28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ’ਚ ਪਾਇਨੀਅਰ ਕਾਨਵੈਂਟ ਸਕੂਲ ਦੇ ਪਹਿਲਵਾਨ ਪਹਿਲੇ ਸਥਾਨ ’ਤੇ

ਅਮਰਗੜ੍ਹ, 27 ਅਗਸਤ (ਜਤਿੰਦਰ ਮੰਨਵੀ) - ਪਾਇਨੀਅਰ ਕਾਨਵੈਂਟ ਸਕੂਲ ਗੱਜਣਮਾਜਰਾ ਦੇ ਪਹਿਲਵਾਨਾਂ ਨੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀ ਹਰਕੀਰਤ ਸਿੰਘ ਟਿਵਾਣਾ ਅੰਡਰ-17 ਅਤੇ ਹਰਸਾਹਿਬਜੋਤ ਸਿੰਘ ਅੰਡਰ-17 ਨੇ ਆਪੋ-ਆਪਣੇ ਭਾਰ ਵਰਗ ‘ਚ ਵਿਰੋਧੀ ਪਹਿਲਵਾਨਾਂ ਨੂੰ ਚਿੱਤ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 28-08-2026
ਅਮਰਗੜ੍ਹ, 27 ਅਗਸਤ (ਜਤਿੰਦਰ ਮੰਨਵੀ) - ਪਾਇਨੀਅਰ ਕਾਨਵੈਂਟ ਸਕੂਲ ਗੱਜਣਮਾਜਰਾ ਦੇ ਪਹਿਲਵਾਨਾਂ ਨੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀ ਹਰਕੀਰਤ ਸਿੰਘ ਟਿਵਾਣਾ ਅੰਡਰ-17 ਅਤੇ ਹਰਸਾਹਿਬਜੋਤ ਸਿੰਘ ਅੰਡਰ-17 ਨੇ ਆਪੋ-ਆਪਣੇ ਭਾਰ ਵਰਗ ‘ਚ ਵਿਰੋਧੀ ਪਹਿਲਵਾਨਾਂ ਨੂੰ ਚਿੱਤ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਇਸ ਜਿੱਤ ਨਾਲ ਦੋਵੇ ਖਿਡਾਰੀ ਸੂਬਾ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ।ਜਿੱਤ ਉਪਰੰਤ ਸਕੂਲ ਪਹੁੰਚਣ ਤੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਵੱਲੋਂ ਦੋਵੇਂ ਖਿਡਾਰੀਆਂ ਦਾ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਡਾ. ਮੰਡੇਰ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਸਕੂਲ ਦੇ ਡੀ.ਪੀ.ਈ ਸਮੇਤ ਫਿਜ਼ੀਕਲ ਸਿੱਖਿਆ ਵਿਭਾਗ ਦੇ ਸਟਾਫ਼ ਦੀ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਕੋਚਾਂ ਦੀ ਸਹੀ ਅਗਵਾਈ ਸਦਕਾ ਹੀ ਇਹ ਪ੍ਰਾਪਤੀ ਸੰਭਵ ਹੋਈ ਹੈ। ਉਨ੍ਹਾਂ ਆਖਿਆ ਕਿ ਪਾਇਨੀਅਰ ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਮੋਹਰੀ ਰੱਖਣ ਲਈ ਵਚਨਬੱਧ ਹੈ। ਪ੍ਰਿੰਸੀਪਲ ਸਮੇਤ ਸਮੂਹ ਸਟਾਫ਼ ਮੈਂਬਰਾਂ ਨੇ ਦੋਵੇਂ ਖਿਡਾਰੀਆਂ ਨੂੰ ਆਗਾਮੀ ਸੂਬਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸਾਨੂੰ ਗੁਰੂ ਸਾਹਿਬਾਨਾਂ ਦੇ ਦੱਸੇ ਰਸਤੇ ’ਤੇ ਚੱਲਣਾ ਜ਼ਰੂਰੀ-ਪ੍ਰਧਾਨ ਗੁਰਦੀਪ ਸਿੰਘ ਰੰਧਾਵਾ ਅਗਲੀ ਖ਼ਬਰ ਵਿਰੋਧੀਆਂ ਵਲੋਂ ਪੁੱਛੇ ਗਏ ਸਵਾਲਾਂ ਨੂੰ ਅਮਨ ਅਰੋੜਾ ਵਲੋਂ ਗਾਲ੍ਹਾਂ ਕੱਢਣ ਦੇ ਤੁਲ ਦੱਸਣਾ, ਮੰਦਭਾਗਾ - ਦਾਮਨ ਬਾਜਵਾ
Ad Position 24