30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮੁੱਖ ਮੰਤਰੀ ਦਾ ਪੁਤਲਾ ਫੂਕਦੇ ਹੋਏ ਕਿਸਾਨ। ਕਿਸਾਨਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਸੁਨਾਮ ਊਧਮ ਸਿੰਘ ਵਾਲਾ, 29 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸਥਾਨਕ ਲੈਂਡ ਮਾਰਗੇਜ ਬੈਂਕ ਅੱਗੇ ਪਿਛਲੇ ਕਈ ਮਹਿਨਿਆਂ ਤੋਂ ਧਰਨਾ ਦੇ ਰਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਕੇਵਲ ਸਿੰਘ ਦੀ ਅਗਵਾਈ ਵਿਚ ਫਰੀਦਕੋਟ ਬੈਂਕ ਅੱਗੇ ਰੋਸ ਪ੍ਰਦਰਸ਼ਨ ਕਰ ਰਹੇ ਗਿ੍ਰਫਤਾਰ ਕੀਤੇ ਗਏ ਕਿਸਾਨਾਂ ਦੇ ਵਿਰੋਧ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ ਗਿਆ। ਇਸ ਸਮੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਵੀ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 30-08-2026
ਸੁਨਾਮ ਊਧਮ ਸਿੰਘ ਵਾਲਾ, 29 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸਥਾਨਕ ਲੈਂਡ ਮਾਰਗੇਜ ਬੈਂਕ ਅੱਗੇ ਪਿਛਲੇ ਕਈ ਮਹਿਨਿਆਂ ਤੋਂ ਧਰਨਾ ਦੇ ਰਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਕੇਵਲ ਸਿੰਘ ਦੀ ਅਗਵਾਈ ਵਿਚ ਫਰੀਦਕੋਟ ਬੈਂਕ ਅੱਗੇ ਰੋਸ ਪ੍ਰਦਰਸ਼ਨ ਕਰ ਰਹੇ ਗਿ੍ਰਫਤਾਰ ਕੀਤੇ ਗਏ ਕਿਸਾਨਾਂ ਦੇ ਵਿਰੋਧ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ ਗਿਆ।ਇਸ ਸਮੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਵੀ ਕੀਤੀ ਗਈ। ਬਲਾਕ ਪ੍ਰਧਾਨ ਕੇਵਲ ਸਿੰਘ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਤੁਰੰਤ ਰਿਹਾਅ ਨਾਂ ਕੀਤਾ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ । ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਸੰਘਰਸ਼ ਖੇਤੀਬਾੜੀ ਵਿਕਾਸ ਬੈਂਕ ਖਿਲਾਫ ਹੈ ਕਿਉਂਕਿ ਇੰਨ੍ਹਾਂ ਬੈਂਕਾਂ ਵਲੋਂ ਕਿਸਾਨਾਂ ਤੋਂ ਕਰਜਾ ਲੈਣ ਸਮੇ ਖਾਲੀ ਚੈਕਾਂ ਤੇ ਦਸਤਖਤ ਕਰਵਾਕੇ ਚੈਕ ਲਏ ਹਨ ਜੋ ਕਿ ਸਰਾਸਰ ਗਲਤ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਕਿਸਾਨਾਂ ਤੋਂ ਦਸਤਖਤ ਕਰਵਾਕੇ ਲਏ ਗਏ ਖਾਲੀ ਚੈਕ ਵਾਪਸ ਕਰਨ, ਓ.ਟੀ.ਐਸ . ਸਕੀਮ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਇਸ ਮੌਕੇ ਦਰਸ਼ਨ ਸਿੰਘ ਮਹਿਲਾਂ, ਗੁਲਾਬ ਸਿੰਘ ਗੰਢੂਆਂ, ਭਗਵੰਤ ਸਿੰਘ ਮੈਦੇਵਾਸ, ਬਿੰਦਰ ਸਿੰਘ ਜਵੰਧਾ, ਮਦਨ ਦਾਸ ਮਹਿਲਾਂ, ਲਾਲ ਸਿੰਘ ਗੰਢੂਆਂ ਅਤੇ ਬਲਦੇਵ ਸਿੰਘ ਮਹਿਲਾਂ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਚੋਰੀ ਕਰਨ ਦੇ 11 ਸਾਲ ਪੁਰਾਣੇ ਮਾਮਲੇ ਵਿਚੋਂ ਬਰੀ ਅਗਲੀ ਖ਼ਬਰ ਗੱਲਬਾਤ ਕਰਦੇ ਹੋਏ ਪੈਨਸ਼ਨਰ ਆਗੂ। ਸੰਗਰੂਰ ਵਿੱਚ ਪੈਨਸ਼ਨਰ ਵੱਡੀ ਗਿਣਤੀ ਵਿੱਚ ਹੋਏ ਸ਼ਾਮਿਲ
Ad Position 24