ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ ਕਰਵਾਏ
ਲੌਂਗੋਵਾਲ, 29 ਅਗਸਤ (ਵਿਨੋਦ, ਖੰਨਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੀ ਵਿਦਿਅਕ ਸੰਸਥਾ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਅਕਾਲ ਪੁਰਖ ਅੱਗੇ ਸਮੂਹਿਕ ਤੌਰ ’ਤੇ ਅਰਦਾਸ ਕੀਤੀ ਗਈ। ਕਾਲਜ ਦੇ ਪ੍ਰਿੰਸੀਪਲ ਡਾ.
ਲੌਂਗੋਵਾਲ, 29 ਅਗਸਤ (ਵਿਨੋਦ, ਖੰਨਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੀ ਵਿਦਿਅਕ ਸੰਸਥਾ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਅਕਾਲ ਪੁਰਖ ਅੱਗੇ ਸਮੂਹਿਕ ਤੌਰ ’ਤੇ ਅਰਦਾਸ ਕੀਤੀ ਗਈ। ਕਾਲਜ ਦੇ ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜੇਲ੍ਹਾਂ ਵਿੱਚ ਆਪਣੀ ਜ਼ਿੰਦਗੀ ਦਾ ਲੰਮਾ ਸਮਾਂ ਬਿਤਾ ਚੁੱਕੇ ਸਿੰਘਾਂ ਨੂੰ ਇਨਸਾਫ ਦੇਣ ਲਈ ਦੇਰੀ ਨਹੀਂ ਕਰਨੀ ਚਾਹੀਦੀ ਸਰਕਾਰ ਨੂੰ ਇਸ ਪਾਸੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਤਾਂ ਕਿ ਸਿੱਖਾਂ ਨੂੰ ਬਿਗਾਨਗੀ ਦਾ ਅਹਿਸਾਸ ਨਾ ਹੋਵੇ।ਇਨਸਾਫ ਵਿੱਚ ਦੇਰੀ ਹੋਣਾ ਨਿਆਂ ਵਿਵਸਥਾ ਤੇ ਸਵਾਲੀਆ ਚਿੰਨ ਬਣ ਜਾਂਦਾ ਹੈ। ਇਸ ਮੌਕੇ ਕਾਲਜ ਦੇ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।