28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਸਮੱਸਿਆਵਾਂ ਹੱਲ ਕਰੇ ਸਰਕਾਰ - ਅਮਨਦੀਪ ਕੌਰ ਖੰਗੂੜਾ

ਅਹਿਮਦਗੜ੍ਹ, 27 ਅਗਸਤ ( ਸੁਖਜੀਤ ਸਿੰਘ ਖੇੜਾ) - ਪੰਜਾਬ ਸਰਕਾਰ ਅਧੀਨ ਕੰਮ ਕਰ ਰਹੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਿਲ ਰਹੇ ਨਿਗੂਣੇ ਮਾਣ-ਭੱਤੇ ਕਾਰਨ ਉਨ੍ਹਾਂ ਲਈ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਵੀ ਮੁਸ਼ਕਿਲ ਹੋ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਕਾਂਗਰਸ ਪਾਰਟੀ ਦੀ ਸਰਗਰਮ ਮਹਿਲਾ ਆਗੂ ਬੀਬਾ ਅਮਨਦੀਪ ਕੌਰ ਖੰਗੂੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਕਾਂਗਰਸੀ ਆਗੂ ਅਮਨਦੀਪ ਕੌਰ ਖੰਗੂੜਾ। ਤਸਵੀਰ: ਸੁਖਜੀਤ ਸਿੰਘ ਖੇੜਾ 28-08-2026
ਅਹਿਮਦਗੜ੍ਹ, 27 ਅਗਸਤ ( ਸੁਖਜੀਤ ਸਿੰਘ ਖੇੜਾ) - ਪੰਜਾਬ ਸਰਕਾਰ ਅਧੀਨ ਕੰਮ ਕਰ ਰਹੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਿਲ ਰਹੇ ਨਿਗੂਣੇ ਮਾਣ-ਭੱਤੇ ਕਾਰਨ ਉਨ੍ਹਾਂ ਲਈ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਵੀ ਮੁਸ਼ਕਿਲ ਹੋ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਕਾਂਗਰਸ ਪਾਰਟੀ ਦੀ ਸਰਗਰਮ ਮਹਿਲਾ ਆਗੂ ਬੀਬਾ ਅਮਨਦੀਪ ਕੌਰ ਖੰਗੂੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਬੀਬਾ ਖੰਗੂੜਾ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ ਸਮੇਤ ਸਰਕਾਰ ਦੀਆਂ ਕਈ ਮਹੱਤਵਪੂਰਨ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਉਨ੍ਹਾਂ ਦੀ ਮਿਹਨਤ ਦੇ ਮੁਕਾਬਲੇ ਬਹੁਤ ਘੱਟ ਮਾਣ-ਭੱਤਾ ਦਿੱਤਾ ਜਾ ਰਿਹਾ ਹੈ ਅਤੇ ਕਈ ਵਾਰ ਇਹ ਭੁਗਤਾਨ ਵੀ ਸਮੇਂ ਸਿਰ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਤੋਂ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਤੋਂ ਇਲਾਵਾ ਵੱਖ-ਵੱਖ ਸਰਵੇਖਣਾਂ ਅਤੇ ਸਰਕਾਰੀ ਸਕੀਮਾਂ ਨਾਲ ਸਬੰਧਤ ਕੰਮ ਵੀ ਲਏ ਜਾਂਦੇ ਹਨ। ਇਸ ਲਈ ਸਰਕਾਰ ਨੂੰ ਉਨ੍ਹਾਂ ਦੀਆਂ ਤਨਖਾਹਾਂ ਜਾਂ ਮਾਣ-ਭੱਤੇ ਵਿੱਚ ਵਾਜਬ ਵਾਧਾ ਕਰਨ ਦੇ ਨਾਲ-ਨਾਲ ਸਮੇਂ ਸਿਰ ਭੁਗਤਾਨ ਅਤੇ ਹੋਰ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣੀਆਂ ਚਾਹੀਦੀਆਂ ਹਨ। ਖੰਗੂੜਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ’ਤੇ ਵਿਅੰਗ ਕਰਦਿਆਂ ਕਿਹਾ ਕਿ ਜੇਕਰ ਉਹ ਔਰਤਾਂ ਦੇ ਹੱਕਾਂ ਪ੍ਰਤੀ ਸੱਚਮੁੱਚ ਇਮਾਨਦਾਰ ਅਤੇ ਜਾਗਰੂਕ ਹਨ ਤਾਂ ਉਨ੍ਹਾਂ ਨੂੰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੇ ਮੰਤਰੀ ਕਟਾਰੂਚੱਕ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਪੰਜਾਬ ਬੰਦ ਮੌਕੇ ਦਿੜ੍ਹਬਾ ਦੀ ਅਨਾਜ ਮੰਡੀ ’ਚ ਗੂੰਜਿਆ ਮੁਲਾਜ਼ਮਾਂ ਦਾ ਰੋਸ
Ad Position 24