28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਕਿਰਤੀ ਕਿਸਾਨ ਯੂਨੀਅਨ ਵਲੋਂ ਚੰਡੀਗੜ੍ਹ ਧਰਨੇ ਲਈ ਲਾਮਬੰਦੀ

ਸੰਗਰੂਰ, 28 ਅਗਸਤ (ਧੀਰਜ ਪਸ਼ੌਰੀਆ, ਅਮਨਦੀਪ ਸਿੰਘ ਬਿੱਟਾ) - ਕਿਰਤੀ ਕਿਸਾਨ ਯੂਨੀਅਨ ਬਲਾਕ ਸੰਗਰੂਰ ਦੀ ਮੀਟਿੰਗ ਪ੍ਰਧਾਨ ਸਤਵਿੰਦਰ ਸਿੰਘ ਬਹਾਦਰਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਪੰਜਾਬ ਦੀਆਂ ਮੰਗਾਂ ਨੂੰ ਲੈ ਕੇ ਲੱਗ ਰਹੇ ਸੱਤ ਰੋਜਾ ਮੋਰਚੇ ਦੀ ਤਿਆਰੀ ਸਬੰਧੀ ਚਰਚਾ ਕੀਤੀ ਗਈ ਅਤੇ ਵੱਖ-ਵੱਖ ਪਿੰਡਾਂ ਵਿੱਚ ਤਿਆਰੀ ਮੁਹਿੰਮ ਚਲਾ ਕੇ ਟਰੈਕਟਰ ਟਰਾਲੀਆਂ ਨਾਲ ਮੋਰਚੇ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਪਹੁੰਚੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ ਨੇ ਦੱਸਿਆ ਕਿ ਪੰਜਾਬ ਇਸ ਸਮੇਂ ਗੰਭੀਰ ਜਲ ਸੰਕਟ ਵਲ ਵਧ ਰਿਹਾ ਹੈ ਪਰ ਪੰਜਾਬ ਦੀ ਸਰਕਾਰ ਇਸ ਮਾਮਲੇ ਤੇ ਗੰਭੀਰ ਨਹੀਂ ਹੈ।

Ad Position 21
No active advertisement
ਅਜੀਤ ਡੈਸਕ 29-08-2026
ਸੰਗਰੂਰ, 28 ਅਗਸਤ (ਧੀਰਜ ਪਸ਼ੌਰੀਆ, ਅਮਨਦੀਪ ਸਿੰਘ ਬਿੱਟਾ) - ਕਿਰਤੀ ਕਿਸਾਨ ਯੂਨੀਅਨ ਬਲਾਕ ਸੰਗਰੂਰ ਦੀ ਮੀਟਿੰਗ ਪ੍ਰਧਾਨ ਸਤਵਿੰਦਰ ਸਿੰਘ ਬਹਾਦਰਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਪੰਜਾਬ ਦੀਆਂ ਮੰਗਾਂ ਨੂੰ ਲੈ ਕੇ ਲੱਗ ਰਹੇ ਸੱਤ ਰੋਜਾ ਮੋਰਚੇ ਦੀ ਤਿਆਰੀ ਸਬੰਧੀ ਚਰਚਾ ਕੀਤੀ ਗਈ ਅਤੇ ਵੱਖ-ਵੱਖ ਪਿੰਡਾਂ ਵਿੱਚ ਤਿਆਰੀ ਮੁਹਿੰਮ ਚਲਾ ਕੇ ਟਰੈਕਟਰ ਟਰਾਲੀਆਂ ਨਾਲ ਮੋਰਚੇ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਪਹੁੰਚੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ ਨੇ ਦੱਸਿਆ ਕਿ ਪੰਜਾਬ ਇਸ ਸਮੇਂ ਗੰਭੀਰ ਜਲ ਸੰਕਟ ਵਲ ਵਧ ਰਿਹਾ ਹੈ ਪਰ ਪੰਜਾਬ ਦੀ ਸਰਕਾਰ ਇਸ ਮਾਮਲੇ ਤੇ ਗੰਭੀਰ ਨਹੀਂ ਹੈ। ਰਸਾਇਣਿਕ ਖੇਤੀ ਮਾਡਲ ਦੀ ਵਜ੍ਹਾ ਕਰਕੇ ਧਰਤੀ ਹੇਠੋਂ ਬੇਹਿਸਾਬਾ ਪਾਣੀ ਕੱਢਿਆ ਜਾ ਰਿਹਾ ਹੈ ਪੰਜਾਬ ਵਿੱਚ ਵੱਖ ਵੱਖ ਸਨਅਤੀ ਸ਼ਹਿਰਾਂ ਵੱਲੋਂ ਰਸਾਇਣ ਮਿਲਿਆ ਤੇ ਪ੍ਰਦੂਸ਼ਿਤ ਪਾਣੀ ਦਰਿਆਵਾਂ ਵਿੱਚ ਅਤੇ ਧਰਤੀ ਹੇਠਾਂ ਪਾਇਆ ਜਾ ਰਿਹਾ ਹੈ। ਸੰਯੁਕਤ ਮੋਰਚੇ ਵੱਲੋਂ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ ਦਰਿਆਈ ਪਾਣੀਆਂ ਦਾ ਮਾਮਲਾ ਰਿਪੇਰੀਅਨ ਸਿਧਾਂਤ ਅਨੁਸਾਰ ਹੱਲ ਕੀਤਾ ਜਾਵੇ ਅਤੇ ਪੰਜਾਬ ਪੁਨਰ ਗਠਨ ਐਕਟ ਦੀਆਂ ਧਾਰਾਵਾਂ 78,79,80 ਰੱਦ ਕਰਕੇ ਪੰਜਾਬ ਦੇ ਪਾਣੀਆਂ ਦਾ ਹੱਕ ਪੰਜਾਬ ਨੂੰ ਦਿੱਤਾ ਜਾਵੇ। ਇਸੇ ਤਰ੍ਹਾਂ ਚੰਡੀਗੜ੍ਹ ਮੋਰਚੇ ਵਿੱਚ ਭਾਰਤ ਅਮਰੀਕਾ ਵਪਾਰ ਸਮਝੌਤੇ ਨੂੰ ਰੱਦ ਕਰਨ ਕਿਸਾਨਾਂ ਦੀ ਕਰਜ਼ਾ ਮੁਕਤੀ, ਮੱਕੀ, ਮੂੰਗੀ, ਆਲੂ ਮਟਰ, ਬਾਸਮਤੀ ਸਮੇਤ ਛੇ ਫਸਲਾਂ ਦੀ ਪੰਜਾਬ ਸਰਕਾਰ ਐਮਐਸਪੀ ਤਹਿ ਕਰਕੇ ਖਰੀਦ ਦੀ ਗਰੰਟੀ ਕਰੇ, ਬਿਜਲੀ ਬਿੱਲ ਅਤੇ ਬੀਜ ਬਿੱਲ ਰੱਦ ਕੀਤੇ ਜਾਣ । ਮੀਟਿੰਗ ਵਿੱਚ ਬਲਾਕ ਸਕੱਤਰ ਦਵਿੰਦਰ ਸਿੰਘ ਦੁੱਗਾਂ, ਖਜਾਨਚੀ ਰਣਜੀਤ ਸਿੰਘ ਚੱਠੇ, ਬਲਾਕ ਆਗੂ ਗੁਰਮੀਤ ਸਿੰਘ ਕੁੰਨਰਾਂ, ਬੇਅੰਤ ਸਿੰਘ ਚੱਠੇ, ਗੁਰਜੀਤ ਸਿੰਘ ਅਤੇ ਗੁਰਮੇਲ ਸਿੰਘ ਉਭਾਵਾਲ ਅਤੇ ਬਲਜੀਤ ਸਿੰਘ ਦੁੱਗਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਦਿੜ੍ਹਬਾ ਵਿਖੇ ਮੀਰੀ ਪੀਰੀ ਖਾਲਸਾ ਮਾਰਚ ਦਾ ਸੰਗਤਾਂ ਨੇ ਕੀਤਾ ਭਰਵਾਂ ਸਵਾਗਤ ਅਗਲੀ ਖ਼ਬਰ ਦਿੜ੍ਹਬਾ ਪੁੱਜੇ ਖ਼ਾਲਸਾ ਮਾਰਚ ਦਾ ਸੰਗਤਾਂ ਵੱਲੋਂ ਜੋਸ਼ੋ-ਖਰੋਸ਼ ਨਾਲ ਸਵਾਗਤ
Ad Position 24