29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸੰਗਰੂਰ ਜ਼ਿਲ੍ਹੇ ’ਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਸੰਗਰੂਰ, 28 ਅਗਸਤ (ਧੀਰਜ ਪਸ਼ੋਰੀਆ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ (ਨਾਲਸਾ), ਨਵੀਂ ਦਿੱਲੀ ਦੀਆਂ ਹਦਾਇਤਾਂ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਸਰਪ੍ਰਸਤੀ ਹੇਠ 12 ਸਤੰਬਰ ਨੂੰ ਜ਼ਿਲ੍ਹਾ ਕੋਰਟ ਕੰਪਲੈਕਸ ਸੰਗਰੂਰ ਅਤੇ ਉਪ ਮੰਡਲ ਕੋਰਟ ਕੰਪਲੈਕਸ ਧੂਰੀ, ਸੁਨਾਮ ਅਤੇ ਮੂਨਕ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸੰਗਰੂਰ ਦੇ ਸਕੱਤਰ ਸ੍ਰੀ ਅਸ਼ੀਸ਼ ਠਠਈ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.

Ad Position 21
No active advertisement
ਅਜੀਤ ਡੈਸਕ 29-08-2026
ਸੰਗਰੂਰ, 28 ਅਗਸਤ (ਧੀਰਜ ਪਸ਼ੋਰੀਆ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ (ਨਾਲਸਾ), ਨਵੀਂ ਦਿੱਲੀ ਦੀਆਂ ਹਦਾਇਤਾਂ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਸਰਪ੍ਰਸਤੀ ਹੇਠ 12 ਸਤੰਬਰ ਨੂੰ ਜ਼ਿਲ੍ਹਾ ਕੋਰਟ ਕੰਪਲੈਕਸ ਸੰਗਰੂਰ ਅਤੇ ਉਪ ਮੰਡਲ ਕੋਰਟ ਕੰਪਲੈਕਸ ਧੂਰੀ, ਸੁਨਾਮ ਅਤੇ ਮੂਨਕ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸੰਗਰੂਰ ਦੇ ਸਕੱਤਰ ਸ੍ਰੀ ਅਸ਼ੀਸ਼ ਠਠਈ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ. ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਮਾਨਯੋਗ ਅਦਾਲਤਾਂ ਵਿੱਚ ਲੰਬਿਤ ਕਰੀਮੀਨਲ ਕੰਪਾਊਂਡੇਬਲ ਕੇਸ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ. ਕੇਸ, ਮੈਟਰੀਮੋਨੀਅਲ, ਲੇਬਰ ਦੇ ਝਗੜੇ, ਲੈਂਡ, ਪੇਅ ਅਲਾਊਂਸ, ਰੈਵੀਨਿਊ ਕੇਸ (ਜ਼ਿਲ੍ਹਾ ਅਤੇ ਹਾਈਕੋਰਟ ਕਚਹਿਰੀਆਂ ਵਿੱਚ ਪੈਂਡਿੰਗ) ਆਦਿ ਕੇਸ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਪ੍ਰੀ ਲਿਟੀਗੇਸ਼ਨ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਲੇਬਰ ਝਗੜੇ ਅਤੇ ਹੋਰ ਆਦਿ ਕੇਸ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਲੋਕ ਆਪਣੇ ਉਕਤ ਵਿਸ਼ਿਆਂ ਨਾਲ ਸਬੰਧਿਤ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਚਾਹੁੰਦੇ ਹਨ ਉਹ ਸਬੰਧਿਤ ਮਾਨਯੋਗ ਅਦਾਲਤ ਵਿੱਚ, ਜਿੱਥੇ ਉਨ੍ਹਾਂ ਦਾ ਕੇਸ ਚੱਲਦਾ ਹੈ, ਆਪਣੀ ਅਰਜ਼ੀ ਦੇ ਸਕਦੇ ਹਨ ਜਾਂ ਨਵੇਂ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣ ਲਈ ਸਬੰਧਿਤ ਕਾਨੂੰਨੀ ਸੇਵਾਵਾਂ ਅਥਾਰਿਟੀ/ਕਮੇਟੀ ਦੇ ਦਫ਼ਤਰ ਵਿੱਚ ਆਪਣੀ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਲੋਕ ਇਸ ਕੌਮੀ ਲੋਕ ਅਦਾਲਤ ਵਿੱਚ ਆਪਣੇ ਸਬੰਧਿਤ ਕੇਸ ਲਗਾ ਕੇ ਨਿਪਟਾਰਾ ਕਰਵਾਉਣ। ਲੋਕ ਅਦਾਲਤ ਵਿੱਚ ਕੇਸ ਲਗਾਉਣ ਦੇ ਫ਼ਾਇਦੇ ਬਾਰੇ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦਾ ਫ਼ੈਸਲਾ ਅੰਤਿਮ ਫ਼ੈਸਲਾ ਹੁੰਦਾ ਹੈ ਇਸ ਦੇ ਫ਼ੈਸਲੇ ਦੀ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ ਅਤੇ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ। ਲੋਕ ਅਦਾਲਤ ਵਿੱਚ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਲੋਕ ਅਦਾਲਤਾਂ ਦੇ ਫ਼ੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ! ਉਨ੍ਹਾਂ ਦੱਸਿਆ ਕਿ ਕਾਨੂੰਨੀ ਸਹਾਇਤਾ ਲੈਣ ਲਈ ਅਤੇ ਲੋਕ ਅਦਾਲਤਾਂ ਬਾਰੇ ਵਧੇਰੇ ਜਾਣਕਾਰੀ ਹਿੱਤ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸਮਝੌਤਾ ਸਦਨ, ਸੰਗਰੂਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਵੋਟਰ ਸੂਚੀਆਂ ਦੀ ਸੁਧਾਈ ਲਈ 6 ਸਤੰਬਰ ਨੂੰ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਵਿਸ਼ੇਸ... ਅਗਲੀ ਖ਼ਬਰ ਸਰਕਾਰੀ ਬੈਂਕਾਂ ਦੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ
Ad Position 24