28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸਾਨੂੰ ਗੁਰੂ ਸਾਹਿਬਾਨਾਂ ਦੇ ਦੱਸੇ ਰਸਤੇ ’ਤੇ ਚੱਲਣਾ ਜ਼ਰੂਰੀ-ਪ੍ਰਧਾਨ ਗੁਰਦੀਪ ਸਿੰਘ ਰੰਧਾਵਾ

ਸੰਦੌੜ, 27 ਅਗਸਤ (ਜਸਵੀਰ ਸਿੰਘ ਜੱਸੀ) - ਇਤਿਹਾਸਿਕ ਪਿੰਡ ਕੁਠਾਲਾ ਦੇ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਦੀ ਪ੍ਰਬੰਧਕ ਕਮੇਟੀ ਵੱਲੋਂ ਨਗਰ ਨਿਵਾਸੀ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਗੁਰਦੀਪ ਸਿੰਘ ਰੰਧਾਵਾ ਅਤੇ ਵਿੱਤ ਸਕੱਤਰ ਗੋਬਿੰਦ ਸਿੰਘ ਫ਼ੌਜੀ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਗੁਰਮਤਿ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਭੋਗ ਉਪਰੰਤ ਕਥਾਵਾਚਕ ਭਾਈ ਮਨਪ੍ਰੀਤ ਸਿੰਘ ਕਣਕਵਾਲ ਭੰਗੂਆਂ ਵਾਲਿਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਵਿਸ਼ੇਸ਼ ਕਥਾ ਵਿਚਾਰਾਂ ਨਾਲ ਗੁਰਬਾਣੀ ਦੀ ਸਾਂਝ ਪਾਈ।

Ad Position 21
No active advertisement
ਅਜੀਤ ਡੈਸਕ 28-08-2026
ਸੰਦੌੜ, 27 ਅਗਸਤ (ਜਸਵੀਰ ਸਿੰਘ ਜੱਸੀ) - ਇਤਿਹਾਸਿਕ ਪਿੰਡ ਕੁਠਾਲਾ ਦੇ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਦੀ ਪ੍ਰਬੰਧਕ ਕਮੇਟੀ ਵੱਲੋਂ ਨਗਰ ਨਿਵਾਸੀ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਗੁਰਦੀਪ ਸਿੰਘ ਰੰਧਾਵਾ ਅਤੇ ਵਿੱਤ ਸਕੱਤਰ ਗੋਬਿੰਦ ਸਿੰਘ ਫ਼ੌਜੀ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਗੁਰਮਤਿ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਭੋਗ ਉਪਰੰਤ ਕਥਾਵਾਚਕ ਭਾਈ ਮਨਪ੍ਰੀਤ ਸਿੰਘ ਕਣਕਵਾਲ ਭੰਗੂਆਂ ਵਾਲਿਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਵਿਸ਼ੇਸ਼ ਕਥਾ ਵਿਚਾਰਾਂ ਨਾਲ ਗੁਰਬਾਣੀ ਦੀ ਸਾਂਝ ਪਾਈ। ਕਥਾ ਵਿਚਾਰਾਂ ਉਪਰੰਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਭਾਈ ਮਨਪ੍ਰੀਤ ਸਿੰਘ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ। ਪ੍ਰਧਾਨ ਗੁਰਦੀਪ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣੀ ਜ਼ਿੰਦਗੀ ਦਾ ਆਧਾਰ ਬਣਾਕੇ ਆਪਣੀ ਜ਼ਿੰਦਗੀ ਨੂੰ ਚੰਗੇ ਲੇਖੇ ਲਗਾਓ ਅਤੇ ਸਾਨੂੰ ਗੁਰੂ ਸਾਹਿਬਾਨਾਂ ਦੇ ਦੱਸੇ ਰਸਤੇ ’ਤੇ ਚੱਲਣਾ ਜਰੂਰੀ ਹੈ, ਗੁਰਮਤਿ ਸਮਾਗਮ ਵਿਚ ਹਾਜ਼ਰੀਆਂ ਭਰ ਰਹੀਆਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਬਾਬਾ ਜਗਦੀਪ ਸਿੰਘ ਚਹਿਲ, ਬਾਬਾ ਜਗਦੇਵ ਸਿੰਘ ਚਹਿਲ, ਮਨਪ੍ਰੀਤ ਸਿੰਘ ਮਨੂ ਚਹਿਲ, ਨੰਬਰਦਾਰ ਨਿਰਮਲ ਸਿੰਘ, ਬਾਬੂ ਸੁਭਾਸ਼ ਚੰਦ ਸਿੰਗਲਾ, ਗੌਤਮ ਸ਼ਰਮਾਂ, ਜਥੇਦਾਰ ਸ਼ਿੰਗਾਰਾ ਸਿੰਘ ਚਹਿਲ, ਬਲਵੀਰ ਸਿੰਘ ਕੁਠਾਲਾ, ਗੁਰਦੀਪ ਸਿੰਘ ਚਹਿਲ, ਹਰਵਿੰਦਰ ਸਿੰਘ ਚਹਿਲ, ਗ੍ਰੰਥੀ ਸਿੰਘ ਗਿਆਨੀ ਸੁਖਦੇਵ ਸਿੰਘ, ਹਰਵਿੰਦਰ ਸਿੰਘ ਖ਼ਾਲਸਾ, ਡਾ ਦਵਿੰਦਰ ਸਿੰਘ ਸੰਧੂ, ਬਾਬਾ ਨਾਰੰਗ ਸਿੰਘ, ਸੁਖਦੇਵ ਸਿੰਘ, ਮਾਸਟਰ ਗੁਰਮੀਤ ਸਿੰਘ ਸੰਧੂ, ਫੰਮਣ ਸਿੰਘ, ਬਾਬਾ ਸੁਖਦੇਵ ਸਿੰਘ, ਰਘਵੀਰ ਸਿੰਘ, ਮਾਸਟਰ ਮਲਕੀਤ ਸਿੰਘ, ਸਤਵੀਰ ਸਿੰਘ ਚਹਿਲ ਤੋਂ ਇਲਾਵਾ ਬੇਅੰਤ ਸੰਗਤਾਂ ਨੇ ਹਾਜ਼ਰੀਆਂ ਭਰੀਆ।
Ad Position 22
No active advertisement
ਪਿਛਲੀ ਖ਼ਬਰ ਮਾਤਾ ਹਰਪਾਲ ਕੌਰ ਨੇ ਸਵ. ਨੇਹਾ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ’ਚ ਪਾਇਨੀਅਰ ਕਾਨਵੈਂਟ ਸਕੂਲ ਦੇ ਪਹਿਲਵਾਨ ਪਹਿਲੇ ਸਥਾਨ ’ਤੇ
Ad Position 24