਕੀਤਾ ਕਿ ਉਨ੍ਹਾਂ ਦਾ ਵਿਜ਼ਨ ਪੂਰੀ ਤਰ੍ਹਾਂ ਸਾਫ਼ ਹੈ ਅਤੇ ਉਹ ਆਉਣ ਵਾਲੀ ਵਿਧਾਨ ਸਭਾ ਚੋਣ ਹਰ ਹਾਲਤ ਵਿੱਚ ਲੜਨਗੇ, ਨਾਲ ਹੀ ਉਨ੍ਹਾਂ ਨੇ ਪੂਰੀ ਉਮੀਦ ਜਤਾਈ ਹੈ ਕਿ ਪਾਰਟੀ ਵਰਕਰਾਂ ਅਤੇ ਲੋਕਾਂ ਦੇ ਸਰਵੇਖਣ ਦੇ ਆਧਾਰ ’ਤੇ ਹੀ ਮੈਰਿਟ ਅਨੁਸਾਰ ਟਿਕਟ ਦੇਵੇਗੀ।