ਪਿੰਡ ਨੰਗਲ ਵਿਖੇ ਸਰਪੰਚ ਮਨਪ੍ਰੀਤ ਸਿੰਘ ਮਨੀ ਦੀ ਅਗਵਾਈ ‘ਚ ਬੂਟੇ ਲਗਾਉਣ ਦੀ ਸ਼ੁਰੂਆਤ ਕਰਦੇ ਹੋਏ ਪੰਚਾਇਤ ਮੈਂਬਰ ਅਤੇ ਪਤਵੰਤੇ।
ਸੰਗਰੂਰ, 29 ਅਗਸਤ (ਅਮਨਦੀਪ ਸਿੰਘ ਬਿੱਟਾ) - ਦੂਨ ਇੰਟਰਨੈਸ਼ਨਲ ਸਕੂਲ, ਸੰਗਰੂਰ ਵਿਖੇ ਅਧਿਆਪਕ ਮਾਪੇ ਮਿਲਣੀ ‘ਤੇ ਵਿਦਿਆਰਥੀਆਂ ਦੁਆਰਾ ਤਿਆਰ ਕੀਤੇ ਗਏ ਸੋਸ਼ਲ ਸਾਇੰਸ (ਸਮਾਜਿਕ ਸਿੱਖਿਆ), ਸਾਇੰਸ ਅਤੇ ਮੈਥ (ਗਣਿਤ) ਦੇ ਮਾਡਲਾਂ ਦੀ ਇੱਕ ਰੰਗਾਰੰਗ ਅਤੇ ਗਿਆਨਵਰਧਕ ਪ੍ਰਦਰਸ਼ਨੀ (ਐਗਜ਼ੀਬਿਸ਼ਨ) ਦਾ ਆਯੋਜਨ ਕੀਤਾ ਗਿਆ। ਇਸ ਪ੍ਰਦਰਸ਼ਨੀ ਦਾ ਮੁੱਖ ਮਕਸਦ ਵਿਦਿਆਰਥੀਆਂ ਅੰਦਰ ਰਚਨਾਤਮਕਤਾ, ਵਿਗਿਆਨਕ ਦ੍ਰਿਸ਼ਟੀਕੋਣ ਅਤੇ ਵਿਵਹਾਰਕ ਗਿਆਨ ਨੂੰ ਉਤਸ਼ਾਹਿਤ ਕਰਨਾ ਸੀ ਅਤੇ ਛਿਮਾਹੀ ਪ੍ਰੀਖਿਆਵਾਂ ਤੋਂ ਪਹਿਲਾਂ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਪ੍ਰਤੀ ਜਾਗਰੂਕ ਕਰਨਾ ਸੀ।
ਸੰਗਰੂਰ, 29 ਅਗਸਤ (ਅਮਨਦੀਪ ਸਿੰਘ ਬਿੱਟਾ) - ਦੂਨ ਇੰਟਰਨੈਸ਼ਨਲ ਸਕੂਲ, ਸੰਗਰੂਰ ਵਿਖੇ ਅਧਿਆਪਕ ਮਾਪੇ ਮਿਲਣੀ ‘ਤੇ ਵਿਦਿਆਰਥੀਆਂ ਦੁਆਰਾ ਤਿਆਰ ਕੀਤੇ ਗਏ ਸੋਸ਼ਲ ਸਾਇੰਸ (ਸਮਾਜਿਕ ਸਿੱਖਿਆ), ਸਾਇੰਸ ਅਤੇ ਮੈਥ (ਗਣਿਤ) ਦੇ ਮਾਡਲਾਂ ਦੀ ਇੱਕ ਰੰਗਾਰੰਗ ਅਤੇ ਗਿਆਨਵਰਧਕ ਪ੍ਰਦਰਸ਼ਨੀ (ਐਗਜ਼ੀਬਿਸ਼ਨ) ਦਾ ਆਯੋਜਨ ਕੀਤਾ ਗਿਆ। ਇਸ ਪ੍ਰਦਰਸ਼ਨੀ ਦਾ ਮੁੱਖ ਮਕਸਦ ਵਿਦਿਆਰਥੀਆਂ ਅੰਦਰ ਰਚਨਾਤਮਕਤਾ, ਵਿਗਿਆਨਕ ਦ੍ਰਿਸ਼ਟੀਕੋਣ ਅਤੇ ਵਿਵਹਾਰਕ ਗਿਆਨ ਨੂੰ ਉਤਸ਼ਾਹਿਤ ਕਰਨਾ ਸੀ ਅਤੇ ਛਿਮਾਹੀ ਪ੍ਰੀਖਿਆਵਾਂ ਤੋਂ ਪਹਿਲਾਂ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮਿਲਣੀ ਦੌਰਾਨ ਮਾਪਿਆਂ ਨੇ ਆਪਣੇ ਬੱਚਿਆਂ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਦਾ ਵਿਸਤਾਰਪੂਰਵਕ ਜਾਇਜ਼ਾ ਲਿਆ। ਮਾਪਿਆਂ ਨੇ ਅਧਿਆਪਕਾਂ ਨਾਲ ਸਿੱਧੀ ਗੱਲਬਾਤ ਕਰਕੇ ਬੱਚਿਆਂ ਦੀ ਪੜ੍ਹਾਈ, ਰੁਝੇਵੇਂ, ਨਤੀਜਿਆਂ ਅਤੇ ਉਨ੍ਹਾਂ ਦੀਆਂ ਕਮਜ਼ੋਰੀਆਂ ਨੂੰ ਦੂਰ ਕਰਨ ਲਈ ਅਹਿਮ ਸੁਝਾਅ ਪ੍ਰਾਪਤ ਕੀਤੇ।ਸਕੂਲ ਆਏ ਮਾਪਿਆਂ ਨੇ ਬੱਚਿਆਂ ਦੁਆਰਾ ਬਣਾਏ ਗਏ ਮਾਡਲਾਂ ਦੀ ਭਰਪੂਰ ਸ਼ਲਾਘਾ ਕੀਤੀ। ਸਕੂਲ ਦੇ ਚੇਅਰਮੈਨ ਸ. ਅਜੀਤਇੰਦਰ ਸਿੰਘ ਮਾਨਸ਼ਾਹੀਆ , ਮੇਨੈਜਿੰਗ ਡਾਇਰੈਕਟਰ ਸ੍ਰੀਮਤੀ ਹਰਨੀਤ ਕੌਰ ਮਾਨਸ਼ਾਹੀਆ, ਡਾਇਰੈਕਟਰ ਸ੍ਰੀਮਤੀ ਅਨੁਰੂਪ ਜੌਹਲ ਅਤੇ ਪ੍ਰਿੰਸੀਪਲ ਸ੍ਰੀਮਤੀ ਅੰਜਲੀ ਸਿੱਧੂ ਨੇ ਇਸ ਮੌਕੇ ‘ਤੇ ਬੱਚਿਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਨਾਲ ਬੱਚਿਆਂ ਵਿੱਚ ਕਿਤਾਬੀ ਗਿਆਨ ਤੋਂ ਇਲਾਵਾ ਪ੍ਰੈਕਟੀਕਲ ਸੋਚ ਦਾ ਵਿਕਾਸ ਹੁੰਦਾ ਹੈ। ਪ੍ਰੀਖਿਆਵਾਂ ਦੇ ਦਿਨਾਂ ਵਿੱਚ ਬੱਚਿਆਂ ਦੀ ਖ਼ੁਰਾਕ ਅਤੇ ਨੀਂਦ ਦਾ ਵਿਸ਼ੇਸ਼ ਖ਼ਿਆਲ ਰੱਖੋ ਤਾਂ ਜੋ ਉਹ ਮਾਨਸਿਕ ਤਣਾਅ ਤੋਂ ਮੁਕਤ ਰਹਿਣ ਅਤੇ ਬੱਚਿਆਂ ਨੂੰ ਮੋਬਾਈਲ ਫ਼ੋਨ ਤੋਂ ਦੂਰ ਰੱਖ ਕੇ ਪੜ੍ਹਾਈ ਵੱਲ ਪ੍ਰੇਰਿਤ ਕੀਤਾ ਜਾਵੇ।