28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸਰਕਾਰੀ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਕੀਤਾ ਪ੍ਰਦਰਸ਼ਨ

ਦਿੜ੍ਹਬਾ ਮੰਡੀ, 27 ਅਗਸਤ (ਹਰਬੰਸ ਸਿੰਘ ਛਾਜਲੀ)- ਮੁਲਾਜ਼ਮ ਤਾਲਮੇਲ ਕਮੇਟੀ ਦੇ ਸੱਦੇ ਤੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਤਹਿਸੀਲ ਦਿੜ੍ਹਬਾ ਵਿਖੇ ਪ੍ਰਦਰਸ਼ਨ ਕੀਤਾ। ਅਧਿਆਪਕਾਂ ਨੇ ਹੜਤਾਲ ਨੂੰ ਵੱਡਾ ਹੁੰਗਾਰਾ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 28-08-2026
ਦਿੜ੍ਹਬਾ ਮੰਡੀ, 27 ਅਗਸਤ (ਹਰਬੰਸ ਸਿੰਘ ਛਾਜਲੀ)- ਮੁਲਾਜ਼ਮ ਤਾਲਮੇਲ ਕਮੇਟੀ ਦੇ ਸੱਦੇ ਤੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਤਹਿਸੀਲ ਦਿੜ੍ਹਬਾ ਵਿਖੇ ਪ੍ਰਦਰਸ਼ਨ ਕੀਤਾ। ਅਧਿਆਪਕਾਂ ਨੇ ਹੜਤਾਲ ਨੂੰ ਵੱਡਾ ਹੁੰਗਾਰਾ ਦਿੱਤਾ ਹੈ। ਤਹਿਸੀਲ ਦੇ ਸਮੂਹ ਸਕੂਲ ਅਤੇ ਦਫਤਰ ਮੁਕੰਮਲ ਬੰਦ ਰਹੇ। ਆਗੂਆਂ ਨੇ ਕਿਹਾ ਕਿ ਸਰਕਾਰ ਹੱਕੀ ਮੰਗਾਂ ਪੂਰੀਆਂ ਕਰਨ ਦੀ ਥਾਂ ਆਪਣੇ ਆਈਟੀ ਸੈਲ ਰਾਹੀਂ ਮੁਲਾਜ਼ਮਾਂ-ਪੈਨਸ਼ਨਰਾਂ ਖਿਲਾਫ ਤਨਖਾਹਾਂ ਪਹਿਲਾਂ ਹੀ ਵੱਧ ਹੋਣ ਦੇ ਝੂਠੀ ਅਫ਼ਵਾਹ ਫਲੈਅ ਰਹੀ ਹੈ। ਡੈਮੋਕਰੇਟਿਕ ਟੀਚਰ ਫਰੰਟ ਦੇ ਦਲਜੀਤ ਸਫੀਪੁਰ, ਡੈਮੋਕਰੇਟਿਕ ਟੀਚਰ ਫਰੰਟ ਦੇ ਰਾਜਵੀਰ ਸਿੰਘ ਨਾਗਰਾ, ਗੋਰਮਿੰਟ ਟੀਚਰ ਯੂਨੀਅਨ ਦੇ ਹੁਸ਼ਿਆਰ ਸਿੰਘ, ਹੈਡ ਮਾਸਟਰ ਯੂਨੀਅਨ ਦੇ ਡਾਕਟਰ ਪਰਮਿੰਦਰ ਸਿੰਘ, ਐਲੀਮੈਂਟਰੀ ਟੀਚਰ ਯੂਨੀਅਨ ਦੇ ਨਿਰਮਲ ਸਿੰਘ, ਐਸਸੀ ਬੀਸੀ ਯੂਨੀਅਨ ਦੇ ਸਤਨਾਮ ਸਿੰਘ, ਕੰਪਿਊਟਰ ਟੀਚਰ ਯੂਨੀਅਨ ਦੇ ਬਲਵਿੰਦਰ ਸਿੰਘ, ਪੈਨਸ਼ਨ ਬਹਾਲੀ ਕਮੇਟੀ ਦੇ ਹਰਦੀਪ ਸਿੰਘ ਕੈਂਪਰ ਸਿਖਿਆ ਵਿਭਾਗ ਪੈਨਸ਼ਨਰਜ਼ ਦੇ ਨਾਇਬ ਸਿੰਘ ਰਟੋਲਾਂ, ਲੈਕਚਰਾਰ ਯੂਨੀਅਨ ਦੇ ਜੁਗਰਾਜ ਸਿੰਘ, ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਦੇ ਦਰਸ਼ਨ ਸਿੰਘ ਰੋਗਲਾ, ਮੈਰੀਟੋਰੀਅਸ ਯੂਨੀਅਨ ਦੇ ਮਨਜਿੰਦਰ ਕੌਰ, ਆਂਗਨਵਾੜੀ ਵਰਕਰ ਯੂਨੀਅਨ ਦੇ ਸੁਖਦੀਪ ਕੌਰ, ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਪ੍ਰਦੀਪ ਨੀਟੂ, ਐਲੀਮੈਂਟਰੀ ਟੀਚਰ ਯੂਨੀਅਨ ਦੇ ਜਗਦੀਸ਼ ਸਿੰਘ, ਸਿਹਤ ਵਿਭਾਗ ਦੇ ਸਤਿਗੁਰ ਸਿੰਘ, ਮਨਿਸਟਰੀਅਲ ਸਟਾਫ ਦੇ ਜਗਤਾਰ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਮੰਗਾਂ ਨੂੰ ਮੰਨਣ ਤੋਂ ਇਨਕਾਰੀ ਹੋ ਰਹੀ ਹੈ। ਜਿਸ ਕਰਕੇ ਮੁਲਾਜ਼ਮਾਂ ਦਾ ਆਪ ਸਰਕਾਰ ਖਿਲਾਫ ਰੋਹ ਸਿਖਰ ਤੇ ਪਹੁੰਚ ਚੁੱਕਿਆ ਹੈ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਨਜ਼ਰਅੰਦਾਜ਼ ਕਰਨ ਖ਼ਿਲਾਫ਼ 7 ਅਗਸਤ ਨੂੰ ਹੋਈ ਚੰਡੀਗੜ ਮਹਾਂ ਰੈਲੀ ਵਿੱਚ ਹੋਏ ਲੱਖਾਂ ਦੇ ਇਕੱਠ ਅਤੇ 27 ਅਗਸਤ ਦੇ ਮਹਾਂ ਬੰਦ ਨੂੰ ਮਿਲੇ ਭਰਵੇਂ ਹੁੰਗਾਰੇ ਨੂੰ ਭਗਵੰਤ ਮਾਨ ਸਰਕਾਰ ਨੂੰ ਕੰਧ ਤੇ ਲਿਖਿਆ ਸੱਚ ਪੜ ਲੈਣਾ ਚਾਹੀਦਾ ਹੈ। ਜੇਕਰ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਵਿਰੋਧੀਆਂ ਵਲੋਂ ਪੁੱਛੇ ਗਏ ਸਵਾਲਾਂ ਨੂੰ ਅਮਨ ਅਰੋੜਾ ਵਲੋਂ ਗਾਲ੍ਹਾਂ ਕੱਢਣ ਦੇ ਤੁਲ ਦੱਸਣਾ, ਮੰਦਭਾਗਾ - ਦਾਮਨ ਬਾਜਵਾ ਅਗਲੀ ਖ਼ਬਰ ਬੀਕੇਯੂ (ਆਜ਼ਾਦ) ਵਲੋਂ ਪਿੰਡ ਮੰਗਵਾਲ ਵਿੱਚ ਲਗਾਏ ਗਏ ਫਲੈਕਸ ਬੋਰਡ
Ad Position 24