29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਦਿੜ੍ਹਬਾ ਪੁਲਿਸ ਦੇ ਵੱਖ-ਵੱਖ ਮਾਮਲਿਆਂ ’ਚ 7 ਵਿਅਕਤੀ ਆਏ ਅੜਿੱਕੇ

ਦਿੜ੍ਹਬਾ ਮੰਡੀ, 28 ਅਗਸਤ (ਹਰਬੰਸ ਸਿੰਘ ਛਾਜਲੀ)-ਵੱਖ-ਵੱਖ ਨਸ਼ੀਲੇ ਪਦਾਰਥਾਂ ’ਚ 7 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਡੀ.

Ad Position 21
No active advertisement
ਦਿੜ੍ਹਬਾ ਪੁਲਿਸ ਵੱਲੋਂ ਵੱਖ ਵੱਖ ਮਾਮਲਿਆਂ ਵਿੱਚ ਗ੍ਰਿਫ਼ਤਾਰ ਵਿਅਕਤੀ ਪੁਲਿਸ ਪਾਰਟੀਆਂ ਨਾਲ। ਤਸਵੀਰਾਂ ਹਰਬੰਸ ਸਿੰਘ ਛਾਜਲੀ 29-08-2026
ਦਿੜ੍ਹਬਾ ਮੰਡੀ, 28 ਅਗਸਤ (ਹਰਬੰਸ ਸਿੰਘ ਛਾਜਲੀ)-ਵੱਖ-ਵੱਖ ਨਸ਼ੀਲੇ ਪਦਾਰਥਾਂ ’ਚ 7 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਡੀ.ਐਸ.ਪੀ. ਦਿੜ੍ਹਬਾ ਡਾ. ਰੁਪਿੰਦਰ ਕੌਰ ਬਾਜਵਾ ਨੇ ਦੱਸਿਆ ਕਿ ਐਸ ਐਸ ਪੀ ਡਾ. ਰਵਜੋਤ ਕੌਰ ਗਰੇਵਾਲ, ਮਨਪ੍ਰੀਤ ਸਿੰਘ ਐਸ.ਪੀ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਜ਼ਿਲ੍ਹਾ ਪੁਲਿਸ ਵੱਲੋਂ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਥਾਣਾ ਦਿੜ੍ਹਬਾ ਦੇ ਏਰੀਆ ਵਿੱਚ ਨਸ਼ਾ ਕਰਨ ਅਤੇ ਵੇਚਣ ਵਾਲੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਦਵਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਦਿੜ੍ਹਬਾ ਦੀ ਅਗਵਾਈ ਹੇਠ ਥਾਣਾ ਦਿੜ੍ਹਬਾ ਪੁਲਿਸ ਦੀਆ ਵੱਖ ਵੱਖ ਟੀਮਾਂ ਬਣਾ ਕੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਸਹਾਇਕ ਥਾਣੇਦਾਰ ਜਗਸੀਰ ਸਿੰਘ ਸਮੇਤ ਪੁਲਿਸ ਪਾਰਟੀ, ਸਹਾਇਕ ਥਾਣੇਦਾਰ ਤਰਸੇਮ ਲਾਲ ਸਮੇਤ ਪੁਲਿਸ ਪਾਰਟੀ ਅਤੇ ਸਹਾਇਕ ਥਾਣੇਦਾਰ ਮੁਨੀਸ਼ ਜੋਸੀ ਇੰਚਾਰਜ ਪੁਲਿਸ ਚੌਕੀ ਕੌਹਰੀਆ ਸਮੇਤ ਪੁਲਿਸ ਪਾਰਟੀ ਨੇ ਵੱਖ ਵੱਖ ਸ਼ੱਕੀ ਇਲਾਕਿਆਂ ਵਿੱਚ ਛਾਪੇਮਾਰੀ ਕਰਕੇ ਚੈਕਿੰਗ ਕੀਤੀ ਗਈ। ਸਹਾਇਕ ਥਾਣੇਦਾਰ ਜਗਸੀਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਨਸ਼ਾ ਸੇਵਨ ਕਰਨ ਵਾਲੇ ਗੁਰਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਵਾਸੀ ਸਫੀਪੁਰ ਕਲਾਂ ਨੂੰ ਗ੍ਰਿਫ਼ਤਾਰ ਕਰਕੇ ਮੁਕੱਦਮਾ ਦਰਜ ਕੀਤਾ ਗਿਆ। ਸਹਾਇਕ ਥਾਣੇਦਾਰ ਤਰਸੇਮ ਲਾਲ ਨੇ ਸਮੇਤ ਪੁਲਿਸ ਪਾਰਟੀ ਅਸ਼ੋਕ ਕੁਮਾਰ ਉਰਫ਼ ਸੋਕੀ ਵਾਸੀ ਦਿੜ੍ਹਬਾ ਅਤੇ ਪਰਦੀਪ ਸਿੰਘ ਉਰਫ਼ ਰਵੀ ਵਾਸੀ ਤੁਰਬੰਨਜਾਰਾ ਨੂੰ ਗ੍ਰਿਫ਼ਤਾਰ ਕਰਕੇ 60 ਨਸ਼ੀਲੀਆਂ ਗੋਲੀਆਂ ਬਰਾਮਦ ਕਰਵਾਈਆਂ ਗਈਆਂ। ਸਹਾਇਕ ਥਾਣੇਦਾਰ ਮੁਨੀਸ਼ ਜੋਸੀ ਇੰਚਾਰਜ ਚੌਕੀ ਕੌਹਰੀਆਂ ਸਮੇਤ ਪੁਲਿਸ ਨੇ ਜਗਜੀਤ ਸਿੰਘ ਉਰਫ਼ ਜੱਗੀ ਵਾਸੀ ਕਾਕੂਵਾਲਾ ਅਤੇ ਮਨਪ੍ਰੀਤ ਸਿੰਘ ਉਰਫ਼ ਮਨੀ ਵਾਸੀ ਖਨਾਲ ਖ਼ੁਰਦ ਨੂੰ ਗ੍ਰਿਫ਼ਤਾਰ ਕਰਕੇ 7 ਗ੍ਰਾਮ ਚਿੱਟਾ ਬਰਾਮਦ ਕਰਕੇ ਕਰਵਾਈ ਅਮਲ ਵਿੱਚ ਲਿਆਂਦੀ ਗਈ। ਸਹਾਇਕ ਥਾਣੇਦਾਰ ਅਮਨਦੀਪ ਸਿੰਘ ਸਮੇਤ ਪੁਲਿਸ ਪਾਰਟੀ ਨੇ ਜਗਸੀਰ ਸਿੰਘ ਜੱਗਾ ਵਾਸੀ ਦਿੜ੍ਹਬਾ ਨੂੰ ਗ੍ਰਿਫ਼ਤਾਰ ਕਰ ਕੇ ਟਰੱਕ ਵਿਚੋਂ 35 ਚੂਰਾ ਪੋਸਤ (ਭੁੱਕੀ) ਬਰਾਮਦ ਕਰਕੇ ਪੁਲਿਸ ਥਾਣਾ ਦਿੜ੍ਹਬਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਪੁਲਿਸ ਦੀ ਮੁਹਿੰਮ ਜਾਰੀ ਹੈ। ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਲੋਕ ਵੀ ਸਹਿਯੋਗ ਦੇਣ।
Ad Position 22
No active advertisement
ਪਿਛਲੀ ਖ਼ਬਰ ਔਰਤ ਦੇ ਕਤਲ ਮਾਮਲੇ ’ਚ 3 ਗ੍ਰਿਫ਼ਤਾਰ ਅਗਲੀ ਖ਼ਬਰ ਭਾਜਪਾ ਨੇ ਕਾਲੜਾ, ਦਿਓਲ ਅਤੇ ਕਪਿਆਲ ਨੂੰ ਕਾਰਨ ਦੱਸੋ ਨੋਟਿਸ ਜਾਰੀ
Ad Position 24