30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਕਿਸਾਨਾਂ ਵਲੋਂ ਅਮਨ ਅਰੋੜਾ ਦੀ ਕੋਠੀ ਅੱਗੇ ਪੰਜ ਰੋਜ਼ਾ ਮੋਰਚਾ ਲਾਉਣ ਦਾ ਐਲਾਨ

ਸੁਨਾਮ ਊਧਮ ਸਿੰਘ ਵਾਲਾ, 29 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਦੀ ਇਕ ਮੀਟਿੰਗ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਸੂਬਾਈ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਦੀ ਪ੍ਰਧਾਨੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ। ਜਿਸ ਵਿਚ ਅਗਲੇ ਸੰਘਰਸ਼ ਦੀ ਰਣਨੀਤੀ ਉਲੀਕਣ ਦੇ ਨਾਲ-ਨਾਲ ਤਿਆਰੀ ਸਬੰਧੀ ਵਿਚਾਰ ਚਰਚਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 30-08-2026
ਸੁਨਾਮ ਊਧਮ ਸਿੰਘ ਵਾਲਾ, 29 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਦੀ ਇਕ ਮੀਟਿੰਗ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਸੂਬਾਈ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਦੀ ਪ੍ਰਧਾਨੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ।ਜਿਸ ਵਿਚ ਅਗਲੇ ਸੰਘਰਸ਼ ਦੀ ਰਣਨੀਤੀ ਉਲੀਕਣ ਦੇ ਨਾਲ-ਨਾਲ ਤਿਆਰੀ ਸਬੰਧੀ ਵਿਚਾਰ ਚਰਚਾ ਕੀਤੀ ਗਈ। ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬੇ ਦੀ ਆਪ ਸਰਕਾਰ ਵਲੋਂ ਸ਼ੰਭੂ ਖਨੌਰੀ ਬਾਰਡਰ ਤੇ ਕੇਂਦਰ ਸਰਕਾਰ ਦੇ ਖਿਲਾਫ ਲੱਗੇ ਮੋਰਚੇ ਨੂੰ ਭਾਜਪਾ ਦੀ ਸਹਿ ਤੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਕੇ ਉਖੇੜ ਦਿੱਤਾ।ਇਸ ਸਮੇ ਕਿਸਾਨਾਂ ਦੀਆਂ ਟਰਾਲੀਆਂ ਸਮੇਤ 3 ਕਰੋੜ 77 ਲੱਖ ਰੁਪਏ ਦਾ ਸਾਮਾਨ ਖੁਰਦ ਬੁਰਦ ਕਰ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਕੱਟੜ ਇਮਾਨਦਾਰ ਕਹਾਉਣ ਵਾਲੀ ਸਰਕਾਰ ਦੇ ਆਗੂਆਂ ਦੀਆਂ ਵਰਕਸ਼ਾਪਾਂ ਤੇ ਨਗਰ ਕੌਂਸਲ ਦੇ ਦਫ਼ਤਰਾਂ ਚੋਂ ਵੱਢਕੇ ਦੱਬਿਆ ਸਾਮਾਨ ਬਰਾਮਦ ਵੀ ਹੋ ਗਿਆ ਪਰ ਆਪ ਸਰਕਾਰ ਅਜੇ ਵੀ ਆਪਣੇ ਚਹੇਤੇ ਦੋਸ਼ੀ ਆਗੂਆਂ ਨੂੰ ਬਚਾਉਣ ਤੇ ਲੱਗੀ ਹੋਈ ਹੈ ਜਦੋਂ ਕਿ ਕਿਸਾਨਾਂ ਦੇ ਸਮਾਨ ਦੀ ਭਰਪਾਈ ਕਰਨ ਲਈ ਮੁਨਕਰ ਹੋ ਰਹੀ ਹੈ।ਜਿਸ ਦੇ ਰੋਸ ਵਜੋਂ ਮੋਰਚੇ ਦੇ ਸੱਦੇ ਤੇ ਭਲਕੇ 31 ਅਗਸਤ ਨੂੰ ਕਿਸਾਨ ਮਜਦੂਰਾਂ ਦੇ ਇਕ ਵੱਡੇ ਇਕੱਠ ਵਲੋਂ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਕਿਸਾਨ ਆਗੂ ਕੁਲਵਿੰਦਰ ਸੋਨੀ ਲੌਂਗੋਵਾਲ ਨੇ ਕਿਹਾ ਪਿੰਡਾਂ ਵਿਚ ਟਰਾਲੀ ਚੋਰੋ ਸ਼ੰਭੂ ਖਨੌਰੀ ਮੋਰਚੇ ਤੋਂ ਲੁੱਟਿਆ ਸਮਾਨ ਮੋੜੋ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਸ ਨੂੰ ਲੈਕੇ 14 ਤੋਂ 18 ਸਤੰਬਰ ਤੱਕ ਸੈਂਕੜੇ ਟਰੈਕਟਰ ਟਰਾਲੀਆਂ ਸਮੇਤ ਵੱਡਾ ਇਕੱਠ ਕਰਕੇ ਆਪ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਮੋਰਚਾ ਲਾਇਆ ਜਾਵੇਗਾ। ਇਸ ਮੌਕੇ ਹਰਦੇਵ ਸਿੰਘ ਕੁਲਾਰ ਖੁਰਦ, ਰਾਜਪਾਲ ਸਿੰਘ ਮੰਗਵਾਲ, ਸੰਤ ਰਾਮ ਛਾਜਲੀ, ਅਮਰ ਸਿੰਘ, ਬਲਵਿੰਦਰ ਸਿੰਘ, ਮਿੱਠੂ ਸਿੰਘ ਤੁੰਗਾਂ, ਸੁਖਦੇਵ ਸਿੰਘ ਅਤੇ ਦਰਵਾਰਾ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਚਹਿਰੀਆਂ ਮਲੇਰਕੋਟਲਾ ਵਿਖੇ ਬੂਟੇ ਲਗਾਏ ਅਗਲੀ ਖ਼ਬਰ ਸੰਗਰੂਰ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ
Ad Position 24