ਹਲਕਾ ਅਮਰਗੜ੍ਹ ਦੀ ਸੀਨੀਅਰ ਲੀਡਰਸ਼ਿਪ ਵਲੋਂ ਮੁਲਾਜ਼ਮਾਂ ਦੇ ‘ਮਹਾਂ ਹੜਤਾਲ’ ਨੂੰ ਦਿੱਤਾ ਪੂਰਨ ਸਮਰਥਨ
ਮਾਲੇਰਕੋਟਲਾ, 27 ਅਗਸਤ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਵਿਧਾਨ ਸਭਾ ਹਲਕਾ ਅਮਰਗੜ੍ਹ ਦੀ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਸੀਨੀਅਰ ਲੀਡਰਸ਼ਿਪ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀਂ, ਸਾਬਕਾ ਚੇਅਰਮੈਨ ਜਸਬੀਰ ਸਿੰਘ ਦਿਓਲ, ਪੰਥਕ ਅਕਾਲੀ ਲਹਿਰ ਤੋਂ ਹਲਕਾ ਇੰਚਾਰਜ ਚੇਅਰਮੈਨ ਜਥੇਦਾਰ ਗੁਰਜੀਵਨ ਸਿੰਘ ਸਰੌਦ ਸਣੇ ਕਈ ਸੀਨੀਅਰ ਆਗੂਆਂ ਵੱਲੋ ਪੰਜਾਬ ਦੇ 7 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਦਿੱਤੇ ਗਏ ਸੂਬਾ ਪੱਧਰੀ ‘ਮਹਾਂ ਬੰਦ’ ਨੂੰ ਪੂਰਨ ਸਮਰਥਨ ਦਿੰਦਿਆਂ ‘ਆਪ’ ਸਰਕਾਰ ‘ਤੇ ਸਾਲਾਂ ਦੀ ਅਣਦੇਖੀ ਨਾਲ ਸੂਬੇ ਦੇ ਕਾਮਿਆਂ ਨੂੰ ਸੜਕਾਂ ‘ਤੇ ਲਿਆਉਣ ਦਾ ਦੋਸ਼ ਲਗਾਇਆ । ਮੁਲਾਜ਼ਮ ਤੇ ਪੈਨਸ਼ਨਰ ਯੂਨੀਅਨਾਂ ਵੱਲੋਂ ਸਾਂਝੇ ਤੌਰ ‘ਤੇ ਕਰਵਾਏ ਜਾ ਰਹੇ ਇਸ ਮਹਾਂ ਬੰਦ ਕਾਰਨ ਸੂਬੇ ਭਰ ਵਿੱਚ ਸਰਕਾਰੀ ਦਫ਼ਤਰ, ਸਕੂਲ, ਕਾਲਜ, ਹਸਪਤਾਲਾਂ ਦੀਆਂ ਓ.
ਮਾਲੇਰਕੋਟਲਾ, 27 ਅਗਸਤ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਵਿਧਾਨ ਸਭਾ ਹਲਕਾ ਅਮਰਗੜ੍ਹ ਦੀ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਸੀਨੀਅਰ ਲੀਡਰਸ਼ਿਪ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀਂ, ਸਾਬਕਾ ਚੇਅਰਮੈਨ ਜਸਬੀਰ ਸਿੰਘ ਦਿਓਲ, ਪੰਥਕ ਅਕਾਲੀ ਲਹਿਰ ਤੋਂ ਹਲਕਾ ਇੰਚਾਰਜ ਚੇਅਰਮੈਨ ਜਥੇਦਾਰ ਗੁਰਜੀਵਨ ਸਿੰਘ ਸਰੌਦ ਸਣੇ ਕਈ ਸੀਨੀਅਰ ਆਗੂਆਂ ਵੱਲੋ ਪੰਜਾਬ ਦੇ 7 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਦਿੱਤੇ ਗਏ ਸੂਬਾ ਪੱਧਰੀ ‘ਮਹਾਂ ਬੰਦ’ ਨੂੰ ਪੂਰਨ ਸਮਰਥਨ ਦਿੰਦਿਆਂ ‘ਆਪ’ ਸਰਕਾਰ ‘ਤੇ ਸਾਲਾਂ ਦੀ ਅਣਦੇਖੀ ਨਾਲ ਸੂਬੇ ਦੇ ਕਾਮਿਆਂ ਨੂੰ ਸੜਕਾਂ ‘ਤੇ ਲਿਆਉਣ ਦਾ ਦੋਸ਼ ਲਗਾਇਆ । ਮੁਲਾਜ਼ਮ ਤੇ ਪੈਨਸ਼ਨਰ ਯੂਨੀਅਨਾਂ ਵੱਲੋਂ ਸਾਂਝੇ ਤੌਰ ‘ਤੇ ਕਰਵਾਏ ਜਾ ਰਹੇ ਇਸ ਮਹਾਂ ਬੰਦ ਕਾਰਨ ਸੂਬੇ ਭਰ ਵਿੱਚ ਸਰਕਾਰੀ ਦਫ਼ਤਰ, ਸਕੂਲ, ਕਾਲਜ, ਹਸਪਤਾਲਾਂ ਦੀਆਂ ਓ.ਪੀ.ਡੀ. ਸੇਵਾਵਾਂ ਤੇ ਹੋਰ ਜਨਤਕ ਸੇਵਾਵਾਂ ਠੱਪ ਹੋ ਗਈਆਂ ਹਨ । ਪ੍ਰਦਰਸ਼ਨਕਾਰੀ ਮੁਲਾਜ਼ਮ ਤੇ ਪੈਨਸ਼ਨਰ ਭਗਵੰਤ ਮਾਨ ਸਰਕਾਰ ਤੋਂ ਬਕਾਇਆ ਮਹਿੰਗਾਈ ਭੱਤੇ (ਡੀਏ) ਦੀ ਅਦਾਇਗੀ, ਪੁਰਾਣੀ ਪੈਨਸ਼ਨ ਸਕੀਮ (ਓਪੀਐਸ) ਦੀ ਬਹਾਲੀ, ਲੰਬੇ ਸਮੇਂ ਤੋਂ ਲਟਕਦੇ ਪੇ ਸਕੇਲ ਤੇ 6ਵੇਂ ਪੇ ਕਮਿਸ਼ਨ ਦੇ ਬਕਾਏ, ਤੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਕਰ ਰਹੇ ਹਨ, ਜੋ ਸਾਲਾਂ ਤੋਂ ਆਰਜ਼ੀ ਤੌਰ ‘ਤੇ ਕੰਮ ਕਰ ਰਹੇ ਹਨ । ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਇਸ ਪ੍ਰਦਰਸ਼ਨ ਦੇ ਪੈਮਾਨੇ ਨੇ ਆਪ ਸਰਕਾਰ ਦੇ ਚੰਗੇ ਸ਼ਾਸਨ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ । ਲੱਖਾਂ ਮੁਲਾਜ਼ਮ ਤੇ ਪੈਨਸ਼ਨਰ ਸੜਕਾਂ ‘ਤੇ ਆਉਣ ਲਈ ਮਜਬੂਰ ਹੋਏ ਹਨ, ਕਿਉਂਕਿ ਇਸ ਸਰਕਾਰ ਨੂੰ ਆਪਣਾ ਪ੍ਰਸ਼ਾਸਨ ਚਲਾਉਣ ਵਾਲਿਆਂ ਦੀ ਕੋਈ ਪ੍ਰਵਾਹ ਨਹੀਂ । ਜਦੋਂ ਅਧਿਆਪਕ , ਮਾਲ ਵਿਭਾਗ ਦੇ ਕਰਮਚਾਰੀ ਅਤੇ ਸਿਹਤ ਕਰਮੀ ਖੁਦ ਆਪਣਾ ਹੱਕ ਨਹੀਂ ਲੈ ਸਕਦੇ, ਤਾਂ ਭਗਵੰਤ ਮਾਨ ਪੰਜਾਬ ਦੇ ਲੋਕਾਂ ਨੂੰ ਕਿਹੜਾ ਸ਼ਾਸਨ ਮਾਡਲ ਵੇਚ ਰਹੇ ਹਨ । ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਸਾਂਝੀ ਐਕਸ਼ਨ ਕਮੇਟੀ ਨੂੰ ਵਾਰ-ਵਾਰ ਦਿੱਤੇ ਭਰੋਸੇ ਜ਼ਮੀਨੀ ਪੱਧਰ ‘ਤੇ ਕਿਸੇ ਨਤੀਜੇ ‘ਤੇ ਨਹੀਂ ਪਹੁੰਚੇ । ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਇੱਕ ਵੀ ਜਾਇਜ਼ ਮੰਗ ਪੂਰੀ ਨਹੀਂ ਹੋਈ । ਇਹ ਬੰਦ ਧੋਖਾ ਖਾਧੇ ਮੁਲਾਜ਼ਮ ਵਰਗ ਦੀ ਆਵਾਜ਼ ਹੈ, ਸ਼੍ਰੋਮਣੀ ਅਕਾਲੀ ਦਲ, ਪੰਥਕ ਅਕਾਲੀ ਲਹਿਰ ਹਰ ਮੁਲਾਜ਼ਮ ਤੇ ਪੈਨਸ਼ਨਰ ਦੇ ਹੱਕਾਂ ਦੀ ਇਸ ਲੜਾਈ ਵਿੱਚ ਮਜ਼ਬੂਤੀ ਨਾਲ ਖੜ੍ਹਾ ਹੈ । ਉਨ੍ਹਾਂ ਜ਼ਿਲ੍ਹਾ ਮਲੇਰਕੋਟਲਾ ਦੇ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹੜਤਾਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਹਰ ਸੰਭਵ ਸਮਰਥਨ ਦੇਣ । ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਬਕਾਇਆ ਡੀ.ਏ. ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ, ਓ.ਪੀ.ਐਸ. ਬਹਾਲ ਕੀਤੀ ਜਾਵੇ, ਤੇ ਠੇਕਾ ਮੁਲਾਜ਼ਮਾਂ ਨੂੰ ਬਿਨਾਂ ਦੇਰੀ ਪੱਕਾ ਕੀਤਾ ਜਾਵੇ । ਇਸ ਮੌਕੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ ।