ਮੁਲਾਜ਼ਮ ਨਾਲ ਮੁੱਖ ਮੰਤਰੀ ਵਲੋਂ ਮੀਟਿੰਗ ਰੱਦ ਕਰਕੇ ਕਾਰਵਾਈ ਦੀ ਧਮਕੀ ਦੇਣਾ ਮੰਦਭਾਗਾ - ਜੱਸੀ ਮੰਨਵੀ
ਅਹਿਮਦਗੜ੍ਹ, 28 ਅਗਸਤ (ਸੁਖਜੀਤ ਸਿੰਘ ਖੇੜਾ) - ਸੂਬੇ ਦੇ ਮੁਲਾਜ਼ਮਾਂ ਅਤੇ ਮੁੱਖ ਮੰਤਰੀ ਦਰਮਿਆਨ ਹੋਣ ਵਾਲੀ ਮੀਟਿੰਗ ਰੱਦ ਕਰਕੇ ਮੁਲਾਜਮਾਂ ਤੇ ਕਾਰਵਾਈ ਦੀ ਧਮਕੀ ਦੇਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਪਾਰਟੀ ਉਮੀਦਵਾਰ ਜਸਬੀਰ ਸਿੰਘ ਜੱਸੀ ਮੰਨਵੀ ਨੇ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸੁਣਨੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਦੇ ਜਲਦ ਹੱਲ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਇੱਥੇ ਜਾਰੀ ਇੱਕ ਬਿਆਨ ਵਿੱਚ ਜੱਸੀ ਮੰਨਵੀ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਮਹਾਂ ਹੜਤਾਲ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ।
ਵ
ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਪਾਰਟੀ ਉਮੀਦਵਾ
29-08-2026
ਅਹਿਮਦਗੜ੍ਹ, 28 ਅਗਸਤ (ਸੁਖਜੀਤ ਸਿੰਘ ਖੇੜਾ) - ਸੂਬੇ ਦੇ ਮੁਲਾਜ਼ਮਾਂ ਅਤੇ ਮੁੱਖ ਮੰਤਰੀ ਦਰਮਿਆਨ ਹੋਣ ਵਾਲੀ ਮੀਟਿੰਗ ਰੱਦ ਕਰਕੇ ਮੁਲਾਜਮਾਂ ਤੇ ਕਾਰਵਾਈ ਦੀ ਧਮਕੀ ਦੇਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਪਾਰਟੀ ਉਮੀਦਵਾਰ ਜਸਬੀਰ ਸਿੰਘ ਜੱਸੀ ਮੰਨਵੀ ਨੇ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸੁਣਨੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਦੇ ਜਲਦ ਹੱਲ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਇੱਥੇ ਜਾਰੀ ਇੱਕ ਬਿਆਨ ਵਿੱਚ ਜੱਸੀ ਮੰਨਵੀ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਮਹਾਂ ਹੜਤਾਲ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਵੱਡੇ ਪੱਧਰ ’ਤੇ ਹੋਈ ਸ਼ਮੂਲੀਅਤ ਸਰਕਾਰ ਪ੍ਰਤੀ ਉਨ੍ਹਾਂ ਵਿੱਚ ਵਧ ਰਹੀ ਨਾਰਾਜ਼ਗੀ ਅਤੇ ਨਿਰਾਸ਼ਾ ਨੂੰ ਦਰਸਾਉਂਦੀ ਹੈ। ਜੱਸੀ ਮੰਨਵੀ ਨੇ ਕਿਹਾ ਕਿ ਸੂਬਾ ਤਾਂ ਹੀ ਤਰੱਕੀ ਕਰ ਸਕਦਾ ਹੈ ਜਦੋਂ ਮੁਲਾਜ਼ਮ ਆਤਮ-ਵਿਸ਼ਵਾਸ, ਸਨਮਾਨ ਅਤੇ ਪੂਰੇ ਮਨੋਬਲ ਨਾਲ ਆਪਣੀਆਂ ਸੇਵਾਵਾਂ ਨਿਭਾਉਣ। ਉਨ੍ਹਾਂ ਮੁੱਖ ਮੰਤਰੀ ਨੂੰ ਸਰਕਾਰ ਦੀ ਪਹੁੰਚ ’ਤੇ ਮੁੜ ਵਿਚਾਰ ਕਰਨ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਤੁਰੰਤ ਗੱਲਬਾਤ ਸ਼ੁਰੂ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਅਤੇ ਸੁਖਾਵਾਂ ਹੱਲ ਯਕੀਨੀ ਬਣਾਉਣ ਦੀ ਅਪੀਲ ਕੀਤੀ।