29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਬੱਚਿਆਂ ਨੂੰ ਸਿੱਖੀ ਸਰੂਪ ਤੇ ਗੁਰਬਾਣੀ ਨਾਲ ਜੋੜਨਾ ਹਰ ਪਰਿਵਾਰ ਦੀ ਸਾਂਝੀ ਜ਼ਿੰਮੇਵਾਰੀ -ਗਿਆਨੀ ਕੁਲਦੀਪ ਸਿੰਘ ਗੜਗੱਜ

ਲਹਿਰਾਗਾਗਾ, 28 ਅਗਸਤ (ਅਸ਼ੋਕ ਗਰਗ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਦੂਸਰੇ ਪੜਾਅ ਤਹਿਤ ਲਹਿਰਾਗਾਗਾ ਦੇ ਨੇੜਲੇ ਪਿੰਡ ਗਾਗਾ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਤੋਂ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਕਰਹਾਲੀ ਸਾਹਿਬ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਮਤਿ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਕਥਾ-ਵਿਚਾਰ ਕਰਦਿਆਂ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ।

Ad Position 21
No active advertisement
ਪੰਜਾਬ ਦੀ ਜਵਾਨੀ ਬਚਾਉਣ ਲਈ ਘਰ-ਘਰ ਗੁਰੂ ਦਾ ਸੁਨੇਹਾ ਪਹੁੰਚਾਉਣ ਦੀ ਲੋੜ - ਐਡਵੋਕੇਟ ਧਾਮੀ 29-08-2026
ਲਹਿਰਾਗਾਗਾ, 28 ਅਗਸਤ (ਅਸ਼ੋਕ ਗਰਗ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਦੂਸਰੇ ਪੜਾਅ ਤਹਿਤ ਲਹਿਰਾਗਾਗਾ ਦੇ ਨੇੜਲੇ ਪਿੰਡ ਗਾਗਾ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਤੋਂ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਕਰਹਾਲੀ ਸਾਹਿਬ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਮਤਿ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਕਥਾ-ਵਿਚਾਰ ਕਰਦਿਆਂ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ। ਰਵਾਨਗੀ ਦੀ ਅਰਦਾਸ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਤੇ ਕੀਤੀ, ਜਿਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਪਾਲਕੀ ’ਚ ਸੁਸ਼ੋਭਿਤ ਕੀਤਾ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬਾਬਾ ਮੱਖਣ ਸ਼ਾਹ ਜੀ ਲੁਬਾਣਾ ਦਾ ਜਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਪਛਾਣ ਕਰਕੇ ‘ਸਾਚਾ ਗੁਰੂ ਲਾਧੋ ਰੇ’ ਦਾ ਜੋ ਮਹਾਨ ਸੰਦੇਸ਼ ਸਿੱਖ ਸੰਗਤ ਨੂੰ ਦਿੱਤਾ, ਉਹ ਸਿਰਫ਼ ਇਤਿਹਾਸਕ ਘਟਨਾ ਨਹੀਂ, ਸਗੋਂ ਗੁਰੂ ਪ੍ਰਤੀ ਅਟੁੱਟ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਾਨੂੰ ਅੱਜ ਦਸਵੇਂ ਪਾਤਸ਼ਾਹ ਜੀ ਦੇ ਹੁਕਮ ‘ਗੁਰੂ ਮਾਨਿਓ ਗ੍ਰੰਥ’ ਨੂੰ ਜੀਵਨ ਦਾ ਆਧਾਰ ਬਣਾਉਂਦਿਆਂ ਕਿਸੇ ਵੀ ਦੇਹਧਾਰੀ ਨੂੰ ਗੁਰੂ ਮੰਨਣ ਦੇ ਭੁਲੇਖੇ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸੇ ਗੁਰੂ ਸਿਧਾਂਤ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਪੰਥਕ ਏਕਤਾ ਦਾ ਸੰਦੇਸ਼ ਸੰਗਤ ਤੱਕ ਪਹੁੰਚਾਉਣ ਲਈ ਮੀਰੀ-ਪੀਰੀ ਖ਼ਾਲਸਾ ਮਾਰਚ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ ਸਭ ਤੋਂ ਵੱਡੀ ਚਿੰਤਾ ਨਸ਼ਿਆਂ ਦੀ ਮਾਰ ਹੈ। ਸਾਨੂੰ ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਦਿਆਂ ਸਰਕਾਰਾਂ ਨੂੰ ਵੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਜਵਾਬਦੇਹ ਬਣਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਨਸ਼ੇ ਦੀ ਲਪੇਟ ਵਿੱਚ ਆਏ ਨੌਜਵਾਨਾਂ ਨੂੰ ਨਫ਼ਰਤ ਨਹੀਂ, ਸਗੋਂ ਪਿਆਰ, ਸਹਾਰਾ ਅਤੇ ਮੁੜ ਚੰਗੇ ਜੀਵਨ ਵੱਲ ਲਿਆਉਣ ਦਾ ਮੌਕਾ ਦੇਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਇਸ ਦੇ ਨਾਲ ਸਾਨੂੰ ਆਪਣੇ ਬੱਚਿਆਂ ਨੂੰ ਸਿੱਖੀ ਸਰੂਪ ਅਤੇ ਗੁਰਬਾਣੀ ਨਾਲ ਜੋੜਨ ਲਈ ਵੀ ਯਤਨਸ਼ੀਲ ਹੋਣ ਦੀ ਲੋੜ ਹੈ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਖ਼ਾਲਸਾ ਮਾਰਚ ਦੌਰਾਨ ਸੰਗਤਾਂ ਅਤੇ ਖ਼ਾਸ ਕਰਕੇ ਬਜ਼ੁਰਗਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਨੌਜਵਾਨੀ ਦੀ ਇੱਕ ਬਹੁਤ ਹੀ ਦਰਦਨਾਕ ਤਸਵੀਰ ਸਾਹਮਣੇ ਆ ਰਹੀ ਹੈ। ਛੋਟੀ ਉਮਰ ਦੇ ਅਨੇਕਾਂ ਨੌਜਵਾਨ ਚਿੱਟੇ ਵਰਗੇ ਨਸ਼ਿਆਂ ਦੀ ਭੇਟ ਚੜ੍ਹ ਕੇ ਆਪਣੀਆਂ ਕੀਮਤੀ ਜ਼ਿੰਦਗੀਆਂ ਗੁਆ ਚੁੱਕੇ ਹਨ। ਇਹ ਸਮੁੱਚੇ ਪੰਜਾਬ ਦਾ ਦਰਦ ਹੈ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮਕਸਦ ਜਿੱਥੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਹੈ ਉਥੇ ਪੰਜਾਬ ਦੀ ਨੌਜਵਾਨੀ ਨੂੰ ਬਾਣੀ ਅਤੇ ਬਾਣੇ ਨਾਲ ਜੋੜਨਾ, ਗੁਰਸਿੱਖੀ ਜੀਵਨ ਅਤੇ ਆਪਣੇ ਗੌਰਵਮਈ ਵਿਰਸੇ ਵੱਲ ਪ੍ਰੇਰਿਤ ਕਰਨਾ ਹੈ। ਇਹ ਸੁਨੇਹਾ ਲੈ ਕੇ ਖ਼ਾਲਸਾ ਮਾਰਚ ਪੰਜਾਬ ਦੇ ਪਿੰਡ ਪਿੰਡ ਤੱਕ ਪਹੁੰਚ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਖ਼ਾਲਸਾ ਮਾਰਚ ਦੀ ਸੰਪੂਰਨਤਾ ਮਗਰੋਂ ਹਰ ਹਲਕੇ ਵਿੱਚ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨੀ ਪੰਜਾਬ ਦਾ ਭਵਿੱਖ ਹੈ। ਇਸ ਲਈ ਹਰ ਮਾਂ-ਪਿਉ ਅਤੇ ਹਰ ਗੁਰਸਿੱਖ ਦਾ ਫ਼ਰਜ਼ ਹੈ ਕਿ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾ ਕੇ ਗੁਰੂ ਨਾਲ ਜੋੜੇ। ਉਨ੍ਹਾਂ ਖ਼ਾਲਸਾ ਮਾਰਚ ਵਿੱਚ ਸਹਿਯੋਗ ਕਰ ਰਹੀਆਂ ਸਮੂਹ ਜਥੇਬੰਦੀਆਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ। ਜ਼ਿਕਰਯੋਗ ਹੈ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਪ੍ਰਤੀ ਸੰਗਤ ਅੰਦਰ ਵੱਡਾ ਉਤਸ਼ਾਹ ਹੈ। ਮਾਰਚ ਦੌਰਾਨ ਨੌਜੁਆਨ ਜਿੱਥੇ ਸਾਬਤ ਸੂਰਤ ਹੋਣ ਦਾ ਪ੍ਰਣ ਕਰ ਰਹੇ ਹਨ, ਉਥੇ ਹੀ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਤਿਆਰ ਹੋ ਰਹੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ, ਗੁਰਲਾਲ ਸਿੰਘ ਫ਼ਤਿਹਗੜ੍ਹ, ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਬੀਬੀ ਪਰਮਜੀਤ ਕੌਰ ਭੰਗੂ, ਸ਼੍ਰੋਮਣੀ ਅਕਾਲੀ ਦਲ ਹਲਕਾ ਲਹਿਰਾਗਾਗਾ ਦੇ ਇੰਚਾਰਜ ਐਡਵੋਕੇਟ ਗਗਨਦੀਪ ਸਿੰਘ ਖੰਡੇਬਾਦ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਕਲਗ਼ੀਧਰ ਟਰੱਸਟ ਬੜੂ ਸਾਹਿਬ ਤੋਂ ਬਾਬਾ ਜਗਜੀਤ ਸਿੰਘ, ਮੈਨੇਜਰ ਸਤਨਾਮ ਸਿੰਘ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਸ਼ਮਸ਼ੇਰ ਸਿੰਘ ਬਾਲੇਵਾਲ, ਇੰਚਾਰਜ ਭੋਲਾ ਸਿੰਘ, ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ, ਗੁਰਵਿੰਦਰ ਸਿੰਘ ਮੁਹਾਲੀ, ਸੰਦੀਪ ਸਿੰਘ ਕਲੋਤਾ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮ ਨਾਲ ਮੁੱਖ ਮੰਤਰੀ ਵਲੋਂ ਮੀਟਿੰਗ ਰੱਦ ਕਰਕੇ ਕਾਰਵਾਈ ਦੀ ਧਮਕੀ ਦੇਣਾ ਮੰਦਭਾਗਾ - ਜੱਸੀ ਮੰਨਵੀ ਅਗਲੀ ਖ਼ਬਰ ਬਿਜਲੀ ਟਰਾਂਸਫਾਰਮ ‘ਤੇ ਚੜ੍ਹੀ ਕਾਟੋ ਦੇ ਪਾਏ ਨੁਕਸ ਨੇ ਬਿਜਲੀ ਮੁਲਾਜ਼ਮ ਭੰਬਲ ਭੂਸੇ ‘ਚ ਪਾਏ, ਸ਼ਹਿਰ ਦੀ ਬਿਜਲੀ ਪੰਜ ਘੰਟ...
Ad Position 24