30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗੱਲਬਾਤ ਕਰਦੇ ਹੋਏ ਪੈਨਸ਼ਨਰ ਆਗੂ। ਸੰਗਰੂਰ ਵਿੱਚ ਪੈਨਸ਼ਨਰ ਵੱਡੀ ਗਿਣਤੀ ਵਿੱਚ ਹੋਏ ਸ਼ਾਮਿਲ

ਸੰਗਰੂਰ, 29 ਅਗਸਤ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਤਹਿਸੀਲ ਕੰਪਲੈਕਸ ਵਿਖੇ ਪੰਜਾਬ ਸਟੇਟ ਪੈਨਸ਼ਨਰ ਕਨਫੈਡਰੇਸ਼ਨ ਦੇ ਸੂਬਾਈ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਅਰੋੜਾ ਜੋ ਕਿ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਵੀ ਪ੍ਰਧਾਨ ਹਨ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ਤੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੋਲਿਆਂ ਕਰਨ ਦੇ ਰੋਸ ਵੱਜੋ ਪੰਜਾਬ ਦੇ ਸਮੁੱਚੇ ਮੁਲਾਜ਼ਮ, ਪੈਨਸ਼ਨਰ ਵੱਲੋਂ ਅੱਜ ਸਮੁੱਚੇ ਦਫ਼ਤਰਾਂ, ਸਕੂਲਾਂ ਵਿਚੋਂ ਛੁੱਟੀਆਂ ਲੈ ਕੇ ਕੀਤੀ ਗਈ ਪੰਜਾਬ ਮਹਾਂ ਹੜਤਾਲ ਦੌਰਾਨ ਕੀਤੇ ਧਰਨੇ ਮੁਜ਼ਾਹਰੇ ਅਤੇ ਰੈਲੀਆਂ ਵਿੱਚ ਪੈਨਸ਼ਨਰਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਮੁਲਾਜ਼ਮ ਅਤੇ ਪੈਨਸ਼ਨਰਾਂ ਦੇ ਏਕੇ ਦਾ ਸਬੂਤ ਦਿੱਤਾ ਗਿਆ। ਜ਼ਿਲ੍ਹਾ ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਜਨਰਲ ਸਕੱਤਰ ਦਰਸ਼ਨ ਸਿੰਘ ਨੌਰਥ, ਸੀਨੀਅਰ ਮੀਤ ਪ੍ਰਧਾਨ ਆਰਐਲ ਪਾਂਧੀ, ਜ਼ਿਲ੍ਹਾ ਵਿੱਤ ਸਕੱਤਰ ਕਰਨੈਲ ਸਿੰਘ ਸੇਖੋ, ਜ਼ਿਲ੍ਹਾ ਦਫ਼ਤਰ ਸਕੱਤਰ ਸੁਰਿੰਦਰ ਸਿੰਘ ਸੋਢੀ, ਸੱਤਪਾਲ ਸਿੰਗਲਾ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਮੰਗਵਾਲ, ਗੁਰਦੇਵ ਸਿੰਘ ਲ ੂੰਬਾ ਨੇ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਅੜੀਅਲ ਨੀਤੀ ਅਪਣਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 30-08-2026
ਸੰਗਰੂਰ, 29 ਅਗਸਤ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਤਹਿਸੀਲ ਕੰਪਲੈਕਸ ਵਿਖੇ ਪੰਜਾਬ ਸਟੇਟ ਪੈਨਸ਼ਨਰ ਕਨਫੈਡਰੇਸ਼ਨ ਦੇ ਸੂਬਾਈ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਅਰੋੜਾ ਜੋ ਕਿ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਵੀ ਪ੍ਰਧਾਨ ਹਨ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ਤੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੋਲਿਆਂ ਕਰਨ ਦੇ ਰੋਸ ਵੱਜੋ ਪੰਜਾਬ ਦੇ ਸਮੁੱਚੇ ਮੁਲਾਜ਼ਮ, ਪੈਨਸ਼ਨਰ ਵੱਲੋਂ ਅੱਜ ਸਮੁੱਚੇ ਦਫ਼ਤਰਾਂ, ਸਕੂਲਾਂ ਵਿਚੋਂ ਛੁੱਟੀਆਂ ਲੈ ਕੇ ਕੀਤੀ ਗਈ ਪੰਜਾਬ ਮਹਾਂ ਹੜਤਾਲ ਦੌਰਾਨ ਕੀਤੇ ਧਰਨੇ ਮੁਜ਼ਾਹਰੇ ਅਤੇ ਰੈਲੀਆਂ ਵਿੱਚ ਪੈਨਸ਼ਨਰਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਮੁਲਾਜ਼ਮ ਅਤੇ ਪੈਨਸ਼ਨਰਾਂ ਦੇ ਏਕੇ ਦਾ ਸਬੂਤ ਦਿੱਤਾ ਗਿਆ। ਜ਼ਿਲ੍ਹਾ ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਜਨਰਲ ਸਕੱਤਰ ਦਰਸ਼ਨ ਸਿੰਘ ਨੌਰਥ, ਸੀਨੀਅਰ ਮੀਤ ਪ੍ਰਧਾਨ ਆਰਐਲ ਪਾਂਧੀ, ਜ਼ਿਲ੍ਹਾ ਵਿੱਤ ਸਕੱਤਰ ਕਰਨੈਲ ਸਿੰਘ ਸੇਖੋ, ਜ਼ਿਲ੍ਹਾ ਦਫ਼ਤਰ ਸਕੱਤਰ ਸੁਰਿੰਦਰ ਸਿੰਘ ਸੋਢੀ, ਸੱਤਪਾਲ ਸਿੰਗਲਾ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਮੰਗਵਾਲ, ਗੁਰਦੇਵ ਸਿੰਘ ਲ ੂੰਬਾ ਨੇ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਅੜੀਅਲ ਨੀਤੀ ਅਪਣਾ ਰਹੀ ਹੈ। ਸ੍ਰੀ ਅਰੋੜਾ ਨੇ ਦੱਸਿਆ ਕਿ 9 ਯੂਨਿਟਾਂ ਵਿਚੋਂ ਆਪਣੇ ਆਪਣੇ ਯੂਨਿਟ ਨਾਲ ਸੰਬੰਧਿਤ ਗੌਰਮਿੰਟ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ, ਜਨਰਲ ਸਕੱਤਰ ਅਵਿਨਾਸ਼ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਭੱਠਲ, ਚੇਅਰਮੈਨ ਜੰਟ ਸਿੰਘ ਭੁੱਲਰ ਸੋਹੀਆਂ ਅਤੇ ਗੁਰਦੇਵ ਸਿੰਘ ਲੂੰਬਾ, ਸੁਨਾਮ ਤੋ ਪ੍ਰਧਾਨ ਚੇਤ ਰਾਮ ਢਿੱਲੋਂ, ਚੇਅਰਮੈਨ ਪ੍ਰੇਮ ਅਗਰਵਾਲ, ਜਨਰਲ ਸਕੱਤਰ ਸਵਿੰਦਰ ਸਿੰਘ ਚੱਠੇ, ਡਾ. ਸੁਵਿੰਦਰ ਸਿੰਘ, ਲਹਿਰਾਗਾਗਾ ਤੋ ਪ੍ਰਧਾਨ ਜਰਨੈਲ ਸੀ, ਜਨਰਲ ਸਕੱਤਰ ਮਦਨ ਲਾਲ ਗਰਗ, ਧੂਰੀ ਤੋ ਪ੍ਰਧਾਨ ਸੁਖਦੇਵ ਸ਼ਰਮਾ,ਕਾਰਜਕਾਰੀ ਪ੍ਰਧਾਨ ਜਸਦੇਵ ਸਿੰਘ, ਜਨਰਲ ਸਕੱਤਰ ਡਾ. ਅਮਰਜੀਤ ਸਿੰਘ, ਭਵਾਨੀਗੜ੍ਹ ਤੋ ਪ੍ਰਧਾਨ ਸਤਨਾਮ ਸਿੰਘ ਸੰਧੂ, ਜਨਰਲ ਸਕੱਤਰ ਕੇਵਲ ਸਿੰਘ ਸਿੱਧੂ, ਦਿੜ੍ਹਬਾ ਤੋ ਪ੍ਰਧਾਨ ਦਰਸ਼ਨ ਸਿੰਘ ਰੋਗਲਾ, ਕ੍ਰਿਸ਼ਨ ਕੁਮਾਰ, ਜਨਰਲ ਸਕੱਤਰ ਕਸ਼ਮੀਰ ਸਿੰਘ ਰੋੜੇਵਾਲ, ਅਮਰਗੜ੍ਹ ਤੋ ਰਜਿੰਦਰ ਸਿੰਘ ਸਲਾਰ, ਜਨਰਲ ਸਕੱਤਰ ਦਰਸ਼ਨ ਸਿੰਘ ਬਨਭੌਰਾ, ਸ਼ੇਰਪੁਰ ਤੋ ਵੇਦ ਸਿੰਘ ਸਿੱਧੂ, ਜੰਟ ਸਿੰਘ ਸੋਹੀਆ, ਜਨਰਲ ਸਕੱਤਰ ਦੀਵਾਨ ਸੀ ਮਾਹਮਦਪੁਰ, ਮੂਨਕ ਤੋ ਪ੍ਰਧਾਨ ਮੇਘ ਸਿੰਘ, ਜਨਰਲ ਸਕੱਤਰ ਤੇਜਾ ਸਿੰਘ ਦੀ ਅਗਵਾਈ ਵਿੱਚ ਵੱਡੀ ਗਿਣਤੀ ਪੈਨਸ਼ਨਰ ਆਪਣੇ-ਆਪਣੇ ਤਹਿਸੀਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਕੀਤੇ ਗਏ ਧਰਨੇ, ਰੋਸ ਰੈਲੀਆਂ ਅਤੇ ਮੁਜ਼ਾਹਰਿਆਂ ਵਿੱਚ ਆਪਣੇ ਸਾਥੀਆਂ ਸਮੇਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਸੱਦਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦਾ ਪੁਤਲਾ ਫੂਕਦੇ ਹੋਏ ਕਿਸਾਨ। ਕਿਸਾਨਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਅਗਲੀ ਖ਼ਬਰ 93 ਸਾਲਾ ਸੁਪਰ ਸੀਨੀਅਰ ਸਿਟੀਜ਼ਨ ਨੰਦ ਲਾਲ ਸ਼ਰਮਾ ਅਤੇ ਹੋਰਨਾਂ ਨੂੰ ਕੀਤਾ ਸਨਮਾਨਿਤ
Ad Position 24